Headlines

ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਗਾਇਆ ਖੂਨਦਾਨ ਕੈਂਪ 

ਨੌਜਵਾਨਾਂ ਵੱਲੋਂ ਉਤਸ਼ਾਹ ਨਾਲ 170 ਯੂਨਿਟ ਕੀਤਾ ਗਿਆ ਖੂਨਦਾਨ
ਰਾਕੇਸ਼ ਨਈਅਰ ਚੋਹਲਾ
ਪੱਟੀ/ਤਰਨਤਾਰਨ, 23 ਦਸੰਬਰ-
ਮਨੁੱਖਤਾ ਦੀ ਸੇਵਾ ਖੂਨਦਾਨ ਸੁਸਾਇਟੀ ਪੱਟੀ ਵੱਲੋਂ ਚਾਰ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਗੁਰਦੁਆਰਾ ਬੀਬੀ ਰਜਨੀ ਜੀ ਪੱਟੀ ਵਿਖੇ ਖੂਨਦਾਨ ਕੈਂਪ ਸੁਸਾਇਟੀ ਦੇ ਪ੍ਰਧਾਨ ਮਲਕੀਅਤ ਸਿੰਘ ਬੱਬਲ ਦੀ ਅਗਵਾਈ ਹੇਠ ਲਗਾਇਆ ਗਿਆ। ਜਿਸ ਵਿੱਚ ਵੱਧ ਚੜ੍ਹ ਕੇ ਨੌਜਵਾਨਾਂ ਨੇ ਸਮੂਲੀਅਤ ਕੀਤੀ। ਇਸ ਮੌਕੇ ‘ਤੇ ਸੰਸਥਾਂ ਦੇ ਮੈਂਬਰ ਸੁਖਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਬਿਮਾਰੀਆਂ ਨੇ ਵੱਡੇ ਪੱਧਰ ‘ਤੇ ਪੈਰ ਪਸਾਰ ਲਏ ਹਨ,ਜਿਸ ਕਾਰਨ ਹਸਪਤਾਲਾਂ ਵਿਚ ਜ਼ਿੰਦਗੀ ‘ਤੇ ਮੌਤ ਦੀ ਲੜਾਈ ਲੜ ਰਹੇ ਲੋਕਾਂ ਨੂੰ ਬਲੱਡ ਦੀ ਜ਼ਰੂਰਤ ਆਮ ਹੀ ਬਣੀ ਰਹਿੰਦੀ ਹੈ ਤੇ ਬਲੱਡ ਲੈਣ ਲਈ ਲੋਕਾਂ ਨੂੰ ਕਾਫੀ ਮੁਸ਼ਕਲ ਆਉਂਦੀ ਹੈ। ਇਸ ਮੁਸ਼ਕਲ ਨੂੰ ਧਿਆਨ ਵਿੱਚ ਰੱਖਦੇ ਹੋਏ ਮਨੁੱਖਤਾ ਦੀ ਸੇਵਾ ਖੂਨਦਾਨ ਸੁਸਾਇਟੀ ਜਿੱਥੇ ਹਰ ਰੋਜ ਹੀ ਲੋਕਾਂ ਦੀ ਸੇਵਾ ਵਿਚ ਹਾਜ਼ਿਰ ਰਹਿੰਦੀ ਹੈ ਉੱਥੇ ਹੀ ਚਾਰ ਸਾਹਿਬਜਾਦਿਆਂ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਵੀ ਲਗਾਇਆ ਜਾ ਰਿਹਾ ਹੈ ਜਿਸ ਵਿਚ ਇਲਾਕੇ ਦੇ ਨੌਜਵਾਨ ਵੀਰਾਂ ਅਤੇ ਭੈਣਾਂ ਵੱਲੋਂ ਉਤਸ਼ਾਹ ਨਾਲ 170 ਯੂਨਿਟ ਖ਼ੂਨਦਾਨ ਕੀਤਾ ਗਿਆ ਹੈ।ਉਹਨਾਂ ਨੇ ਕਿਹਾ ਕਿ ਸਾਡੇ ਗੁਰੂ ਸਾਹਿਬਾਨਾਂ ਨੇ ਸਾਨੂੰ ਮਾਨਵਤਾ ਦੇ ਭਲੇ ਦੀ ਸਿੱਖਿਆ ਦਿੱਤੀ ਹੈ। ਅੱਜ ਦੇ ਸਮੇਂ ਵਿਚ ਬਿਮਾਰੀਆਂ ਤੇ ਨਸ਼ਿਆਂ ਕਾਰਨ ਬਹੁਤ ਘੱਟ ਇਨਸਾਨ ਹੀ ਹਨ ਜੋ ਖੂਨ ਦਾਨ ਕਰਨ ਯੋਗ ਹਨ।ਇਸ ਮੌਕੇ ਸੁਸਾਇਟੀ ਦੇ ਮੈਂਬਰ ਪਲਵਿੰਦਰ ਸਿੰਘ ਅਤੇ ਜੱਸਾ ਸਿੰਘ ਨੇ ਕਿਹਾ ਕਿ ਇਸ ਸੰਸਥਾ ਵੱਲੋਂ ਕੀਤੇ ਉਪਰਾਲੇ ਸਦਕਾ ਇਲਾਕੇ ਦੇ ਨੌਜਵਾਨ ਚੰਗੇ ਪਾਸੇ ਵੱਲ ਜਾ ਰਹੇ ਹਨ । ਉਹਨਾਂ ਕਿਹਾ ਕਿ ਹਰ ਉਸ ਤੰਦਰੁਸਤ ਇਨਸਾਨ ਨੂੰ ਜਿਸ ਦੀ ਉਮਰ 18 ਤੋਂ 60 ਸਾਲ ਦੀ ਹੈ ਉਸ ਨੂੰ ਜ਼ਰੂਰ ਖੂਨ ਦਾਨ ਕਰਨਾ ਚਾਹੀਦਾ ਹੈ ਤਾਂ ਜੋ ਹਸਪਤਾਲਾਂ ਵਿੱਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਲੋਕਾਂ ਨੂੰ ਖੂਨ ਦੀ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਇਨਸਾਨ ਨੂੰ ਬਲੱਡ ਬੈਂਕਾਂ ਵਿੱਚ ਸਿਫਾਰਸ਼ ਨਹੀਂ ਕਰਨੀ ਚਾਹੀਦੀ ਸਗੋਂ ਆਪਣਾ ਵੀ ਖੂਨ ਜ਼ਰੂਰ ਦਾਨ ਕਰਨਾ ਚਾਹੀਦਾ ਹੈ ਤੇ ਇਨਸਾਨ ਹੋਣ ਦਾ ਫਰਜ਼ ਅਦਾ ਕਰਨਾ ਚਾਹੀਦਾ ਹੈ। ਇਸ ਮੌਕੇ ਮਨੁੱਖਤਾ ਦੀ ਸੇਵਾ ਖੂਨਦਾਨ ਸੁਸਾਇਟੀ ਵੱਲੋਂ ਖੂਨਦਾਨ ਕਰਨ ਵਾਲੇ ਨੌਜਵਾਨਾ ਨੂੰ ਸਰਟੀਫਿਕੇਟ ਅਤੇ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਤਰਨਤਾਰਨ ਇਕਾਈ ਦੇ ਪ੍ਰਧਾਨ ਪ੍ਰਿੰਸ ਧੁੰਨਾ,ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਪੱਟੀ ਦੇ ਸੇਵਾਦਾਰ ਗੁਰਮੀਤ ਸਿੰਘ ਹੈਪੀ,ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪਨਗੋਟਾ,ਬਾਬਾ ਦੀਪ ਸਿੰਘ ਕੀਰਤਨ ਦਰਬਾਰ ਸੁਸਾਇਟੀ ਪੱਟੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਬੱਬੂ, ਹੈਲਪਿੰਗ ਹੈਂਡ ਯੂਥ ਕਲੱਬ ਪੱਟੀ ਦੇ ਪ੍ਰਧਾਨ ਗੁਲਸ਼ਨ ਪਾਸੀ,ਭਗਤ ਪੂਰਨ ਸਿੰਘ ਖੂਨਦਾਨ ਕਮੇਟੀ ਦੇ ਪ੍ਰਧਾਨ ਜਤਿਨ ਸ਼ਰਮਾ, ਐਮਰਜੈਂਸੀ ਬਲੱਡ ਹੈਲਪ ਸੇਵਾ ਸੁਸਾਇਟੀ ਹਰੀਕੇ ਦੇ ਪ੍ਰਧਾਨ ਅਨਿਲ ਕੁਮਾਰ,ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦੇ ਮੈਂਬਰ ਭਾਈ ਜਗਜੀਤ ਸਿੰਘ ਅਹਿਮਦਪੁਰ, ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਰੋਹਿਤ ਸ਼ਰਮਾ, ਐਂਟੀ ਡਰੱਗ ਸੁਸਾਇਟੀ ਦੇ ਆਗੂ ਸਤਨਾਮ ਸਿੰਘ ਮਨਾਵਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਕੈਂਪ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨ ਵਾਲੇ ਇਲਾਕੇ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਪਤਵੰਤਿਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਅਮਰ ਸਿੰਘ,ਜੱਸਾ ਸਿੰਘ,ਪਲਵਿੰਦਰ ਸਿੰਘ ਪਿੰਦਰ,ਕੇ.ਪੀ ਗਿੱਲ,ਗੁਰਦੇਵ ਸਿੰਘ ਖਾਲਸਾ,ਮਾਸਟਰ ਸਰਬਜੀਤ ਸਿੰਘ, ਲਖਵਿੰਦਰ ਸਿੰਘ ਲੱਕੀ,ਸਾਗਰ, ਗੁਰਪਾਲ ਸਿੰਘ ਅਲਗੋਂ,ਵਿਵੇਕ ਕੁਮਾਰ,ਮਲਕੀਤ ਸਿੰਘ,ਸਾਹਿਬ ਸਿੰਘ,ਰਾਜਬੀਰ ਸਿੰਘ,ਸੰਦੀਪ ਸਿੰਘ ਚੋਹਲਾ,ਨਿਸ਼ਾਨ ਦੀਪ ਸਿੰਘ,ਹਰਪ੍ਰੀਤ ਸਿੰਘ ਦਸਤਾਰ ਕੋਚ,ਗੁਰਵਿੰਦਰ ਸਿੰਘ ਮਾਸਟਰ, ਵਿਸ਼ਾਲ ਸੂਦ, ਪਵਨ ਕੁਮਾਰ, ਭਗਵੰਤ ਸਿੰਘ, ਗੁਰਮੀਤ ਸਿੰਘ ਬੱਬਾ,ਜੱਗਾ ਪੇਂਟਰ ਪੱਟੀ,ਮਲਕੀਤ ਸਿੰਘ,ਗਗਨ ਤਰਨਤਾਰਨ, ਜਗਰੂਪ ਸਿੰਘ, ਸ਼ੰਮੀ ਫੌਜੀ,ਬੱਬਲੂ ਫੌਜੀ,ਨਵਦੀਪ ਸਿੰਘ,ਰਾਜੂ ਪੱਟੀ ਆਦਿ ਹਾਜਰ ਸਨ।
ਫੋਟੋ ਕੈਪਸ਼ਨ-ਖੂਨਦਾਨ ਕਰਨ ਵਾਲੇ ਨੌਜਵਾਨਾਂ ਦੀ ਹੌਂਸਲਾ ਅਫਜ਼ਾਈ ਕਰਦੇ ਅਤੇ ਉਨ੍ਹਾਂ ਨੂੰ ਸਰਟੀਫਿਕੇਟ ਦੇਕੇ ਸਨਮਾਨਿਤ ਕਰਦੇ ਹੋਏ ਮਨੁੱਖਤਾ ਦੀ ਸੇਵਾ ਖੂਨਦਾਨ ਸੁਸਾਇਟੀ ਦੇ ਮੈਂਬਰ।(ਫੋਟੋ:ਨਈਅਰ ਪੱਤਰਕਾਰ,ਚੋਹਲਾ ਸਾਹਿਬ)