Headlines

ਰੇਡੀਓ ਹੋਸਟ ਹਰਜਿੰਦਰ ਸਿੰਘ ਥਿੰਦ ਦੀ ਮਾਤਾ ਕਰਨੈਲ ਕੌਰ ਨਮਿਤ ਅੰਤਿਮ ਅਰਦਾਸ

ਸਰੀ (ਮਹੇਸ਼ਇੰਦਰ ਸਿੰਘ ਮਾਂਗਟ)- ਉਘੇ ਰੇਡੀਓ ਹੋਸਟ ਹਰਜਿੰਦਰ ਸਿੰਘ ਥਿੰਦ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ , ਜਦੋਂ ਉਹਨਾਂ ਦੇ ਸਤਿਕਾਰਯੋਗ ਮਾਤਾ ਜੀ ਸ੍ਰੀਮਤੀ ਕਰਨੈਲ ਕੌਰ ਥਿੰਦ (89 ਸਾਲ)  ਅਚਾਨਕ ਸਵਰਗ ਸਿਧਾਰ ਗਏ। ਦੋ ਕੁ ਮਹੀਨੇ ਪਹਿਲਾਂ ਉਹਨਾਂ ਦੇ ਪਿਤਾ ਸ ਸ਼ਮਸ਼ੇਰ ਸਿੰਘ ਥਿੰਦ ਦਾ ਵੀ ਦੇਹਾਂਤ ਹੋ ਗਿਆ ਸੀ ਕਿ ਹੁਣ ਮਾਤਾ ਜੀ ਵੀ ਚੱਲ ਵੱਸੇ ਹਨ। ਮਾਤਾ ਜੀ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 31 ਅਗਸਤ ਦਿਨ ਵੀਰਵਾਰ ਨੂੰ ਰਿਵਰਸਾਈਡ ਫਿਉਨਰਲ ਹੋਮ, ਡੈਲਟਾ ਵਿਖੇ ਕੀਤਾ ਗਿਆ । ਉਪਰੰਤ ਅੰਤਿਮ ਅਰਦਾਸ ਗੁਰੂਦੁਆਰਾ ਦੁੱਖ ਨਿਵਾਰਨ ਸਾਹਿਬ ਸਰੀ ਵਿਖੇ ਹੋਈ। ਇਸ ਸਸਕਾਰ ਅਤੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸਕੇ ਸਬੰਧੀ, ਸਨੇਹੀ ਅਤੇ ਵੱਖ -ਵੱਖ ਖੇਤਰਾਂ ਨਾਲ ਸਬੰਧਿਤ ਉਘੀਆਂ ਹਸਤੀਆਂ ਨੇ ਸ਼ਮੂਲੀਅਤ ਕੀਤੀ ਤੇ ਮਾਤਾ ਜੀ ਨੂੰ ਅਕੀਦਤ ਦੇ ਫੁੱਲ ਭੇਟ ਕੀਤੇ। ਗੁਰਦੁਆਰਾ ਦੁਖ ਨਿਵਾਰਨ ਸਾਹਿਬ ਦੇ ਹੈਡ ਗਰੰਥੀ ਗਿਆਨੀ ਨਰਿੰਦਰ ਸਿ੍ੰਘ ਨੇ ਅੰਤਿਮ ਅਰਦਾਸ ਕੀਤੀ , ਹੁਕਮਨਾਮਾ ਲਿਆ ਤੇ ਪਰਿਵਾਰ ਵਲੋਂ ਆਈ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁਟ ਵਰਤਾਇਆ ਗਿਆ।