Headlines

ਆਪ’ ਸਰਕਾਰ ਕਰ ਰਹੀ ਹੈ ਬਦਲਾਖੋਰੀ ਦੀ ਸਿਆਸਤ-ਰਵਿੰਦਰ ਬ੍ਰਹਮਪੁਰਾ

8 ਦਸੰਬਰ ਨੂੰ ਸਵਰਗੀ ਸ.ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ‘ਤੇ ਚੋਹਲਾ ਸਾਹਿਬ ਵਿਖੇ ‘ਸਦ ਭਾਵਨਾ ਦਿਵਸ’ ਖ਼ੂਨਦਾਨ ਕੈਂਪ ਦਾ ਹੋਵੇਗਾ ਆਯੋਜਨ-
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,5 ਦਸੰਬਰ-ਸਾਬਕਾ ਵਿਧਾਇਕ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਬੀਤੇ ਸੋਮਵਾਰ ਨੂੰ ਪਟਿਆਲਾ ਕੇਂਦਰੀ ਜ਼ੇਲ੍ਹ ਵਿਖੇ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਸੀਨੀਅਰ ਅਕਾਲੀ ਆਗੂ ਸ.ਬਿਕਰਮ ਸਿੰਘ ਮਜੀਠੀਆ ਅਤੇ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਵਿਚਕਾਰ ਮੁਲਾਕਾਤ ਤੋਂ ਇਨਕਾਰ ਕਰ ਦੇਣ ‘ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਥਿਤ ਸਿਆਸੀ ਬਦਲਾਖ਼ੋਰੀ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਹ ਇੱਕ ਬਹੁਤ ਹੀ ਮੰਦਭਾਗੀ ਗੱਲ ਹੈ।
ਇੱਕ ਪ੍ਰੈਸ ਬਿਆਨ ਵਿੱਚ ਸ.ਬ੍ਰਹਮਪੁਰਾ ਨੇ ਦੱਸਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਰਹਿਮ ਦੀ ਅਪੀਲ ਵਾਪਸ ਲੈਣ ਦੀ ਅਪੀਲ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੁੱਖ ਹੜਤਾਲ ਦੀ ਕਾਲ ਦਿੱਤੀ ਹੈ। ਇਸ ਸੰਬੰਧ ਵਿੱਚ ਸ੍ਰ.ਬਿਕਰਮ ਸਿੰਘ ਮਜੀਠੀਆ ਅਤੇ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਨੇ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਨਾ ਕਰਨ ਦੀ ਬੇਨਤੀ ਲਈ ਮੁਲਾਕਾਤ ਕਰਨ ਜਾਣਾ ਸੀ।ਪਰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਾਣਬੁੱਝ ਕੇ ਬੰਦੀ ਸਿੰਘਾਂ ਪ੍ਰਤੀ ਮਾੜੇ ਇਰਾਦੇ ਰੱਖਦੇ ਹੋਏ ਦੁਰਵਿਹਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਕਤ ਅਕਾਲੀ ਆਗੂ ਬੰਦੀ ਸਿੰਘਾਂ ਦਾ ਬਹੁਤ ਸਤਿਕਾਰ ਕਰਦੇ ਹਨ ਅਤੇ ਸਿੱਖ ਕੌਮ ਵਿੱਚ ਉਹਨਾਂ ਦੀ ਮਹੱਤਤਾ ਨੂੰ ਸਮਝਦੇ ਹਨ।
ਹਾਲਾਂਕਿ,ਪੰਜਾਬ ਦੇ ਏਡੀਜੀਪੀ ਜੇਲ੍ਹਾਂ ਤੋਂ ਭਾਈ ਰਾਜੋਆਣਾ ਨੂੰ ਮਿਲਣ ਦੀ ਅਧਿਕਾਰਤ ਇਜਾਜ਼ਤ ਦੇ ਬਾਵਜੂਦ,ਆਮ ਆਦਮੀ ਪਾਰਟੀ ਨੇ ਅਜਿਹਾ ਵਤੀਰਾ ਦਿਖਾਇਆ ਜੋ ਸਿੱਖ ਕੌਮ ਬਦਲਾਖੋਰੀ ਅਤੇ ਅਸਵੀਕਾਰਨਯੋਗ ਸਮਝਦੀ ਹੈ।ਸ.ਬ੍ਰਹਮਪੁਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਸਿੱਖ ਬੰਦੀ ਸਿੰਘਾਂ ਦੇ ਕੇਸਾਂ ਵਿੱਚ ਹੋ ਰਹੀਆਂ ਬੇਇਨਸਾਫ਼ੀਆਂ ਵੱਲ ਵੀ ਧਿਆਨ ਦਿਵਾਇਆ ਅਤੇ ਆਪਣੇ ਆਕਾਵਾਂ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਮੁੱਖ ਮੰਤਰੀ ਮਾਨ ਦੀ ਆਲੋਚਨਾ ਕੀਤੀ।
ਉਨ੍ਹਾਂ ਪੰਜਾਬ ਦੇ ਲੋਕਾਂ ਨੂੰ 2024 ਦੀਆਂ ਸੰਸਦੀ ਚੋਣਾਂ ਦੌਰਾਨ ਇਨ੍ਹਾਂ ਘਟਨਾਵਾਂ ਨੂੰ ਯਾਦ ਰੱਖਣ ਅਤੇ ਭਵਿੱਖ ਵਿੱਚ ‘ਆਪ’ ਨੂੰ ਪੰਜਾਬ ‘ਚੋਂ ਬਾਹਰ ਦਾ ਰਸਤਾ ਦਿਖਾਉਣ ਲਈ ਅਪੀਲ ਕੀਤੀ।ਇਸ ਮੌਕੇ
ਸ.ਰਵਿੰਦਰ ਸਿੰਘ ਬ੍ਰਹਮਪੁਰਾ ਨੇ 8 ਦਸੰਬਰ ਨੂੰ ਕਸਬਾ ਚੋਹਲਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਪੰਜਵੀ ਵਿਖੇ ਇੱਕ ਖ਼ੂਨਦਾਨ ਕੈਂਪ ਲਗਾਉਣ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਦੀ ਯਾਦ ਵਿੱਚ ‘ਸਦ ਭਾਵਨਾ ਦਿਵਸ’ ਨਾਮਕ ਇਹ ਸਮਾਗਮ ਰੱਖਿਆ ਗਿਆ ਹੈ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸਵੇਰੇ 8:30 ਵਜੇ ਅਰੰਭ ਹੋਣ ਉਪਰੰਤ ਖ਼ੂਨ ਦਾਨ ਕੈਂਪ ਦੀ ਸ਼ੁਰੂਆਤ ਕੀਤੀ ਜਾਵੇਗੀ।
ਸ.ਬ੍ਰਹਮਪੁਰਾ ਨੇ ਅਕਾਲੀ ਵਰਕਰਾਂ ਅਤੇ ਆਮ ਲੋਕਾਂ ਨੂੰ ਇਸ ਮਹੱਤਵਪੂਰਨ ਖ਼ੂਨਦਾਨ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਅਪੀਲ ਕੀਤੀ ਹੈ। ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ ਨਾਲ ਸੀਨੀਅਰ ਟਕਸਾਲੀ ਅਕਾਲੀ ਆਗੂ ਸਤਨਾਮ ਸਿੰਘ ਚੋਹਲਾ ਸਾਹਿਬ, ਮਨਜਿੰਦਰ ਸਿੰਘ ਸਾਬਕਾ ਸਰਪੰਚ ਭੱਠਲ ਭਾਈਕੇ, ਦਿਲਬਾਗ ਸਿੰਘ ਕਾਹਲਵਾਂ ਸਾਬਕਾ ਸਰਪੰਚ,ਕਰਮ ਸਿੰਘ ਭੱਠਲ ਸਹਿਜਾ ਸਿੰਘ ਸਾਬਕਾ ਸਰਪੰਚ, ਮਨਜਿੰਦਰ ਸਿੰਘ ਸਾਬਕਾ ਸਾਬਕਾ ਸਰਪੰਚ ਵਿਣਿੰਗ, ਕਰਮ ਸਿੰਘ ਸਾਬਕਾ ਸਰਪੰਚ ਫੇਲੋਕੇ ਆਦਿ ਤੋਂ ਇਲਾਵਾ ਅਕਾਲੀ ਵਰਕਰ ਹਾਜ਼ਰ ਸਨ।
ਫੋਟੋ ਕੈਪਸ਼ਨ: ਚੋਹਲਾ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਵਿਧਾਇਕ ਅਤੇ ਹਲਕਾ ਖਡੂਰ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ।ਨਾਲ ਹਨ ਸੀਨੀਅਰ ਟਕਸਾਲੀ ਅਕਾਲੀ ਆਗੂ ਸਤਨਾਮ ਸਿੰਘ ਸੱਤਾ ਚੋਹਲਾ ਸਾਹਿਬ ਤੇ ਹੋਰ। (ਫੋਟੋ:ਨਈਅਰ ਪੱਤਰਕਾਰਚੋਹਲਾ ਸਾਹਿਬ)