Headlines

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਅੱਖਾਂ ਦਾ 637ਵਾਂ ਮੁਫ਼ਤ ਕੈਂਪ ਲਗਾਇਆ ਗਿਆ 

ਡਾ.ਓਬਰਾਏ ਵੱਲੋਂ ਨਿਭਾਏ ਜਾ ਰਹੇ ਮਿਸਾਲੀ ਸੇਵਾ ਕਾਰਜ਼ ਸ਼ਲਾਘਾਯੋਗ- ਕੁਲਦੀਪ ਸਿੰਘ ਧਾਲੀਵਾਲ
ਰਾਕੇਸ਼ ਨਈਅਰ ਚੋਹਲਾ
ਰਾਜਾਸਾਂਸੀ/ਅੰਮ੍ਰਿਤਸਰ,20 ਫ਼ਰਵਰੀ-
ਲੋੜਵੰਦ ਲੋਕਾਂ ਲਈ ਹਮੇਸ਼ਾਂ ਸਭ ਤੋਂ ਮੋਹਰੀ ਹੋ ਕੇ ਮਿਸਾਲੀ ਸੇਵਾ ਕਾਰਜ ਨਿਭਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵੱਲੋਂ ਮੰਗਲਵਾਰ ਨੂੰ ਪਿੰਡ ਖਤਰਾਏ ਕਲਾਂ ਵਿਖੇ ਆਪਣਾ 637ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਾਇਆ ਗਿਆ।ਦੇਸ਼ ਭਗਤ ਉਜਾਗਰ ਸਿੰਘ ਯਾਦਗਾਰੀ ਫਾਂਊਂਡੇਸ਼ਨ ਅਤੇ ਲਾਈਨਜ਼ ਕਲੱਬ (ਗੋਲਡਨ ਟੈਂਪਲ) ਅੰਮ੍ਰਿਤਸਰ ਦੇ ਸਹਿਯੋਗ ਨਾਲ ਲਾਏ ਗਏ ਇਸ ਕੈਂਪ ਦੌਰਾਨ ਇਲਾਕੇ ਦੇ ਸੈਂਕੜੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨ ਉਪਰੰਤ ਬਹੁਤ ਸਾਰੇ ਅਜਿਹੇ ਮਰੀਜ਼ਾਂ ਦੀ ਚੋਣ ਕੀਤੀ ਗਈ,ਜਿਨ੍ਹਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕਰਵਾ ਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੁਫ਼ਤ ਲੈਂਜ਼ ਪਵਾਏ ਜਾਣਗੇ।
    ਇਸ ਦੌਰਾਨ ਉਚੇਚੇ ਤੌਰ ‘ਤੇ ਪਹੁੰਚੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਟਰੱਸਟ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਡਾ.ਐੱਸ.ਪੀ.ਸਿੰਘ ਓਬਰਾਏ ਵਰਗੇ ਨੇਕ ਦਿਲ ਇਨਸਾਨ ਵੱਲੋਂ ਸਮਾਜ ਲਈ ਕੀਤੇ ਜਾ ਰਹੇ ਵੱਡੇ ਸੇਵਾ ਕਾਰਜਾਂ ਦੀ ਜਿੰਨੀ ਵੀ ਸਿਫ਼ਤ ਕੀਤੀ ਜਾਵੇ,ਥੋੜ੍ਹੀ ਹੈ।ਇਸੇ ਦੌਰਾਨ ਗੱਲਬਾਤ ਕਰਦਿਆਂ ਉੱਘੇ ਸਮਾਜ ਸੇਵਕ ਡਾ.ਐੱਸ.ਪੀ.ਸਿੰਘ ਓਬਰਾਏ ਦੱਸਿਆ ਕਿ ਉਨ੍ਹਾਂ ਵੱਲੋਂ ਹੁਣ ਤੱਕ ਇੱਕ ਲੱਖ ਤੋਂ ਵਧੇਰੇ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕਰਵਾ ਕੇ ਲੈਂਜ਼ ਪਵਾਏ ਜਾ ਚੁੱਕੇ ਹਨ।ਉਨ੍ਹਾਂ ਇਸ ਮੌਕੇ ‘ਤੇ ਇਕੱਤਰ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਟਰੱਸਟ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਅਤੇ ਹੋਰਨਾਂ ਖੇਤਰਾਂ ਨਾਲ ਸੰਬੰਧਿਤ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਟਰੱਸਟ ਦੇ ਜ਼ਿਲ੍ਹਾ ਦਫਤਰਾਂ ਨਾਲ ਕਿਸੇ ਸਮੇਂ ਵੀ ਸੰਪਰਕ ਕਰ ਸਕਦੇ ਹਨ।ਇਸ ਮੌਕੇ ਟਰੱਸਟ ਦੇ ਮਾਝਾ ਜੋਨ ਦੇ ਸਲਾਹਕਾਰ ਸੁਖਦੀਪ ਸਿੱਧੂ,ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਚਮਿਆਰੀ,ਮੇਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਿਲਬਾਗ ਸਿੰਘ ਭੱਟੀ,ਕੰਵਰਦੀਪ ਸਿੰਘ ਸਿੱਧੂ ਪ੍ਰਧਾਨ ਲਾਈਨਜ਼ ਕਲੱਬ, ਚੇਅਰਮੈਨ ਨਰਿੰਦਰ ਸਿੰਘ,ਬਲਜੀਤ ਸਿੰਘ ਜੰਮੂ,ਜਗਜੀਤ ਸਿੰਘ,ਜਗਮੋਹਨ ਸਿੰਘ ਦੁਆ, ਸੁਖਦੇਵ ਸਿੰਘ ਸਮਰਾ,ਡਾ. ਗੁਰਭੇਜ ਸਿੰਘ,ਅਮਰੀਕ ਢਿੱਲੋਂ ਚਮਿਆਰੀ,ਹਰਮਨ ਢਿੱਲੋਂ ਫੁੱਲੇਚੱਕ, ਹੈਵਰ ਸ਼ਾਹ ਭੋਏਵਾਲੀ,ਸਰਪੰਚ ਮਨਜਿੰਦਰ ਸਿੰਘ ਸੈਦੋਗਾਜ਼ੀ,ਹਰਦੇਵ ਸਿੰਘ ਜੰਗਾ ਭੋਏਵਾਲੀ,ਸਾਹਿਬ ਸਿੰਘ ਫੌਜੀ ਆਦਿ ਵੀ ਮੌਜੂਦ ਸਨ।
ਫੋਟੋ ਕੈਪਸ਼ਨ : ਕੈਂਪ ਵਿੱਚ ਆਏ ਮਰੀਜ਼ਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ,ਡਾ.ਐੱਸ.ਪੀ. ਸਿੰਘ ਓਬਰਾਏ ਤੇ ਹੋਰ ਅਤੇ ਇਸ ਮੌਕੇ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਅੱਖਾਂ ਦੇ ਮਾਹਿਰ ਡਾਕਟਰ।(ਫੋਟੋ:ਨਈਅਰ ਪੱਤਰਕਾਰ,ਚੋਹਲਾ ਸਾਹਿਬ)