Headlines

ਪੱਤਰਕਾਰ ਰਾਕੇਸ਼ ਨਈਅਰ ਚੋਹਲਾ ਸਾਹਿਬ ਦੇ ਮਾਤਾ ਜੀ ਨਮਿੱਤ ਅੰਤਿਮ ਅਰਦਾਸ 28 ਨੂੰ

ਤਰਨਤਾਰਨ, 24 ਸਤੰਬਰ -ਕਸਬਾ ਚੋਹਲਾ ਸਾਹਿਬ ਦੇ ਸੀਨੀਅਰ ਪੱਤਰਕਾਰ ਰਾਕੇਸ਼ ਨਈਅਰ ਦੇ ਸਤਿਕਾਰਯੋਗ ਮਾਤਾ ਜੀ ਸ਼੍ਰੀਮਤੀ ਕਮਲਾ ਰਾਣੀ (ਪਤਨੀ ਸ਼੍ਰੀ ਨਰਿੰਦਰ ਪਾਲ ਨਈਅਰ) ਜੋ ਕਿ 16 ਸਤੰਬਰ ਨੂੰ ਅਚਾਨਕ ਪਰਿਵਾਰ ਨੂੰ ਸਦੀਵੀਂ ਵਿਛੋੜਾ ਦੇ ਗਏ ਹਨ।ਉਨ੍ਹਾਂ ਨਮਿੱਤ ਰੱਖੇ ਗਏ ਪਾਠ ਦੇ ਭੋਗ,ਉਨ੍ਹਾਂ ਦੇ ਗ੍ਰਹਿ ਵਿਖੇ ਪੈਣ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ 28 ਸਤੰਬਰ ਦਿਨ ਵੀਰਵਾਰ ਨੂੰ ਬਾਅਦ ਦੁਪਹਿਰ 12 ਤੋਂ 2 ਵਜੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਪੰਜਵੀ,ਚੋਹਲਾ ਸਾਹਿਬ (ਤਰਨਤਾਰਨ) ਦੇ ਦੀਵਾਨ ਹਾਲ ਵਿਖੇ ਹੋਵੇਗੀ।ਜਿਥੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।ਪੱਤਰਕਾਰ ਨਈਅਰ ਵਲੋਂ ਸਾਰਿਆਂ ਨੂੰ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ ਹੈ।