Headlines

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਸਮੇਤ ਦਲਾਂ ਦੇ ਮੁਖੀਆਂ ਦਾ ਸਨਮਾਨ

ਅੰਮ੍ਰਿਤਸਰ:- 13 ਨਵੰਬਰ -ਬੰਦੀ ਛੋੜ ਦਿਵਸ ਦਿਵਾਲੀ ਮੌਕੇ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਜਾਏ ਸੰਖੇਪ ਸਮਾਗਮ ਦੌਰਾਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਸਮੇਤ ਗੁਰੂ ਸਾਹਿਬਾਨ ਵਲੋਂ ਸਾਜੇ ਨਿਵਾਜੇ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਤੇ ਪ੍ਰਤੀਨਿਧੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਨਿਹੰਗ ਬਾਬਾ ਹਰਜੀਤ ਸਿੰਘ ਬਟਾਲੇ ਵਾਲਿਆਂ ਦੇ ਰਾਗੀ ਜਥੇ ਨੇ ਦਸਮ ਬਾਣੀ ਦਾ ਮਨੋਹਰ ਕੀਰਤਨ ਕੀਤਾ। ਪੁਰਾਤਨ ਬੰਦੀ ਛੋੜ ਦਿਵਸ ਦੀ ਪਰੰਪਰਾ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ੍ਰੀ ਰਹਿਰਾਸ ਦਾ ਪਾਠ ਗਿਆਨੀ ਗੁਰਬਖਸ਼ੀਸ਼ ਸਿੰਘ ਨੇ ਕੀਤਾ ਅਤੇ ਇਤਿਹਾਸਕ ਪੁਰਾਤਨ ਸ਼ਸਤਰਾਂ ਦੇ ਦਰਸ਼ਨ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਹੈਡ ਗ੍ਰੰਥੀ ਨੇ ਕਰਾਏ। ਉਪਰੰਤ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਨੇ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੂੰ ਸਨਮਾਨਿਤ ਕੀਤਾ ਉਪਰੰਤ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਜਥੇਦਾਰ ਬਾਬਾ ਅਵਤਾਰ ਸਿੰਘ ਮੁਖੀ ਤਰਨਾ ਦਲ ਬਾਬਾ ਬਿਧੀ ਚੰਦ ਸੁਰਸਿੰਘ, ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਤੇ ਬਾਬਾ ਨਾਗਰ ਸਿੰਘ, ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ, ਦਸ਼ਮੇਸ਼ ਤਰਨਾਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਨੂੰ ਸਿਰਪਾਉ ਦੋਸ਼ਾਲੇ ਭੇਟ ਕਰਕੇ ਸਨਮਾਨਿਤ ਕਰਨ ਉਪਰੰਤ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਬਾਬਾ ਮਾਨ ਸਿੰਘ ਗੁਰੂ ਨਾਨਕ ਦਲ ਮੜ੍ਹੀਆਂ ਵਾਲਾ (ਬਟਾਲਾ), ਬਾਬਾ ਬਲਵਿੰਦਰ ਸਿੰਘ ਤਰਨਾ ਦਲ ਮਹਿਤਾ ਚੌਂਕ, ਬਾਬਾ ਤਰਲੋਕ ਸਿੰਘ ਰਘਬੀਰ ਸਿੰਘ ਤਰਨਾ ਦਲ ਖਿਆਲਾ ਕਲਾਂ, ਬਾਬਾ ਗੁਰਰਾਜਪਾਲ ਸਿੰਘ ਡੇਰਾ ਛਾਉਣੀ ਨਿਹੰਗ ਸਿੰਘਾਂ, ਬਾਬਾ ਛਿੰਦਾ ਸਿੰਘ ਤਰਨਾ ਦਲ ਭਿਖੀਵਿੰਡੀਏ, ਬਾਬਾ ਹਰਦੀਪ ਸਿੰਘ ਡੇਰਾ ਬਾਬਾ ਮਹਾਰਾਜ ਸਿੰਘ, ਬਾਬਾ ਦਰਸਨ ਸਿੰਘ ਤਰਨਾ ਦਲ ਗੁ: ਟਾਹਲਾ ਸਾਹਿਬ, ਬਾਬਾ ਬਲਦੇਵ ਸਿੰਘ ਤਰਨਾ ਦਲ ਸ਼ਹੀਦ ਬਾਬਾ ਜੀਵਨ ਸਿੰਘ  ਮਹਿਤਾ ਰੋਡ (ਵੱਲਾ), ਬਾਬਾ ਪ੍ਰਗਟ ਸਿੰਘ ਪੰਥ ਅਕਾਲੀ ਤਰਨਾ ਦਲ, ਮਜੀਠਾ ਰੋਡ, ਬਾਬਾ ਲਾਲ ਸਿੰਘ ਮਾਲਵਾ ਤਰਨਾ ਦਲ, ਬਾਬਾ ਰਘਬੀਰ ਸਿੰਘ ਤਰਨਾ ਦਲ ਖਿਆਲਾ ਕਲਾਂ, ਬਾਬਾ ਪ੍ਰਤਾਪ ਸਿੰਘ ਸ਼ਹੀਦ ਭਾਈ ਮਨੀ ਸਿੰਘ ਦਲ, ਬਾਬਾ ਤਰਸੇਮ ਸਿੰਘ ਤਰਨਾ ਦਲ ਮਹਿਤਾ ਚੌਂਕ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਸਤਨਾਮ ਸਿੰਘ ਤਰਨਾ ਦਲ ਬਾਬਾ ਸ਼ਾਮ ਸਿੰਘ ਅਟਾਰੀ ਚੌਂਤਾ, ਬਾਬਾ ਚੜ੍ਹਤ ਸਿੰਘ ਤਰਨਾ ਦਲ ਮਾਲਵਾ ਖੇੜੀ, ਬਾਬਾ ਬਲਦੇਵ ਸਿੰਘ ਦਲ ਮਿਸਲ ਬਾਬਾ ਬਚਿੱਤਰ ਸਿੰਘ, ਬਾਬਾ ਇੰਦਰ ਸਿੰਘ ਘੋੜਿਆਂ ਵਾਲੇ ਜਥੇਦਾਰ ਬੁੱਢਾ ਦਲ, ਬਾਬਾ ਦਰਸ਼ਨ ਸਿੰਘ ਖਜਾਨਾ ਗੇਟ, ਬਾਬਾ ਗੁਰਦੀਪ ਸਿੰਘ ਤਰਨਾ ਦਲ ਬਾਬਾ ਜੱਸਾ ਸਿੰਘ ਰਾਮਗੜ੍ਹੀਆ, ਬਾਬਾ ਦਰਸ਼ਨ ਸਿੰਘ  ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾ ਦਲ, ਬਾਬਾ ਮਹਿੰਦਰ ਸਿੰਘ ਤਰਨਾ ਦਲ, ਬਾਬਾ ਜਵੰਦ ਸਿੰਘ , ਬਾਬਾ ਛਤਰਪਾਲ ਸਿੰਘ ਠੱਟਾ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ਼, ਬਾਬਾ ਜੋਗਾ ਸਿੰਘ ਦਲ ਬਾਬਾ ਨੌਧ ਸਿੰਘ ਸ਼ਹੀਦ ਚੱਬਾ, ਬਾਬਾ ਤਾਰਾ ਸਿੰਘ ਤਰਨਾ ਦਲ, ਬਾਬਾ ਬੀਰ ਸਿੰਘ ਰੱਤੋਕੇ, ਬਾਬਾ ਪਰਗਟ ਸਿੰਘ ਤਰਨਾ ਦਲ, ਬਾਬਾ ਬੀਰ ਸਿੰਘ ਪੱਟੀ, ਬਾਬਾ ਨਿਰਮਲ ਸਿੰਘ ਦਲ ਝਾੜ ਸਾਹਿਬ, ਦਲ ਬਾਬਾ ਥਾਨ ਸਿੰਘ , ਬਾਬਾ ਗੁਰਦੇਵ ਸਿੰਘ ਬਜਵਾੜਾ, ਬਾਬਾ ਗੁਰਮੇਜ ਸਿੰਘ ਬਾਲੇਵਾਲ, ਬਾਬਾ ਬਲਦੇਵ ਸਿੰਘ ਮਿਸਲ ਬਾਬਾ ਨਿਬਾਹੂ ਸਿੰਘ  ਮੁਸਤਰਾਪੁਰ (ਗੁਰਦਾਸਪੁਰ), ਬਾਬਾ ਦਲਬੀਰ ਸਿੰਘ ਮੁੱਖੀ ਬਾਬਾ ਜੀਵਨ ਸਿੰਘ ਤਰਨਾ ਦਲ ਸ੍ਰੀ ਅਨੰਦਪੁਰ ਸਾਹਿਬ, ਆਦਿ ਜਥੇਬੰਦੀਆਂ ਦੇ ਮੁਖੀਆਂ ਨੂੰ ਸਿਰਪਾਉ ਨਾਲ ਸਨਮਾਨਿਤ ਕੀਤਾ। ਸਨਮਾਨ ਉਪਰੰਤ ਬਾਬਾ ਬਲਬੀਰ ਸਿੰਘ ਅਤੇ ਬਾਕੀ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਸਾਹਿਬਾਨਾਂ ਨੇ ਸਵੱਈਆਂ ਦਾ ਪਾਠ ਕੀਤਾ। ਇਸ ਸਮੇਂ ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਗੁਰਪਿੰਦਰ ਸਿੰਘ ਵਡਾਲਾ, ਇੰਦਰਬੀਰ ਸਿੰਘ ਸਤਲਾਣੀ ਸਾਹਿਬ ਵਾਲੇ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਬਘੇਲ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਤਰਸੇਮ ਸਿੰਘ ਮੋਰਾਂਵਾਲੀ, ਬਾਬਾ ਰਣਜੋਧ ਸਿੰਘ, ਬਾਬਾ ਕਰਮ ਸਿੰਘ, ਬਾਬਾ ਬੂਟਾ ਸਿੰਘ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੂੰਡਾ ਸਿੰਘ ਮਿਸਲ ਭਾਈ ਬਚਿੱਤਰ ਸਿੰਘ, ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਹਰਦੀਪ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ ਬਹਾਦਰਗੜ੍ਹ ਆਦਿ ਹਾਜ਼ਰ ਸਨ।

ਫੋਟੋ ਕੈਪਸ਼ਨ:- 1. ਬੰਦੀ ਛੋੜ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਬਾਬਾ ਅਵਤਾਰ ਸਿੰਘ ਸੁਰ ਸਿੰਘ, ਬਾਬਾ ਜੋਗਾ ਸਿੰਘ, ਬਾਬਾ ਨਿਹਾਲ ਸਿੰਘ, ਬਾਬਾ ਮੇਜਰ ਸਿੰਘ ਸੰਗਤੀ ਰੂਪ ਵਿੱਚ ਸਵੱਈਆਂ ਦਾ ਪਾਠ ਕਰਦੇ ਹੋਏ।