Headlines

ਗੁਰੂ ਗ੍ਰੰਥ ਸਾਹਿਬ ਜੀ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 1 ਅਕਤੂਬਰ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ 

ਗੁਰਦੁਆਰਾ ਭਗਤ ਰਵਿਦਾਸ ਜੀ ਸਿੰਘ ਸਭਾ ਲਵੀਨੀਓ (ਰੋਮ) ਵੱਲੋ ਪ੍ਰਬੰਧਾਂ ਲਈ ਤਿਆਰੀਆਂ-
 ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) ਜੁਗੋ ਜੁੱਗ ਅਟੱਲ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਦਿਹਾੜਾ ਦੁਨੀਆਂ ਭਰ ਵਿੱਚ ਰਹਿਣ ਬਸੇਰਾ ਕਰਦੀਆ ਸਿੱਖ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ, ਸਤਿਕਾਰ ਤੇ ਭਗਤੀ ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸ ਸਬੰਧੀ ਵਿਸ਼ਾਲ ਧਾਰਮਿਕ ਸਮਾਗਮ ਤੇ ਵਿਸ਼ਾਲ ਨਗਰ ਕੀਰਤਨ ਸਜਾਏ ਜਾਂਦੇ ਹਨ। ਇਸੇ ਲੜੀ ਤਾਹਿਤ ਇਟਲੀ ਵਿੱਚ ਵੀ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰਾਜਧਾਨੀ ਰੋਮ ਦੇ ਪ੍ਰਸਿੱਧ ਸ਼ਹਿਰ ਲਵੀਨੀਓ ਵਿਖੇ ਸਥਿੱਤ ਗੁਰਦੁਆਰਾ ਭਗਤ ਰਵਿਦਾਸ ਜੀ ਸਿੰਘ ਸਭਾ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 1 ਅਕਤੂਬਰ 2023 ਦਿਨ ਐਤਵਾਰ ਨੂੰ ਬਹੁਤ ਹੀ ਸ਼ਾਨੋ ਸ਼ੌਕਤ ਨਾਲ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਵੱਲੋਂ ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਨੂੰ ਇਹ ਜਾਣਕਾਰੀ ਸਾਝੀ ਕਰਦਿਆਂ ਦੱਸਿਆ ਕਿ ਇਸ ਸਮਾਗਮ ਮੌਕੇ 30 ਸਤੰਬਰ ਦਿਨ ਸ਼ੁੱਕਰਵਾਰ ਸਵੇਰੇ 10ਵਜੇ ਸ਼੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ ਤੇ ਭੋਗ 1 ਅਕਤੂਬਰ ਦਿਨ ਐਤਵਾਰ 10:30ਵਜੇ ਪਾਏ ਜਾਣਗੇ। ਉਪਰੰਤ ਬਾਅਦ ਦੁਪਿਹਰ 12:30ਵਜੱ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘ ਦੀ ਅਗਵਾਈ ਹੇਠ ਅਤੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ । ਜੋ ਕਿ ਸ਼ਹਿਰ ਦੀਆਂ ਵੱਖ ਵੱਖ ਗਲੀਆਂ ਵਿੱਚੋ ਹੁੰਦਾ ਹੋਇਆ ਸ਼ਹਿਰ ਦੀ ਰੇਲਵੇ ਸਟੇਸ਼ਨ ਦੀ ਪਾਰਕਿੰਗ (ਪਿਆਸਾ ਸਟੇਸ਼ਨ ਵਾਲਾ) ਵਿੱਚ ਪਹੁੰਚੇਗਾ ਜਿੱਥੇ ਨਗਰ ਕੀਰਤਨ ਦਾ ਪੜਾਅ ਹੋਵੇਗਾ। ਜਿਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ,ਢਾਡੀ,ਕੀਰਤਨੀਏ ਤੇ ਕਥਾ ਵਾਚਕ ਦਰਬਾਰ ਵਿੱਚ ਭਰਵੀਂ ਹਾਜ਼ਰੀ ਲਗਵਾਉਣਗੇ। ਇਸ ਮੌਕੇ ਪੰਜਾਬ ਤੋਂ ਯੂਰਪ ਦੌਰੇ ਤੇ ਆਏ ਹੋਏ ਭਾਈ ਜਤਿੰਦਰ ਸਿੰਘ ਨੂਰਪੂਰੀ ਦੇ ਢਾਡੀ ਜਥੇ ਵੱਲੋ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ।। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਇਸ ਵਿਸ਼ਾਲ ਨਗਰ ਕੀਰਤਨ ਵਿੱਚ ਹਾਜ਼ਰੀਆ ਭਰਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ।