Headlines

ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਪਿੰਡ ਕੌੜੇ ਵਧਾਣ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ

ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਲਈ ਵੰਡੇ ਫਾਰਮ-
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,27 ਅਕਤੂਬਰ-
ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਲਈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਲਈ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਪਿੰਡ ਕੌੜੇ ਵਧਾਣ ਵਿਖੇ ਬਲਜਿੰਦਰ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਉਹਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜੋ ਆਉਣ ਵਾਲੇ ਸਮੇਂ ਵਿੱਚ ਹੋ ਰਹੀਆਂ ਹਨ ਦੀਆਂ ਵੋਟਾਂ ਬਣਾਉਣ ਲਈ ਫ਼ਾਰਮ ਵੀ ਦਿੱਤੇ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਪਾਲ ਸਿੰਘ ਸਾਬਕਾ ਸਰਪੰਚ ਕੌੜੇ ਵਧਾਣ ਵੀ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਨਾਲ ਹਾਜ਼ਰ ਸਨ।ਇਸ ਮੌਕੇ ਸ.ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਕੁਝ ਦਿਨ ਪਹਿਲਾਂ ਹਲਕਾ ਇੰਚਾਰਜਾਂ ਦੀ ਚੰਡੀਗੜ੍ਹ ਵਿਖੇ ਮੀਟਿੰਗ ਸੱਦੀ ਸੀ,ਮੀਟਿੰਗ ਵਿੱਚ ਸ.ਸੁਖਬੀਰ ਸਿੰਘ ਬਾਦਲ ਨੇ ਸਾਰੇ ਹੀ ਹਲਕਾ ਇੰਚਾਰਜਾਂ ਦੀ ਡਿਊਟੀ ਲਾਈ ਸੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜੋ ਜਲਦੀ ਹੋਣ ਜਾ ਰਹੀਆਂ ਹਨ,ਇਹ ਚੋਣਾਂ ਜਿੱਤਣ ਲਈ ਅਤੇ ਪੰਥ ਦੋਖੀਆਂ ਨੂੰ ਹਾਰ ਦੇਣ ਲਈ ਪਿੰਡ-ਪਿੰਡ ਜਾ ਕੇ ਵੱਧ ਤੋਂ ਵੱਧ ਵੋਟਾਂ ਬਣਾਈਆਂ ਜਾਣ। ਇਨ੍ਹਾਂ ਹੁਕਮਾਂ ਦੀ ਪਾਲਣਾ ਕਰਦੇ ਹੋਏ ਹੀ ਆਪਣੇ ਸਾਥੀਆਂ ਨਾਲ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ-ਪਿੰਡ ਜਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਵਾਸਤੇ ਫਾਰਮ ਵੰਡੇ ਜਾ ਰਹੇ।ਇਸ ਮੌਕੇ ਬ੍ਰਹਮਪੁਰਾ ਨੇ ਵਿਸ਼ੇਸ਼ ਤੌਰ ‘ਤੇ ਸਾਰੇ ਵਰਕਰਾਂ ਨੂੰ ਸਮਝਾਇਆ ਕਿ ਵੋਟਾਂ ਬਣਾਉਣ ਦਾ ਸਮਾਂ ਬਹੁਤ ਥੋੜਾ ਹੈ ਅਤੇ ਛੇਤੀ ਤੋਂ ਛੇਤੀ ਵੋਟਾਂ ਦੇ ਫਾਰਮ ਭਰ ਕੇ ਜਮ੍ਹਾਂ ਕਰਵਾਏ ਜਾਣ।ਇਸ ਮੌਕੇ ਪਿੰਡ ਦੇ ਅਕਾਲੀ ਵਰਕਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਅਤੇ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਹਰ ਹੁਕਮ ਦੀ ਪਾਲਣਾ ਕਰਨਗੇ ਅਤੇ ਸ਼੍ਰੋਮਣੀ ਕਮੇਟੀ ਦੀਆਂ ਵੱਧ ਤੋਂ ਵੱਧ ਵੋਟਾਂ ਬਣਾ ਕੇ ਆਉਣ ਵਾਲੇ ਸਮੇਂ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਾਰੀ ਗਿਣਤੀ ਵਿੱਚ ਵੋਟਾਂ ਪਾ ਕੇ ਜਿਤਾਉਣਗੇ।ਇਸ ਮੌਕੇ ਸੀਨੀਅਰ ਟਕਸਾਲੀ ਅਕਾਲੀ ਆਗੂ ਸਤਨਾਮ ਸਿੰਘ ਸੱਤਾ ਚੋਹਲਾ ਸਾਹਿਬ ਮੈਂਬਰ ਬਲਾਕ ਸੰਮਤੀ,ਸੁੱਚਾ ਸਿੰਘ ਮੈਂਬਰ ਪੰਚਾਇਤ ਕੌੜੇ ਵਧਾਨ,ਅਮਰ ਸਿੰਘ,ਸੁਖਚੈਨ ਸਿੰਘ,ਹੀਰਾ ਸਿੰਘ,ਸਾਹਿਲ ਪ੍ਰੀਤ ਸਿੰਘ ਅਤੇ ਯੂਥ ਆਗੂ ਅਰਸ਼ ਜੋਤ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ: ਪਿੰਡ ਕੌੜੇ ਵਧਾਨ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਲਈ ਫ਼ਾਰਮ ਵੰਡਦੇ ਹੋਏ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ।