Headlines

ਗੁਰਦੁਆਰਾ ਅੰਮ੍ਰਿਤ ਪ੍ਰਕਾਸ਼ ਸਾਹਿਬ ਸਰੀ ਵਲੋਂ ਨਗਰ ਕੀਰਤਨ ਸਜਾਏ

ਸਰੀ ( ਡਾ ਜੋਸਨ)- ਗੁਰਦੁਆਰਾ ਅੰਮ੍ਰਿਤ ਪ੍ਰਕਾਸ਼ ਸਾਹਿਬ ਸਰੀ ਵਿਖੇ ਮਾਘ ਮਹੀਨੇ ਦੀ ਸੰਗਰਾਂਦ (ਮਾਘੀ)ਦਾ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ  ਵਿਚ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਦੌਰਾਨ ਰਾਗੀ, ਢਾਡੀ ਜਥਿਆਂ ਨੇ ਗੁਰਬਾਣੀ ਤੇ ਸਿੱਖ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ। ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ।