Headlines

ਟਰੈਕਟਰ-ਟਰਾਲੀ ਅਤੇ ਕਾਰ ਹਾਦਸੇ ਵਿੱਚ ਪਤੀ-ਪਤਨੀ ਦੀ ਮੌਤ-ਦੋ ਬੱਚੇ ਗੰਭੀਰ ਜ਼ਖ਼ਮੀ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,29 ਅਕਤੂਬਰ –
ਜ਼ਿਲ੍ਹਾ ਤਰਨਤਾਰਨ ਦੇ ਥਾਣਾ ਚੋਹਲਾ ਸਾਹਿਬ ਅਧੀਨ ਪੈਂਦੇ ਪਿੰਡ ਮੋਹਨਪੁਰ ਵਿਖੇ ਦੇਰ ਰਾਤ ਪਰਾਲੀ ਨਾਲ ਲੱਦੀ ਟਰੈਕਟਰ-ਟਰਾਲੀ ਅਤੇ ਕਾਰ ਦੀ ਹੋਈ ਭਿਆਨਕ ਟੱਕਰ ਵਿੱਚ ਕਾਰ ਸਵਾਰ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਕਾਰ ਸਵਾਰ ਮ੍ਰਿਤਕ ਪਤੀ ਪਤਨੀ ਦੀਆਂ ਦੋ ਬੱਚੀਆਂ ਗੰਭੀਰ ਜ਼ਖ਼ਮੀ ਹੋ ਗਈਆਂ।ਹਾਦਸੇ ਤੋਂ ਬਾਅਦ ਟਰੈਕਟਰ-ਟਰਾਲੀ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਕਾਰ ਵਿੱਚ ਫਸੀਆਂ ਲਾਸ਼ਾਂ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਜਾ ਸਕਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਜੰਡ (ਪੱਟੀ) ਆਪਣੀ ਪਤਨੀ ਕਿਰਨਬੀਰ ਕੌਰ ਅਤੇ ਦੋ ਬੱਚੀਆਂ ਨਾਲ ਆਪਣੀ ਕਾਰ ਆਲਟੋ ਨੰਬਰ ਪੀਬੀ-14 ਸੀ 0492 ‘ਤੇ ਸਵਾਰ ਹੋ ਆਪਣੀ ਕਿਸੇ ਰਿਸ਼ਤੇਦਾਰੀ ਵਿੱਚ ਪਿੰਡ ਰਾਹਲ-ਚਾਹਲ ਜਾ ਰਹੇ ਸਨ।ਜਦ ਇਹ ਪਿੰਡ ਮੋਹਨਪੁਰ (ਥਾਣਾ ਚੋਹਲਾ ਸਾਹਿਬ) ਪੁੱਜੇ ਤਾਂ ਇੰਨਾ ਦੀ ਕਾਰ ਪਰਾਲੀ ਦੀਆਂ ਗੱਠਾਂ ਨਾਲ ਲੱਦੀ ਹੋਈ ਟਰੈਕਟਰ-ਟਰਾਲੀ ਨਾਲ ਟਕਰਾ ਗਈ।ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਤੱਕ ਉੱਡ ਗਏ ਅਤੇ ਕਾਰ ਸਵਾਰ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਜਦਕਿ ਕਾਰ ਵਿੱਚ ਸਵਾਰ ਮ੍ਰਿਤਕ ਪਤੀ-ਪਤਨੀ ਦੀਆਂ ਦੋ ਬੱਚੀਆਂ ਮਨਸੀਰਤ ਕੌਰ (6) ਅਤੇ ਸੰਦੀਪ ਕੌਰ (4) ਗੰਭੀਰ ਜ਼ਖ਼ਮੀ ਹੋ ਗਈਆਂ,ਜਿੰਨਾ ਨੂੰ ਤਰਨਤਾਰਨ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।ਹਾਦਸੇ ਦਾ ਪਤਾ ਚੱਲਦੇ ਹੀ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਮੌਕੇ ‘ਤੇ ਪੁੱਜੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ।ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਵਿੱਚ ਫਸੀਆਂ ਲਾਸ਼ਾਂ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ। ਪੁਲਿਸ ਵਲੋਂ ਮ੍ਰਿਤਕ ਪਤੀ ਪਤਨੀ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਤਰਨਤਾਰਨ ਭੇਜ ਦਿੱਤਾ ਗਿਆ ਹੈ।ਹਾਦਸੇ ਤੋਂ ਬਾਅਦ ਟਰੈਕਟਰ ਟਰਾਲੀ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।ਥਾਣਾ ਚੋਹਲਾ ਸਾਹਿਬ ਦੇ ਮੁਖੀ ਸਬ ਇੰਸਪੈਕਟਰ ਵਿਨੋਦ ਸ਼ਰਮਾ ਨੇ ਦੱਸਿਆ ਕਿ ਟਰੈਕਟਰ ਟਰਾਲੀ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਫਰਾਰ ਟਰੈਕਟਰ ਟਰਾਲੀ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।