Headlines

ਤਾਮਿਲਨਾਡੂ ’ਚ ਰੇਲ ਗੱਡੀ ਪਟੜੀ ਤੋਂ ਲੱਥੀ, ਜਾਨੀ ਨੁਕਸਾਨ ਤੋਂ ਬਚਾਅ

ਚੇਨਈ, 24 ਅਕਤੂਬਰ-ਚੇੱਨਈ ਦੇ ਉਪਨਗਰ ਅਵਾੜੀ ਨੇੜੇ ਅੱਜ ਤੜਕੇ ਇਲੈਕਟ੍ਰਿਕ ਮਲਟੀਪਲ ਯੂਨਿਟ (ਈਐੱਮਯੂ) ਟਰੇਨ ਦੇ ਚਾਰ ਖਾਲੀ ਡੱਬੇ ਪਟੜੀ ਤੋਂ ਉਤਰ ਗਏ। ਦੱਖਣੀ ਰੇਲਵੇ ਦੇ ਸੀਨੀਅਰ ਅਧਿਕਾਰੀ ਮੁਤਾਬਕ ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ ਪਰ ਇਸ ਕਾਰਨ ਇਸ ਰੂਟ ‘ਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ ਅਤੇ ਕਈ ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ।