Headlines

ਸਿਆਸੀ ਪਾਰਟੀਆਂ ਨੂੰ ਦਿਤੇ ਜਾਣ ਵਾਲੇ ਚੰਦੇ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ

ਅੰਮ੍ਰਿਤਸਰ:- ਨਿਹੰਗ ਸਿੰਘਾਂ ਦੀ ਪ੍ਰਮੁੱਖ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਿਆਸੀ ਪਾਰਟੀਆਂ ਨੂੰ ਚੰਦਾ ਦਿਤੇ ਜਾਣ ਸਬੰਧੀ ਸੁਪਰੀਮ ਕੋਰਟ ਵੱਲੋਂ ਦਿਤੇ ਫੈਸਲੇ ਨੂੰ ਦੇਸ਼ ਦੇ ਹਿਤ ਵਿੱਚ ਕਰਾਰ ਦਿੰਦਿਆਂ ਕਿਹਾ ਕਿ ਸੁਪਰੀਮ ਕੋਰਟ ਨੇ ਸਿਆਸੀ ਪਾਰਟੀਆਂ ਨੂੰ ਚੰਦਾ/ਦਾਨ ਦੇਣ ਸਬੰਧੀ ਚੋਣ ਬਾਂਡ ਸਕੀਮ ਨੂੰ ਅਸੰਵਿਧਾਨਿਕ ਕਰਾਰ ਦੇ ਕੇ ਰੱਦ ਕਰ ਦਿੱਤਾ ਹੈ। ਅਦਾਲਤੀ ਬੈਂਚ ਨੇ ਭਾਰਤੀ ਸਟੇਟ ਬੈਂਕ ਨੂੰ ਹਦਾਇਤ ਦਿੱਤੀ ਹੈ ਕਿ ਹੁਣ ਤੱਕ ਦੇ ਸਮੇਂ ਦੌਰਾਨ ਵੱਖ-ਵੱਖ ਪਾਰਟੀਆਂ ਵੱਲੋਂ ਵਸੂਲੇ ਸਾਰੇ ਚੋਣ ਬਾਂਡਾਂ ਦੇ ਵੇਰਵੇ ਜੱਗ-ਜ਼ਾਹਿਰ ਕੀਤੇ ਜਾਣ ਦੇ ਫੈਸਲਾ ਦਾ ਭਰਪੂਰ ਸਵਾਗਤ ਕੀਤਾ ਹੈ।

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਦੇਸ਼ ਦੀ ਸਿਖਰਲੀ ਆਦਲਤ ਦਾ ਇਹ ਫ਼ੈਸਲਾ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਰੂਲਿੰਗ ਸਰਕਾਰ ਲਈ ਜ਼ੋਰਦਾਰ ਝਟਕਾ ਹੈ। ਮੌਜੂਦਾ ਸਰਕਾਰ ਨੇ ਇਹ ਸਕੀਮ ਜਨਵਰੀ 2018 ਵਿਚ ਲਾਗੂ ਕੀਤੀ ਸੀ ਜਿਸ ਨੂੰ ਸਿਆਸੀ ਪਾਰਟੀਆਂ ਨੂੰ ਦਿੱਤੇ ਜਾਣ ਵਾਲੇ ਨਕਦ ਚੰਦੇ ਦੇ ਪਾਰਦਰਸ਼ਤਾ ਵਾਲੇ ਬਦਲ ਵਜੋਂ ਪੇਸ਼ ਕੀਤਾ ਗਿਆ ਸੀ।