Headlines

ਭਾਰਤ ਨੇ ਦੋਸ਼ ਨਕਾਰੇ-ਕੈਨੇਡੀਅਨ ਰਾਜਦੂਤ ਨੂੰ ਤਲਬ ਕੀਤਾ

ਬਦਲੇ ਵਜੋਂ ਕੈਨੇਡੀਅਨ ਡਿਪਲੋਮੈਟ ਨੂੰ 5 ਦਿਨਾਂ ਵਿਚ ਦੇਸ਼ ਛੱਡਣ ਦੇ ਹੁਕਮ-

ਨਵੀਂ ਦਿੱਲੀ ( ਦੇ ਪ੍ਰ ਬਿ)-ਭਾਰਤ ਸਰਕਾਰ ਨੇ ਕੈਨੇਡਾ ਦੀ ਟਰੂਡੋ ਸਰਕਾਰ ਵਲੋਂ ਲਗਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਇਕ ਪ੍ਰੈਸ ਬਿਆਨ ਵਿਚ ਕਿਹਾ ਹੈ ਕਿ ਭਾਰਤ ਕਨੂੰਨ ਦੇ ਸ਼ਾਸਨ ਵਿਚ ਵਿਸ਼ਵਾਸ ਕਰਨ ਵਾਲਾ ਦੇਸ਼ ਹੈ। ਇਸੇ ਦੌਰਾਨ ਭਾਰਤ ਸਰਕਾਰ  ਮੰਗਲਵਾਰ ਨੂੰ ਕੈਨੇਡੀਅਨ ਰਾਜਦੂਤ ਕੈਮਰਨ ਮੈਕਕੇ ਨੂੰ ਤਲਬ ਕਰਕੇ ਉਨ੍ਹਾਂ ਨੂੰ ਖਾਲਿਸਤਾਨੀ ਨੇਤਾ ਹਰਦੀਪ ਸਿੰਘ ਨਿੱਝਰ ਦੀ ਮੌਤ ‘ਤੇ ਓਟਾਵਾ ਵੱਲੋਂ ਇਕ ਭਾਰਤੀ ਅਧਿਕਾਰੀ ਨੂੰ ਕੱਢੇ ਜਾਣ ਦੇ ਜਵਾਬ ਵਿਚ ਇਕ “ਸੀਨੀਅਰ ਕੈਨੇਡੀਅਨ ਡਿਪਲੋਮੈਟ” ਨੂੰ ਕੱਢਣ ਦੇ ਸਰਕਾਰ ਦੇ ਫੈਸਲੇ ਤੋਂ ਜਾਣੂ ਕਰਵਾਇਆ ਹੈ।
ਭਾਰਤ ਸਰਕਾਰ ਨੇ ਸਬੰਧਤ ਡਿਪਲੋਮੈਟ ਨੂੰ ਅਗਲੇ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਲਈ ਕਿਹਾ  ਹੈ। ਭਾਰਤ ਸਰਕਾਰ ਵਲੋਂ ਜਾਰੀ ਕੀਤੇ ਬਿਆਨ ਵਿਚ ਭਾਵੇਂਕਿ ਕੱਢੇ ਗਏ ਕੈਨੇਡੀਅਨ ਡਿਪਲੋਮੈਟ ਦਾ ਨਾਮ ਨਹੀਂ ਲਿਆ ਗਿਆ।ਪਰ ਸੂਤਰਾਂ ਮੁਤਾਬਿਕ ਭਾਰਤ ਵਿੱਚ ਕੈਨੇਡੀਅਨ ਖੁਫੀਆ ਏਜੰਸੀ ਦੇ ਸਟੇਸ਼ਨ ਮੁਖੀ ਓਲੀਵੀਅਰ ਸਿਲਵੇਸਟਰ ਨੂੰ ਦੇਸ਼ ਛੱਡਣ ਲਈ ਕਿਹਾ ਗਿਆ ਹੈ।
ਬਿਆਨ ਵਿਚ ਵੇਰਵੇ ਦਿੱਤੇ ਬਿਨਾਂ ਕਿਹਾ ਗਿਆ ਹੈ, “ਇਹ ਫੈਸਲਾ ਸਾਡੇ ਅੰਦਰੂਨੀ ਮਾਮਲਿਆਂ ਵਿਚ ਕੈਨੇਡੀਅਨ ਡਿਪਲੋਮੈਟਾਂ ਦੀ ਦਖਲਅੰਦਾਜ਼ੀ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ‘ਤੇ ਭਾਰਤ ਸਰਕਾਰ ਦੀ ਵਧ ਰਹੀ ਚਿੰਤਾ ਨੂੰ ਦਰਸਾਉਂਦਾ ਹੈ।