Headlines

ਜ਼ੋਨਲ ਖੇਡਾਂ ਵਿੱਚ ਐੱਮ.ਐੱਸ.ਐੱਮ ਕਾਨਵੈਂਟ ਸਕੂਲ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ 

ਵਾਲੀਬਾਲ ਅਤੇ ਸਰਕਲ ਸਟਾਈਲ ਕਬੱਡੀ ਵਿੱਚ ਲੜਕੀਆਂ ਦੀ ਟੀਮ ਨੇ ਕੀਤਾ ਪਹਿਲਾ ਸਥਾਨ ਹਾਸਲ-
ਜੇਤੂ ਟੀਮਾਂ ਤੇ ਖਿਡਾਰੀਆਂ ਦਾ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਕੀਤਾ ਗਿਆ ਸਨਮਾਨ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,1 ਸਤੰਬਰ-
ਵਿੱਦਿਆ ਦੇ ਖੇਤਰ ਵਿੱਚ ਅਹਿਮ ਸਥਾਨ ਹਾਸਲ ਕਰ ਰਹੀ ਇਸ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐੱਮ.ਐੱਸ.ਐੱਮ ਕਾਨਵੇਂਟ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹਰ ਸਾਲ ਦੀ ਤਰ੍ਹਾਂ ਕਰਵਾਈਆਂ ਗਈਆਂ ਖੇਡ ਗਤੀਵਿਧੀਆਂ ਵਿੱਚ ਭਾਗ ਲੈਂਦੇ ਹੋਏ ਜ਼ੋਨਲ ਮੁਕਾਬਲੇ ਦੌਰਾਨ ਵੱਖ-ਵੱਖ ਖੇਡਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਗਈ ਹੈ।ਇੰਨ੍ਹਾਂ ਜ਼ੋਨਲ ਖੇਡਾਂ ਵਿੱਚ ਹੋਏ ਵੱਖ-ਵੱਖ ਮੁਕਾਬਲਿਆਂ ਵਿੱਚ ਅੰਡਰ 14 ਵਾਲੀਬਾਲ ਅਤੇ ਸਰਕਲ ਸਟਾਈਲ ਕਬੱਡੀ ਅੰਡਰ 17 ਵਿੱਚ ਇਸ ਸਕੂਲ ਦੀਆਂ ਲੜਕੀਆਂ ਦੀ ਟੀਮ ਵਲੋਂ ਪਹਿਲਾ ਸਥਾਨ ਹਾਸਲ ਕੀਤਾ ਗਿਆ ਹੈ।ਇਸੇ ਤਰ੍ਹਾਂ ਬੈਡਮਿੰਟਨ ਮੁਕਾਬਲੇ ਵਿੱਚ ਅੰਡਰ 14 ਵਿੱਚ ਸਿਮਰਨਜੀਤ ਸਿੰਘ ਤੇ ਕਰਨਜੀਤ ਸਿੰਘ ਵਲੋਂ ਦੂਸਰਾ ਸਥਾਨ ਹਾਸਲ ਕੀਤਾ ਗਿਆ।ਇੰਨਾ ਜੇਤੂ ਟੀਮਾਂ ਅਤੇ ਖਿਡਾਰੀਆਂ ਦਾ ਸਕੂਲ ਪਹੁੰਚਣ ‘ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਕਮ ਚੇਅਰਮੈਨ ਉੱਘੇ ਸਮਾਜਸੇਵੀ ਡਾਕਟਰ ਉਪਕਾਰ ਸਿੰਘ ਸੰਧੂ, ਪ੍ਰਿੰਸੀਪਲ ਰਾਕੇਸ਼ ਕੁਮਾਰ ਅਤੇ ਵਾਇਸ ਪ੍ਰਿੰਸੀਪਲ ਮੈਡਮ ਕੁਲਬੀਰ ਕੌਰ ਵਲੋਂ ਨਿੱਘਾ ਸਵਾਗਤ ਕਰਦੇ ਹੋਏ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ।ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਵਿੱਦਿਆ ਦੇ ਨਾਲ-ਨਾਲ ਵਿਦਿਆਰਥੀਆਂ ਦੀ ਖੇਡਾਂ ਵਿੱਚ ਰੁਚੀ ਨੂੰ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਸੀਬੀਐਸਈ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹਰ ਸਾਲ ਕਰਵਾਏ ਜਾਂਦੇ ਖੇਡ ਮੁਕਾਬਲਿਆਂ ਵਿੱਚ ਇਸ ਸਕੂਲ ਵਲੋਂ ਭਾਗ ਲੈਂਦੇ ਹੋਏ ਵਿਦਿਆਰਥੀਆਂ ਵਲੋਂ ਆਪਣੇ ਸਕੂਲ ਦੇ ਨਾਲ਼ ਆਪਣਾ ਅਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਜਾ ਰਿਹਾ ਹੈ।ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਇੰਨਾ ਖੇਡਾਂ ਵਿੱਚ ਮਿਲੀ ਪ੍ਰਾਪਤੀ ਲਈ ਸਕੂਲ ਦੇ ਡੀਪੀਈ ਗੁਰਨਿਸਾ਼ਨ ਸਿੰਘ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ ਗਈ।