Headlines

23ਨਵੰਬਰ ਬਰਸੀ ਦਿਨ  ਤੇ ਵਿਸ਼ੇਸ਼- ਪੰਜਾਬੀ ਦੇ ਮਹਾਨ ਵਿਦਵਾਨ ਭਾਈ ਕਾਹਨ ਸਿੰਘ ਨਾਭਾ

ਵੀਹਵੀਂ ਸਦੀ ਦੇ ਪ੍ਰਮੁੱਖ ਵਿਦਵਾਨ ਕੋਸ਼ਕਾਰਟੀਕਾਕਾਰਛੰਦ ਸ਼ਾਸਤਰੀ ਅਤੇ ਸਫ਼ਰਨਾਮਾਕਾਰ ਭਾਈ ਕਾਹਨ ਸਿੰਘ ਨਾਭਾ  ਦਾ ਜਨਮ ਉਨਾਂ ਦੇ ਨਾਨਕੇ ਘਰ ਰਿਆਸਤ ਪਟਿਆਲਾ ਦੇ ਪਿੰਡ ਬਨੇਰਾ ਖੁਰਦ ਵਿਚ ਮਾਤਾ ਹਰਿ ਕੌਰ ਦੀ ਕੁੱਖੋਂ 30 ਅਗਸਤ 1861 ਈਂ ਨੂੰ ਹੋਇਆ ਵਿਦਵਤਾ ਦੇ ਅਜਿਹੇ ਸਜੀਵ ਤੇ ਸਾਕਾਰ ਸਰੂਪ ਕਿਸੇ ਕੌਮ ਨੂੰ ਕਦੇ ਕਦਾਈ ਹੀ ਨਸੀਬ ਹੋਇਆ ਕਰਦੇ ਹਨ ਸਾਹਿਤ ਅਤੇ ਧਾਰਮਿਕ ਖੇਤਰ ‘ ਆਪਣੇ ਵਿਲੱਖਣ ਯੋਗਦਾਨ ਸਦਕਾ ਉਨ੍ਹਾਂ ਦਾ ਨਾਂਅ ਪੰਜਾਬੀ ਜਗਤ ਵਿਚ ਸ਼ਿਰੋਮਣੀ ਵਿਦਵਾਨਾਂ ਦੀ ਸੂਚੀ ਵਿਚ ਪਹਿਲੇ ਨੰਬਰ ਤੇ ਗਿਣਿਆ ਜਾਂਦਾ ਹੈ ਆਪ ਦਾ ਪਿਛੋਕੜ ਜਿਲਾ ਬਠਿੰਡਾ ਦੇ ਪਿੰਡ ਪਿੱਥੋਂ ਦੇ ਵਸਨੀਕ ਢਿੱਲੋਂ ਜੱਟਬਾਬਾ ਨੋਧ ਸਿੰਘ ਜੀ ਨਾਲ ਸੰਬੰਧਿਤ ਹੈ ਜੋ ਕਿ ਕਿਸੇ ਸਮੇਂ ਮਹਾਰਾਜਾ ਰਣਜੀਤ ਸਿੰਘ ਦੇ ਮੁਸਾਹਿਬ ਰਹੇ ਹਨ ਕਾਹਨ ਸਿੰਘ ਨਾਭਾ ਦੇ ਪਿਤਾ ਬਾਬਾ ਨਰਾਇਣ ਆਪਣੇ ਸਮੇਂ ਦੇ ਪ੍ਰਮੁੱਖ ਵਿਦਵਾਨ ਤੇ ਸੰਤ ਪੁਰਸ਼ ਸਨਜਿਨਾ ਲੰਮਾ ਸਮਾਂ ਨਾਭੇ ਦੇ ਇਤਿਹਾਸਕ ਗੁਰ ਅਸਥਾਨ ‘ਡੇਰਾ ਬਾਬਾ ਅਜਪਾਲ ਸਿੰਘ‘ ਵਿਖੇ ਰਹਿਕੇ ਸਿੱਖੀ ਪ੍ਰਚਾਰ ਲਈ ਵੱਡੀ ਸੇਵਾ ਕੀਤੀ ਇੱਥੇ ਹੀ ਪਿਤਾ ਜੀ ਦੇ ਆਸ਼ੀਰਵਾਦ ਨਾਲ ਭਾਈ ਕਾਹਨ ਸਿੰਘ ਨਾਭਾ ਨੇ ਉਸ ਮੌਕੇ ਦੇ ਪ੍ਰਸਿੱਧ ਵਿਦਵਾਨਾਂ ਭਾਈ ਭੂਪ ਸਿੰਘਭਾਈ ਰਾਮਭਾਈ ਭਗਵਾਨ ਸਿੰਘ ਦੁੱਗਜਵਾਹਰ ਸਿੰਘਪੰਡਿਤ ਸ਼੍ਰੀਧਰਬੰਸੀਧਰਭਾਈ ਵੀਰ ਸਿਘੰ ਜਲਾਲਕੇਬਾਵਾ ਕਲਿਆਣ ਦਾਸ ਅਤੇ ਮਹੰਤ ਗਜਾ ਸਿੰਘ ਆਦਿ ਦੇਸੀ ਵਿਦਵਾਨਾਂ ਪਾਸੋਂ ਵੱਖ ਵੱਖ ਵਿਸ਼ਿਆਂ ‘ ਬਹੁਪੱਖੀ ਵਿਦਿਆ ਹਾਸਿਲ ਕੀਤੀ ਦਿੱਲੀ ਅਤੇ ਲਖਨਊ ਦੇ ਵਿਦਵਾਨਾਂ ਪਾਸੋਂ ਫਾਰਸੀ ਦੀ ਸਿੱਖਿਆ ਗ੍ਰਹਿਣ ਕੀਤੀ ਆਪ ਨੂੰ ਸੈਰਬਾਗਬਾਨੀ ਅਤੇ ਸ਼ਿਕਾਰ ਤੋਂ ਇਲਾਵਾ ਸੰਗੀਤ ਦਾ ਵੀ ਬੇਹੱਦ ਸ਼ੌਕ ਸੀ ਲਾਹੌਰ ਵਿਖੇ ਓਰੀਐਂਟਲ ਕਾਲਿਜ ਦੇ ਪ੍ਰੋਫੈਸਰ ਗੁਰਮੁਖ ਸਿੰਘ ਦੀ ਸੁਚੱਜੀ ਸੰਗਤ ਵਿਚ ਰਹਿੰਦਿਆਂਆਪ ਦੀ ਰੁਚੀ ਸਮਾਜ ਸੁਧਾਰ ਅਤੇ ਧਰਮ ਅਧਿਐਨ ਲਈ ਹੋਰ ਪਰਿਪੱਕ ਹੋਈ
ਜਵਾਨੀ ਦੀ ਉਮਰੇ ਵਿਦਿਆ ਦੇ ਸਾਗਰ ਬਣਕੇ ਜਦੋਂ ਭਾਈ ਸਾਹਿਬ ਨਾਲੋਂ ਆਕੇ ਮਹਾਰਾਜਾ ਹੀਰਾ ਸਿੰਘ ਨੂੰ ਮਿਲੇ ਤਾਂ ਉਹ ਆਪਦੀ ਸੂਝ ਤੇ ਵਿਦਿਆ ਤੋਂ ਏਨੇ ਪ੍ਰਭਾਵਿਤ ਹੋਏ ਕਿ ਝੱਟ ਭਾਈ ਸਾਹਿਬ ਨੂੰ ਆਪਣਾ ਮੁਸਾਹਿਬ ਬਣਾ ਲਿਆ ਤੇ ਬਾਅਦ ਵਿੱਚ ਆਪ ਨੇ ਰਾਜਕੁਮਾਰ ਰਿਪੁਦਮਨ ਸਿੰਘ ਦਾ ਨਿਗਰਾਨ ਤੇ ਅਧਿਆਪਕ ਵੀ ਨਿਯੁਕਤ ਕੀਤਾ ਆਪਣੀ ਵਿਦਵਤਾ ਦੇ ਜਾਦੂ ਨਾਲ ਭਾਈ ਕਾਨ ਸਿੰਘ ਨੇ ਨਾਭਾ ਤੇ ਪਟਿਆਲਾ ਰਿਆਸਤਾਂ ਵਿੱਚ ਕਈ ਉੱਚ ਅਹੁਦਿਆਂ ਤੇ ਰਹਿੰਦਿਆਂ ਨਾਲੋਂ ਨਾਲ ਸਾਹਿਤ ਸਿਰਜਨਾ ਕਰਦਿਆਂ ਮਾਂ ਬੋਲੀ ਪੰਜਾਬੀ ਦੀ ਸੇਵਾ ਲਈ ਵੱਡਾ ਯੋਗਦਾਨ ਪਾਇਆ ਭਾਈ ਕਾਹਨ ਸਿੰਘ ਦੇ ਇਕਲੌਤੇ ਬੇਟੇ ਭਗਵੰਤ ਸਿੰਘ ਹਰੀ ਅਤੇ ਭਾਈ ਸਾਹਿਬ ਦੀ ਪੋਤ ਨੂੰਹ ਡਾਰਛਪਾਲ ਕੌਰ ਨੇ ਵੀ ਪੰਜਾਬੀ ਸਾਹਿਤ ਸੇਵਾ ਲਈ ਆਪੋ ਆਪਣਾ ਯੋਗਦਾਨ ਪਾਇਆ
ਉਨੀਂਵੀ ਸਦੀ ਦੇ ਅਖੀਰਲੇ ਦਹਾਕੇ ‘ ਲਿਖੇ ਗ੍ਰੰਥ ‘ਰਾਜ ਧਰਮ‘ (1884 .) ਤੋਂ ਆਪ ਦਾ ਸਾਹਿੱਤਕ ਸਫ਼ਰ ਆਰੰਭ ਹੋਇਆ  ਇਸੇ ਦੌਰ ‘ ਟੀਕਾ ਜੈਮਨੀ ਅਸਵਮੇਧਨਾਟਕ ਭਾਵਾਰਥ ਦੀ ਪਿਕਾ ਤੇ ਟੀਕਾ ਵਿਸ਼ਨੂੰ ਪੁਰਾਣ ਆਦਿ ਇਸੇ ਦੌਰ ਦੀਆਂ ਕੁਝ ਹੋਰ ਮਹੱਤਵਪੂਰਣ ਰਚਨਾਵਾਂ ਹਨ ਉਸ ਵੇਲੇ ਦੀ ਜਾਗ੍ਰਿਤ ਸਿੱਖ ਚੇਤਨਾ ਦੇ ਪ੍ਰਭਾਵ ਅਧੀਨ ਆਪ ਦੀ ਸਾਹਿਤ ਰਚਨਾ ਦਾ ਦੂਜਾ ਦੌਰ ਆਰੰਭ ਹੁੰਦਾ ਹੈ ਉਨਾ ਦੇ ਦਿਲ ਵਿੱਚ ਤਾਂਘ ਪੈਦਾ ਹੋਈ ਕਿ ਸਿੱਖੀ ਦੀ ਨਿਰੋਲਤਾ  ਜਾਂ ਇਸਦੀ ਸੁਤੰਤਰ ਸਖਸ਼ੀਅਤ ਨੂੰ ਉਜਾਗਰ ਕੀਤਾ ਜਾਵੇ ਸਿੱਖ ਧਰਮ ਦੀਆਂ ਸਾਰੀਆਂ ਰੀਤੀਆਂ ਇਕਸਾਰ ਹੋਣਸਿੱਖ ਧਰਮ ਤੇ ਇਤਿਹਾਸ ਨੂੰ ਵਹਿਮਾਂ ਭਰਮਾਂ ਤੋਂ ਨਿਖੇੜਿਆ ਜਾਵੇਸਿੱਖ ਧਰਮ ਦੀਆਂ ਪੁਸਤਕਾਂ ਤਤਕਾਲੀ ਮਿਆਰਾਂ ਤੇ ਪੂਰੀਆਂ ਉਤਰਨ ਵਾਲੀਆ ਹੋਣ ਆਦਿਵਰਗੀਆਂ ਸਿਧਾਂਤਕ ਤੇ ਸਾਹਿੱਤਕ ਸਮੱਸਿਆਵਾਂ ਦੇ ਹੱਲ ਲਈ ਆਪ ਨੇ ‘ਹਮ ਹਿੰਦੂ ਨਹੀਂ‘, ਗੁਰੁਮਤ ਪ੍ਰਭਾਕਰਗੁਰਮਤ ਸੁਧਾਕਰਸੱਦ ਕਾ ਪਰਮਾਰਥਅਤੇ ਗੁਰੁ ਗਿਰਾ ਕਸੌਟੀ ਵਰਗੀਆਂ ਅਨਮੋਲ ਪੁਸਤਕਾਂ ਦੀ ਰਚਨਾ ਕੀਤੀ ਜਿਸ ਸਦਕਾ ਉਸ ਸਮੇਂ ਦੀਆਂ ਸੁਧਾਰਕ ਸਿੱਖ ਲਹਿਰਾਂ ਦੇ ਵਿਦਵਾਨ ਆਪ ਦੇ ਬੇਹੱਦ ਕਦਰਦਾਨ ਬਣ ਚੁੱਕੇ ਸਨ
ਨਾਭਾ ਅਤੇ ਪਟਿਆਲਾ ਰਿਆਸਤ ਦੇ ਆਪਸੀ ਝਗੜਿਆਂ ਨੂੰ ਮਿਟਾਉਣ ਲਈ ਕਾਹਨ ਸਿੰਘ ਨਾਭਾ ਜੀਵਨ ਭਰ ਯਤਨਸ਼ੀਲ ਰਹੇ ਮਹਾਰਾਜਾ ਹੀਰਾ ਸਿੰਘ ਨੇ ਆਪ ਦਾ  ਨਾਮ ਨੀਤੀ ਜੀ ਰੱਖਿਆ ਹੋਇਆ ਸੀ ਉਸ ਸਮੇਂ ਦੇ ਫੂਲਕੀਆਂ ਰਿਆਸਤਾਂ ਦੇ ਪੁਲੀਟੀਕਲ ਏਜੰਟ ਕਰਨਲ ਡਨਲਪ ਸਮਿੱਥ ਆਪ ਦੀ ਸੂਝਬੂਝ ਅਤੇ ਵਫ਼ਾਦਾਰੀ ਦੇ ਬੇਹੱਦ ਕਦਰਦਾਨ ਅਤੇ ਆਪ ਦੇ ਪਰਮ ਮਿੱਤਰ ਸਨ ਮਿਸਟਰ ਮੈਕਸ ਆਰਥਰ ਮੈਕਾਲਫ਼ ਵਰਗੇ ਅੰਗਰੇਜ਼ ਸੱਜਣ ਨੂੰ ਸਿੱਖ ਧਰਮ ਤੇ ਇਤਿਹਾਸ ਤੋਂ ਜਾਣੂ ਕਰਾਕੇ ‘ਸਿੱਖ ਰਿਲੀਜਨ‘ ਵਰਗਾ ਅੰਗਰੇਜ਼ੀ ਭਾਸ਼ਾ ‘ ਅਨੁਪਮ ਗ੍ਰੰਥ ਲਿਖਾਉਣਾ ਆਪ ਦੀ ਸੁਯੋਗਤਾ ਸੀ
ਆਪ ਨੇ ਉਮਰ ਭਰ ਦਰਜਨਾਂ ਪੁਸਤਕਾਂ ਦੀ ਰਚਨਾ ਕੀਤੀ ਭਾਈ ਸਾਹਿਬ ਵੱਲੋਂ ਸੰਪਾਦਿਤ ਕੋਸ਼ ‘ਅਨੇਕਾਰਥ ਕੋਸ਼‘ ਤੇ ‘ਨਾਮਮਾਲਾ ਕੋਸ਼‘ ਨਾਲ ਜਿਥੇ ਪੰਜਾਬੀ ਸਾਹਿਤ ਪ੍ਰੇਮੀਆਂ ਨੂੰ ਹਿੰਦੀ ਤੇ ਬ੍ਰਜ ਭਾਸ਼ਾ ਦੇ ਕਾਵਯ ਗ੍ਰੰਥਾਂ ਦੇ ਸ਼ਬਦਾਰਥ ਸਮਝਣ ਵਿੱਚ ਆਸਾਨੀ ਹੋਈਉਥੇ ‘ਗੁਰਛੰਦ ਦਿਵਾਕਰ‘ ਤੇ ਗੁਰੁਸ਼ਬਦਾਲੰਕਾਰ‘ ਵਰਗੀਆਂ ਪੁਸਤਕਾਂ ਦੀ ਰਚਨਾ ਨਾਲ ਆਪ ਮਹਾਨ ਛੰਦ ਸ਼ਾਸਤਰੀ ਅਤੇ ਅਲੰਕਾਰ ਸ਼ਾਸਤਰੀ ਵਜੋਂ ਸਥਾਪਿਤ ਹੋਏ ਆਪਣੀ ਜੀਵਨ ਭਰ ਦੀ ਤਪੱਸਿਆ ਦਾ ਫਲ ‘ਗੁਰੂਸ਼ਬਦ ਰਤਨਾਕਰ ਮਹਾਨ ਕੋਸ਼‘ ਦੀ ਰਚਨਾ ਕਰਕੇ ਇਹ ਸਿੱਧ ਕੀਤਾ ਕਿ ਮਾਂ ਬੋਲੀ ਪੰਜਾਬੀ ਵਿਚ ਕੋਈ ਵੀ ਵੱਡੇ ਤੋਂ ਵੱਡਾ ਕਾਰਜ ਕੀਤਾ ਜਾ ਸਕਦੈ ਜੀਵਨ ਭਰ ਮਾਂ ਬੋਲੀ ਪੰਜਾਬੀ ਦੀ ਅਥਾਹ ਸੇਵਾ ਕਰਨ ਵਾਲੇ ਭਾਈ ਕਾਹਨ ਸਿੰਘ ਨਾਭਾ ਨੂੰ ਸਰਵਪੱਖੀ ਵਿਦਵਤਾ ਅਤੇ ਸਰਬਾਂਗੀ ਸਖਸ਼ੀਅਤ ਕਰਕੇ ਸਿੱਖ ਕੌਮ ਵਿੱਚ ‘ਪੰਥ ਰਤਨ‘, ‘ਭਾਈ ਸਾਹਿਬ‘ ਅਤੇ ‘ਸਰਦਾਰ ਬਹਾਦੁਰ‘ ਦੀ ਉਪਾਧੀ ਨਾਲ ਯਾਦ ਕੀਤਾ ਜਾਂਦਾ ਹੈ ਆਪ 23 ਨਵੰਬਰ 1938 ਦੇ ਦਿਨ ਨਾਭੇ ਵਿਖੇ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ ਅੱਜ ਜ਼ਰੂਰਤ ਹੈ ਕਿ ਉਨਾ ਵੱਲੋਂ ਸੰਚਿਤ ਕੀਤੀ ਵਿਦਿਆ ਬਾਰੇ ਨਵੀਂ ਪਨੀਰੀ ਨੂੰ ਵੱਧ ਤੋਂ ਵੱਧ ਜੋੜਿਆ ਜਾਵੇ ਤਾਂ ਜੋ ਉਨਾ ਵੱਲੋਂ ਆਰੰਭ ਪੰਜਾਬ ਅੰਦਰ ਸ਼ਬਦ ਚਿਤੰਨ ਦਾ ਇਹ ਸਿਲਸਿਲਾ ਨਿਰੰਤਰ ਬਣਿਆ ਰਹੇ
ਡਾਰਵਿੰਦਰ ਕੌਰ ਰਵੀ
ਸਾਬਕਾ ਅਸਿਟੈਂਟ ਪ੍ਰੋਫੈਸਰ
ਸੰਗੀਤ ਵਿਭਾਗ,
ਪੰਜਾਬੀ ਯੂਨੀਵਰਸਿਟੀਪਟਿਆਲਾ