Headlines

ਭਾਈ ਲਾਲੋ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸਮਾਗਮ

ਮਲੇਰਕੋਟਲਾ ਦੁਨੀਆਂ ਦੇ ਮਹਾਨ ਕਿਰਤੀ ਸਿੱਖ ਬ੍ਰਹਮ ਗਿਆਨੀ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਵੱਲੋਂ ਗੁਰਦੁਆਰਾ ਸਾਹਿਬ ਭਾਈ ਲਾਲੋ ਜੀਗੇ  ਪਿੰਡ ਸਰੀਂਹ ਵਿਖੇ ਵਿਸ਼ਾਲ ਸਮਾਗਮ ਕੀਤਾ ਗਿਆ। ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਦੇ ਕੌਮੀ ਕਨਵੀਨਰ ਹਰਜੀਤ ਸਿੰਘ ਰਾਮਗੜ੍ਹੀਆ ਨੇ ਕਿਹਾ ਕਿ ਬ੍ਰਹਮ ਗਿਆਨੀ ਭਾਈ ਲਾਲੋ ਜੀ ਦੁਨੀਆਂ ਭਰ ਦੇ ਸਭ ਤੋਂ ਅਮੀਰ ਅਤੇ ਪਹਿਲੇ ਕਿਰਤੀ ਸਿੱਖ ਸਨ। ਉਹਨਾਂ ਕਿਹਾ ਕੁਝ ਲੋਕ ਸਾਡੇ ਗੌਰਵਮਈ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰ ਰਹੇ ਹਨ ਜੋ ਕਿ ਅਤਿ ਨਿੰਦਣਯੋਗ ਹੈ। ਪੰਜਾਬ ਦੇ ਮੁੱਖ ਬੁਲਾਰੇ ਰਾਮ ਸਿੰਘ ਧੀਮਾਨ ਨੇ ਭਾਈ ਲਾਲੋ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਗੁਰਦੁਆਰਾ ਭਾਈ ਲਾਲੋ ਜੀ ਸਰੀਂਹ ਦੇ ਪ੍ਰਧਾਨ ਅਮਰ ਸਿੰਘ ਨੇ ਭਾਈਚਾਰੇ ਨੂੰ ਇੱਕ ਮੰਚ ਉਤੇ ਇਕੱਤਰ ਕਰਨ ਲਈ ਰਾਮਗੜ੍ਹੀਆ ਅਕਾਲ ਜਥੇਬੰਦੀ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਸਲਾਘਾ ਕੀਤੀ ਅਤੇ ਜਥੇਬੰਦੀ ਦੇ ਕੌਮੀ ਕਨਵੀਨਰ ਹਰਜੀਤ ਸਿੰਘ ਰਾਮਗੜ੍ਹੀਆ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸੂਬਾ ਚੇਅਰਮੈਨ ਜਗਜੀਤ ਸਿੰਘ ਸੱਗੂ ਨੇ ਜਥੇਬੰਦੀ ਵੱਲੋਂ ਕੀਤੇ ਜਾ ਰਹੇ ਅਨੇਕਾਂ ਹੀ ਕੰਮਾਂ ਬਾਰੇ ਬਹੁਤ ਹੀ ਬਰੀਕੀ ਨਾਲ ਜਾਣਕਾਰੀ ਦਿੱਤੀ ਅਤੇ ਵੱਖ ਵੱਖ ਜ਼ਿਲ੍ਹਿਆਂ ਤੋਂ ਪਹੁੰਚਣ ਵਾਲੇ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ। ਉਹਨਾਂ ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਵੱਲੋਂ ਗੁਰਦੁਆਰਾ ਸਾਹਿਬ ਭਾਈ ਲਾਲੋ ਜੀ ਦੀ ਸਮੁੱਚੀ ਟੀਮ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਮੁੰਡੇ, ਕੈਸ਼ੀਅਰ ਅਮਰਜੀਤ ਸਿੰਘ ਹੁੰਝਣ, ਸਕੱਤਰ ਚਰਨ ਸਿੰਘ ਸੌਂਦ, ਹਰਦੇਵ ਸਿੰਘ ਕਲਸੀ ਅਤੇ ਬਰਨਾਲਾ, ਲੁਧਿਆਣਾ, ਮੋਹਾਲੀ, ਸ੍ਰੀ ਫਤਿਹਗੜ੍ਹ ਸਾਹਿਬ, ਪਟਿਆਲਾ, ਮਲੇਰਕੋਟਲਾ, ਸੰਗਰੂਰ, ਮਾਨਸਾ,ਬਠਿੰਡਾ ਅਤੇ ਮੋਗਾ ਜ਼ਿਲ੍ਹਾ ਦੇ ਆਗੂ ਸਾਹਿਬਾਨ ਹਾਜ਼ਰ ਸਨ। ਤਸਵੀਰ- ਹਰਜੀਤ ਸਿੰਘ ਰਾਮਗੜ੍ਹੀਆ ਦਾ ਸਨਮਾਨ ਕਰਦੇ ਹੋਏ ਆਗੂ ਸਾਹਿਬਾਨ।