Headlines

ਭਾਰਤੀ ਦੂਤਘਰ ਵੈਨਕੂਵਰ ਦੇ ਬਾਹਰ ਸਿਖਸ ਫਾਰ ਜਸਟਿਸ ਵਲੋਂ ਰੋਸ ਪ੍ਰਦਰਸ਼ਨ

ਵੈਨਕੂਵਰ – ਕੈਨੇਡੀਅਨ ਨਾਗਰਿਕ ਤੇ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੀ ਘਟਨਾ ਨੂੰ ਛੇ ਮਹੀਨੇ ਬੀਤ ਜਾਣ ਉਪਰੰਤ ਵੀ ਕੈਨੇਡਾ ਸਰਕਾਰ ਦੀ ਅਪੀਲ ਦੇ ਬਾਵਜੂਦ ਭਾਰਤ ਸਰਕਾਰ ਵਲੋਂ ਜਾਂਚ ਵਿਚ ਕੋਈ ਸਹਿਯੋਗ ਨਾ ਦਿੱਤੇ ਜਾਣ ਦੇ ਵਿਰੋਧ ਵਿਚ ਬੀਤੇ ਦਿਨ ਸਿਖਸ ਫਾਰ ਜਸਟਿਸ ਦੇ ਕਾਰਕੁੰਨਾਂ ਵਲੋਂ ਵੈਨਕੂਵਰ ਸਥਿਤ ਭਾਰਤੀ ਦੂਤਘਰ ਦੇ ਬਾਹਰ  ਰੋਸ ਪ੍ਰਦਰਸ਼ਨ ਕੀਤਾ ਗਿਆ। ਸਿਖਸ ਫਾਰ ਜਸਟਿਸ ਦੇ ਕਾਰਕੁੰਨ ਗੁਰਦੁਆਰਾ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਤੋਂ ਕਾਫਲੇ ਦੇ ਰੂਪ ਵਿਚ ਭਾਰਤੀ ਦੂਤਘਰ 325 ਹੋਵ ਸਟਰੀਟ ਵੈਨਕੂਵਰ ਵਿਖੇ ਪੁੱਜੇ। ਇਸ ਮੌਕੇ ਭਾਰੀ ਭਾਰਤ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਤੇ ਖਾਲਿਸਤਾਨ ਜਿ਼ੰਦਾਬਾਦ ਦੇ ਨਾਅਰੇ ਲਗਾਏ ਗਏ। ਇਸ ਮੌਕੇ 26 ਜਨਵਰੀ ਨੂੰ ਭਾਰਤ ਦੇ ਗਣਤੰਤਰ ਦਿਵਸ ਨੂੰ ਭਾਰਤ ਵਿਚ ਖਾਲਿਸਤਾਨੀ ਝੰਡੇ ਲਹਿਰਾਉਣ ਦੀ ਅਪੀਲ ਕਰਦਿਆਂ ਦੋ ਵਟਸਐਪ ਨੰਬਰ ਜਾਰੀ ਕੀਤੇ ਗਏ ਜਿਹਨਾਂ ਉਪਰ ਖਾਲਿਸਤਾਨੀ ਸਮਰਥਕਾਂ ਨੂੰ  ਸੰਪਰਕ ਕਰਨ ਲਈ ਕਿਹਾ ਗਿਆ। ਇਹ ਜਾਣਕਾਰੀ ਸਿੱਖ ਕਾਰਕੁੰਨ ਗੁਰਦੀਪ ਸਿੰਘ ਗਿੱਲ ਵਲੋਂ  ਭੇਜੀ  ਗਈ।