Headlines

ਮੁਕੇਸ਼ ਅੰਬਾਨੀ ਨੂੰ ਧਮਕੀ ਭਰੀ ਤੀਜੀ ਈਮੇਲ ਮਿਲੀ

ਮੁੰਬਈ: ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਇੱਕ ਅਣਪਛਾਤੇ ਵਿਅਕਤੀ ਦੀ ਧਮਕੀ ਭਰੀ ਈਮੇਲ ਮਿਲੀ ਹੈ ਜਿਸ ’ਚ ਉਨ੍ਹਾਂ ਤੋਂ 400 ਕਰੋੜ ਰੁਪਏ ਮੰਗੇ ਗਏ ਹਨ। ਪੁਲੀਸ ਨੇ ਦੱਸਿਆ ਕਿ ਅੰਬਾਨੀ ਦੀ ਕੰਪਨੀ ਨੂੰ ਇਹ ਈਮੇਲ ਬੀਤੇ ਦਿਨ ਮਿਲੀ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਅੰਬਾਨੀ ਨੂੰ ਭੇਜੀ ਗਈ ਇਹ ਧਮਕੀ ਭਰੀ ਤੀਜੀ ਈਮੇਲ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਤੇ ਲੰਘੇ ਸ਼ਨਿਚਰਵਾਰ ਕੰਪਨੀ ਨੂੰ ਧਮਕੀ ਭਰੀ ਈਮੇਲ ਮਿਲੀ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।