Headlines

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀ ਜੋਨ ਦਾ ਯੁਵਕ ਮੇਲਾ ਅੱਜ ਤੋਂ

ਵਿਦਿਆਰਥੀ ਕਲਾਕਾਰਾਂ ਵਿਚ ਉਤਸ਼ਾਹ ਦਾ ਮਾਹੌਲ-
ਅੰਮ੍ਰਿਤਸਰ, 12 ਅਕਤੂਬਰ,  – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀ ਜੋਨ ਜਿਸ ਦੇ ਵਿਚ ਕਪੂਰਥਲਾ ਅਤੇ ਐਸ. ਬੀ. ਐਸ. ਨਗਰ ਦੇ ਯੂਨੀਵਰਸਿਟੀ ਦੇ ਨਾਲ ਸੰਬੰਧਿਤ ਕਾਲਜਾਂ ਦਾ ਦੋ ਦਿਨਾਂ ਯੁਵਕ ਮੇਲਾ 13  ਅਤੇ 14 ਅਕਤੂਬਰ 2023  ਨੂੰ ਹੋਵੇਗਾ । ਅੰਤਰ-ਕਾਲਜ ਸਭਿਆਚਾਰਕ ਮੁਕਾਬਲਿਆਂ ਵਿਚ ਡੀ ਜ਼ੋਨ ਜ਼ੋਨਲ ਯੁਵਕ ਮੇਲੇ ਵਿਚ ਕਰੀਬ 17 ਕਾਲਜਾਂ ਦੇ ਵਿਿਦਆਰਥੀ ਕਲਾਕਾਰਾਂ ਵਿਚ ਪੁਜੀਸ਼ਨਾਂ ਹਾਸਲ ਕਰਨ ਲਈ ਗਹਿਗੱਚ ਮੁਕਾਬਲਾ ਹੋਵੇਗਾ ।ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਇਸ ਦੋ ਦਿਨਾਂ ਯੁਵਕ ਮੇਲੇ ਦੀਆਂ ਤਿਆਰੀਆਂ ਮੁਕਮੰਲ ਕਰ ਲਈਆਂ ਗਈਆਂ ਹਨ ।ਡੀਨ ਵਿਿਦਆਰਥੀ ਭਲਾਈ ਪ੍ਰੋ. ਪ੍ਰੀਤ ਮੋਹਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਯੂਨੀਵਰਸਿਟੀ ਨਾਲ ਸਬੰਧਤ ਵੱਖ ਵੱਖ ਕਾਲਜਾਂ ਤੇ ਐਸੋਸੀਏਟ ਇੰਸਟੀਚਿਊਟ ਦੇ ਵਿਿਦਆਰਥੀ ਕਲਾਕਾਰਾਂ ਵੱਲੋਂ ਭਰਪੂਰ ਉਤਸ਼ਾਹ ਵਿਖਾਇਆਂ ਜਾ ਰਿਹਾ ਹੈ । ਉਹਨਾਂ ਨੇ ਕਿਹਾ ਇਹਨਾਂ ਯੁਵਕ ਮੇਲਿਆਂ ਵਿਚ ਜਿੰਨੇਂ ਚਾਅ ਨਾਲ ਵਿਿਦਆਰਥੀ ਕਲਾਕਾਰ  ਹਿੱਸਾ ਲੈਂਦੇ ਹਨ ਦਰਸ਼ਕਾਂ ਵਿਚ ਵੀ ਇਹਨਾਂ ਯੁਵਕ ਮੇਲਿਆਂ ਦਾ ਹਿੱਸਾ ਬਣਨ ਲਈ ਚਾਅ ਦੂਨ ਸਵਾਇਆ ਹੁੰਦਾ ਹੈ । ਉਹਨਾਂ ਕਿਹਾ ਕਿ ਦਰਸ਼ਕ ਪੂਰੇ ਅਨੁਸ਼ਾਸਨ ਵਿਚ ਰਹਿ ਕੇ ਯੁਵਕ ਮੇਲੇ ਦਾ ਆਨੰਦ ਮਾਣਦੇ ਹਨ । ਉਹਨਾਂ ਕਿਹਾ ਕਿ ਇਹ ਯੁਵਕ ਮੇਲੇ ਵਿਿਦਆਰਥੀ ਜੀਵਨ ਦਾ ਅਹਿਮ ਹਿੱਸਾ ਹੀ ਨਹੀਂ ਹਨ ਸਗੋਂ ਇਹ ਵਿਿਦਆਰਥੀਆਂ ਦਾ ਸੁਨਹਿਰੀ ਭਵਿੱਖ ਬਣਾਉਣ ਵਿਚ ਵੀ ਬਹੁਤ ਵੱਡਾ ਰੋਲ ਅਦਾ ਕਰਦੇ ਹਨ । ਉਹਨਾਂ ਕਿਹਾ ਕਿ ਇਹਨਾਂ ਯੁਵਕ ਮੇਲਿਆਂ ਵਿਚ ਵਿਿਦਆਰਥੀਆਂ ਨੂੰ ਬਹੁਤ ਕੁੱਝ ਨਵਾਂ ਸਿੱਖਣ ਦਾ ਮੌਕਾ ਮਿਲਦਾ ਹੈ । ਉਹਨਾਂ ਕਿਹਾ ਕਿ ਵਿਿਦਆਰਥੀ ਕਲਾਕਾਰ ਸੰਗੀਤ, ਥੀਏਟਰ ਅਤੇ ਹੋਰ ਲਲਿਤ ਕਲਾਵਾਂ ਵਿਚ ਬਹੁਤ ਕੁੱਝ ਨਵਾਂ ਕਰਦੇ ਹਨ ਜੋ ਕਲਾ ਦੇ ਖੇਤਰ ਨੂੰ ਨਵੀਆਂ ਬੁਲੰਦੀਆਂ ਵੱਲ ਲੈ ਕੇ ਜਾਂਦਾ ਹੈ ।ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਚ ਹੀ ਸਥਿਤ ਦਸਮੇਸ਼ ਆਡੀਟੋਰੀਅਮ  ਜਿਸ ਨੂੰ ਕਲਾਕਾਰ ਕਲਾ ਦਾ ਮੰਦਰ ਕਹਿ ਕੇ ਸਤਿਕਾਰ ਦੇਂਦੇ ਹਨ  ਅਤੇ ਇਥੇ ਪੇਸ਼ਕਾਰੀ ਦੇ ਕੇ ਮਾਣ ਮਹਿਸੂਸ ਕਰਦੇ ਹਨ ਤੋਂ ਇਲਾਵਾ ਇਹ ਮੁਕਾਬਲੇ ਯੂਨੀਵਰਸਿਟੀ ਦੇ ਹੀ ਗੁਰੂ ਨਾਨਕ ਭਵਨ ਆਡੀਟੋਰੀਅਮ, ਕਾਨਫਰੰਸ ਹਾਲ ਅਤੇ ਆਰਕੀਟੈਕਚਰ ਵਿਭਾਗ ਵਿਚ ਵੀ ਹੋਣਗੇਂ ।
ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਦਸਮੇਸ਼ ਆਡੀਟੋਰੀਅਮ ਵਿਚ ਜਨਰਲ ਡਾਂਸ ਤੋਂ ਇਲਾਵਾ ਗਿੱਧਾ, ਵੈਸਟਰਨ ਵੋਕਲ ਸੋਲੋ, ਵੈਸਟਰਨ ਇੰਸਟਰੂਮੈਂਟਲ ਸੋਲੋ ਅਤੇ ਲੋਕ ਸਾਜ਼ ਦੇ ਮੁਕਾਬਲੇ ਕਰਵਾਏ ਜਾਣਗੇ । ਸਵੇਰੇ 10 ਵਜੇ੍ਹ ਤੋਂ ਸ਼ੁਰੂ ਹੋਣ ਵਾਲੇ ਇੰਨਾਂ ਮੁਕਾਬਲਿਆਂ ਵਿਚ ਇਕ ਦਰਜਨ ਤੋਂ ਵੱਧ ਟੀਮਾਂ ਦਾ ਆਪਸ ਵਿਚ ਮੁਕਾਬਲਾ ਹੋਵੇਗਾ । ਗੁਰੂ ਨਾਨਕ ਭਵਨ ਦੀ ਸਟੇਜ ‘ਤੇ ਕਲਾਸੀਕਲ ਇੰਸ. (ਪਰਕਸ਼ਨ), ਕਲਾਸੀਕਲ ਇੰਸ. (ਨਾਨ-ਪਰਕਸ਼ਨ), ਕਲਾਸੀਕਲ ਵੋਕਲ (ਸੋਲੋ), ਵਾਰ ਗਾਇਨ ਅਤੇ ਕਵਿਸ਼ਰੀ ਦੇ ਮੁਕਾਬਲੇ ਹੋਣਗੇ। ਇਸ ਤੋਂ ਇਲਾਵਾ ਆਰਕੀਟੈਕਚਰ ਸਟੇਜ ੱਤੇ ਪੇਂਟਿੰਗ ਆਨ ਦ ਸਪਾਟ, ਕੋਲਾਜ਼, ਕਾਰਟੂਨਿੰਗ, ਪੋਸਟਰ ਮੇਕਿੰਗ, ਕਲੇਅ ਮਾਡਲੰਿਗ, ਆਨ ਦ ਸਪਾਟ ਫੋਟੋਗਰਾਫੀ, ਇੰਸਟਾਲੇਸ਼ਨ ਦੇ ਮੁਕਾਬਲੇ ਕਰਵਾਏ ਜਾਣਗੇ। ਪੋਇਟਿਕਲ ਸਿੰਪੋਜ਼ੀਅਮ, ਐਲੋਕਿਊਸ਼ਨ ਅਤੇ ਡੀਬੇਟ ਦੇ ਮੁਕਾਬਲਿਆਂ ਦਾ ਆਯੋਜਨ ਕਾਨਫਰੰਸ ਹਾਲ ਦੀ ਸਟੇਜ ‘ਤੇ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ 14 ਅਕਤੂਬਰ ਨੂੰ ਦਸਮੇਸ਼ ਆਡੀਟੋਰੀਅਮ ਵਿਚ ਕਾਸਟਿਊਮ ਪਰੇਡ, ਮਾਈਮ, ਮਿਮਕਰੀ, ਸਕਿਟ, ਵਨ ਐਕਟ ਪਲੇਅ ਅਤੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਚ ਸਮੂਹ ਸ਼ਬਦ/ਭਜਨ, ਸਮੂਹ ਗੀਤ ਭਾਰਤੀ, ਗੀਤ/ਗਜ਼ਲ, ਲੋਕ ਗੀਤ ਦੇ ਮੁਕਾਬਲੇ ਹੋਣਗੇ। ਆਰਕੀਟੈਕਚਰ ਵਿਭਾਗ ਦੀ ਸਟੇਜ ‘ਤੇ ਰੰਗੋਲੀ, ਫੁਲਕਾਰੀ, ਮਹਿੰਦੀ ਅਤੇ ਕਾਨਫਰੰਸ ਹਾਲ ਵਿਚ ਪੋਇਟੀਕਲ ਕੁਇਜ਼ ਦੇ ਮੁਕਾਬਲੇ ਹੋਣਗੇ। ਇਸ ਦਿਨ ਮੁਕਾਬਲਿਆਂ ਤੋਂ ਬਾਅਦ ਜੇਤੂ ਰਹਿਣ ਵਾਲੀਆਂ ਟੀਮਾਂ ਨੂੰ ਟਰਾਫੀਆਂ ਦੇ ਕੇ ਮੁੱਖ ਮਹਿਮਾਨ ਵੱਲੋਂ  ਦਸਮੇਸ਼ ਆਡੀਟੋਰੀਅਮ ਵਿਚ ਹੀ ਸਨਮਾਨਿਤ ਕੀਤਾ ਜਾਵੇਗਾ ।