ਸਰੀ (ਮਹੇਸ਼ਇੰਦਰ ਸਿੰਘ ਮਾਂਗਟ) -ਬੀਤੇ ਦਿਨ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ। ਰਾਗੀ ਸਿੰਘਾਂ ਤੇ ਢਾਡੀ ਜੱਥਿਆ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਜੀਵਨ ਦੇ ਪ੍ਰਸੰਗਾਂ ਦਾ ਵਿਖਿਆਨ ਕੀਤਾ ਗਿਆ। ਸਕੂਲੀ ਬੱਚਿਆਂ ਵੱਲੋਂ ਗੱਤਕੇ ਜੌਹਰ ਦਿਖਾਏ ਗਏ। ਸੰਗਤਾਂ ਵੱਲੋ ਨਗਰ ਕੀਰਤਨ ਦੇ ਵੱਖ ਵੱਖ ਪੜਾਵਾਂ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸੰਗਤਾਂ ਵਲੋਂ ਸੇਵਾ ਭਾਵ ਤਹਿਤ ਕਈ ਤਰਾਂ ਦੇ ਪਕਵਾਨਾਂ ਦੇ ਸਟਾਲ ਲਗਾਏ ਗਏ ਸਨ। ਨਗਰ ਕੀਰਤਨ ਦੌਰਾਨ ਸਿਆਸੀ, ਧਾਰਮਿਕ ਤੇ ਸਮਾਜਿਕ ਆਗੂਆਂ ਨੇ ਵੀ ਹਾਜ਼ਰੀ ਭਰੀ ਤੇ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਪ੍ਰਬੰਧਕ ਗਿਆਨੀ ਨਰਿੰਦਰ ਸਿੰਘ ਨੇ ਸੰਗਤਾਂ ਵਲੋਂ ਵਧ ਚੜਕੇ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਨ ਲਈ ਧੰਨਵਾਦ ਕੀਤਾ।