Headlines

ਗੁ. ਸਿੰਘ ਸਭਾ ਪੁਨਤੀਨੀਆ  ਵਿਖੇ ਮਨਾਇਆ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ 141 ਵਾਂ ਜਨਮ ਦਿਹਾੜਾ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਵਿੱਦਿਆ ਦੇ ਦਾਨੀ , ਸਮਾਜ ਸੇਵੀ ਤੇ ਮਹਾਨ ਬ੍ਰਹਮ ਗਿਆਨੀ ਧੰਨ ਧੰਨ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੇ 141ਵੇਂ ਜਨਮ ਦਿਹਾੜੇ ਨੂੰ ਸਮਰਪਿਤ ਦੁਨੀਆ ਭਰ ਵਿੱਚ ਸੰਗਤਾਂ ਵੱਲੋਂ ਗੁਰਦੁਆਰਾ ਸਾਹਿਬਾਨਾਂ ਵਿੱਚ ਸਲਾਨਾ ਸਮਾਗਮ ਕਰਵਾਏ ਗਏ। ਇਸ ਲੜੀ ਤਹਿਤ ਇਟਲੀ ਦੇ ਜ਼ਿਲ੍ਹਾ ਲਾਤੀਨਾ ਦੇ ਪ੍ਰਸਿੱਧ ਸ਼ਹਿਰ ਪੁਨਤੀਨੀਆ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਪੁਨਤੀਨੀਆ (47ਨੰ. ਨਵੀਂ ਇਮਾਰਤ) ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਹਾਂਪੁਰਸ਼ਾਂ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ , ਉਤਸਾਹ ਅਤੇ ਪ੍ਰੇਮ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਜੀ ਜਾਪ ਕੀਤੇ ਗਏ ਤੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ ਖ਼ਾਲਸਾ ਤੇ ਸਾਥੀਆਂ ਵੱਲੋਂ ਸੰਤਾਂ ਦੇ ਜੀਵਨ ਅਤੇ ਜਨਮ ਦਿਹਾੜੇ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।ਸਮਾਗਮ ਦੀ ਸਮਾਪਤੀ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਵਿੱਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ