Headlines

ਅਡਾਨੀ ਮਾਮਲੇ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼: ਰਾਹੁਲ ਗਾਂਧੀ

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਅਤੇ ਕੁਝ ਹੋਰ ਵਿਰੋਧੀ ਪਾਰਟੀਆਂ ਦੇ ਆਗੂਆਂ ਦੇ ਆਈਫੋਨਾਂ ਨਾਲ ‘ਸਰਕਾਰੀ ਹੈਕਰਾਂ’ ਨੇ ਛੇੜਛਾੜ ਦੀ ਕੋਸ਼ਿਸ਼ ਕੀਤੀ ਹੈ ਅਤੇ ਇਹ ਸਭ ਅਡਾਨੀ ਮਾਮਲੇ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਹੈ। ਰਾਹੁਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਚਤਿਾਵਨੀ ਵਾਲੀ ਈਮੇਲ ਦੀ ਕਾਪੀ ਦਿਖਾਉਂਦਿਆਂ ਕਿਹਾ, ‘‘ਅਸੀਂ ਨਹੀਂ ਡਰਦੇ। ਤੁਸੀਂ ਜਿੰਨੇ ਫੋਨ ਟੈਪ ਕਰਨੇ ਹਨ ਕਰੋ, ਮੈਂ ਪ੍ਰਵਾਹ ਨਹੀਂ ਕਰਦਾ। ਜੇ ਤੁਸੀਂ ਮੇਰਾ ਫੋਨ ਵੀ ਲੈਣਾ ਚਾਹੁੰਦੇ ਹੋ ਤਾਂ ਮੈਂ ਤੁਹਾਨੂੰ ਦੇ ਦੇਵਾਂਗਾ…।’’ ਕਾਂਗਰਸ ਆਗੂ ਨੇ ਕਿਹਾ, ‘‘ਗੌਤਮ ਅਡਾਨੀ ਦੇਸ਼ ’ਚ ਪਹਿਲੇ ਨੰਬਰ ’ਤੇ ਹੈ ਅਤੇ ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਤਿ ਸ਼ਾਹ ਦਾ ਨੰਬਰ ਆਉਂਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਅਡਾਨੀ ਨਾਲ ਜੁੜਿਆ ਮਾਮਲਾ ਚੁੱਕਿਆ ਜਾਂਦਾ ਹੈ ਤਾਂ ਏਜੰਸੀਆਂ ਜਾਸੂਸੀ ਕਰਨ ਲੱਗਦੀਆਂ ਹਨ। ਉਨ੍ਹਾਂ ਪੁਰਾਣੀ ਕਹਾਣੀ ਦਾ ਜ਼ਿਕਰ ਕਰਦਿਆਂ ਕਿਹਾ, ‘‘ਨਰਿੰਦਰ ਮੋਦੀ ਜੀ ਦੀ ਆਤਮਾ ਅਡਾਨੀ ਵਿੱਚ ਹੈ, ਤੋਤਾ ਕਤਿੇ ਬੈਠਾ ਹੈ, ਰਾਜਾ ਕਤਿੇ ਹੋਰ ਬੈਠਾ ਹੈ। ਅਸਲੀਅਤ ਇਹ ਹੈ ਕਿ ਸੱਤਾ ਅਡਾਨੀ ਜੀ ਦੇ ਹੱਥ ਵਿੱਚ ਹੈ।’’ ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਦਫ਼ਤਰ ਦੇ ਕਈ ਵਿਅਕਤੀਆਂ ਕੇਸੀ ਵੇਣੂਗੋਪਾਲ ਸਣੇ ਕਾਂਗਰਸ ਦੇ ਕੁਝ ਨੇਤਾਵਾਂ, ਸਮਾਜਵਾਦੀ ਪਾਰਟੀ ਦੇ ਅਖਿਲੇਸ਼ ਯਾਦਵ, ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਅਤੇ ਕੁਝ ਹੋਰ ਵਿਰੋਧੀ ਨੇਤਾਵਾਂ ਦੇ ਆਈਫੋਨ ‘ਸਰਕਾਰੀ ਹੈਕਰਾਂ’ ਵੱਲੋਂ ਨਿਸ਼ਾਨਾ ਬਣਾਏ ਗਏ ਹਨ।