Headlines

ਡਾ ਦਲਜੀਤ ਸਿੰਘ ਚੀਮਾ ਦੇ ਸਹੁਰਾ ਸਾਹਿਬ ਨਮਿਤ ਸ਼ਰਧਾਂਜਲੀ ਸਮਾਗਮ

ਜਲੰਧਰ ( ਦੇ ਪ੍ਰ ਬਿ)- ਸੇਵਾਮੁਕਤ ਪ੍ਰਿੰਸੀਪਲ ਸ਼ਵਿੰਦਰ ਕੌਰ ਦੇ ਪਤੀ ਅਤੇ  ਸਿੱਖਿਆ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਦੀ ਧਰਮਪਤਨੀ ਡਾ ਹਰਵਿੰਦਰ ਕੌਰ ਚੀਮਾ ਪ੍ਰੋਫੈਸਰ ਐਂਡ਼ ਹੈਡ ਪਿਮਸ ਜਲੰਧਰ ਦੇ ਸਤਿਕਾਰਯੋਗ ਪਿਤਾ ਜੀ  ਸ  ਅਮਰ ਸਿੰਘ ਸਾਬਕਾ ਡਿਪਟੀ ਡਾਇਰੈਕਟਰ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਤੇ ਅੰਤਿਮ ਅਰਦਾਸ ਬੀਤੇ ਐਤਵਾਰ ਨੂੰ  ਗੁਰਦੁਆਰਾ ਮਾਡਲ ਟਾਉਨ ਜਲੰਧਰ ਵਿਖੇ ਕੀਤੀ ਗਈ। ਇਸ ਮੌਕੇ ਹਜੂਰੀ ਰਾਗੀ ਜਥੇ ਵਲੋਂ ਰਸਭਿੰਨਾ ਕੀਰਤਨ ਕਰਨ ਉਪਰੰਤ ਅੰਤਿਮ ਅਰਦਾਸ ਕੀਤੀ ਗਈ। ਸ਼ਰਧਾਂਜਲੀ ਸਮਾਗਮ ਦੌਰਾਨ ਪੰਜਾਬ ਭਰ ਤੋਂ ਸਿਆਸੀ, ਧਾਰਮਿਕ ਆਗੂਆਂ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਤੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ। ਇਸ ਮੌਕੇ ਸ੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਵਰਗੀ ਸ ਅਮਰ ਸਿੰਘ ਦੀ ਪ੍ਰੇਰਨਾਦਾਇਕ ਜਿੰਦਗੀ ਅਤੇ ਪਰਿਵਾਰ ਲਈ ਕੀਤੀਆਂ ਘਾਲਨਾਵਾਂ ਦਾ ਜ਼ਿਕਰ ਕਰਦਿਆਂ ਪਰਿਵਾਰ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।

ਸ਼ਰਧਾਂਜਲੀ ਸਮਾਗਮ ਵਿਚ ਹਾਜ਼ਰੀ ਭਰਨ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਵਿਚ ਸ੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਵਿਧਾਇਕ ਡਾ ਸੁਖਵਿੰਦਰ ਸੁੱਖੀ, ਸਾਬਕਾ ਮੰਤਰੀ ਪਵਨ ਕੁਮਾਰ ਟੀਨੂ, ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਸਾਬਕਾ ਮੰਤਰੀ ਹਮੇਸ਼ਇੰਦਰ ਸਿੰਘ ਗਰੇਵਾਲ, ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਗੁਰਚਰਨ ਸਿੰਘ ਚੰਨੀ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਕੇਡੀ ਭੰਡਾਰੀ, ਉਤਮ ਹਿੰਦੂ ਦੇ ਸੰਪਾਦਕ ਇਰਵਿਨ ਖੰਨਾ, ਐਮ ਪੀ ਸੁਸ਼ੀਲ ਰਿੰਕੂ, ਇੰਜੀਨੀਅਰ ਭਗਵਾਨ ਸਿੰਘ ਲੁਬਾਣਾ, ਪ੍ਰੋ ਮਨਜੀਤ ਸਿੰਘ, ਕਰਨੈਲ ਸਿੰਘ ਪੀਰ ਮੁਹੰਮਦ, ਪਰਮਜੀਤ ਸਿੰਘ ਮੱਕੜ ਸਾਬਕਾ ਪ੍ਰਧਾਨ ਰੋਪੜ ਨਗਰ ਕੌਂਸਲ, ਡਾ ਸੁਸ਼ਮਾ ਚਾਵਲਾ, ਭਗਵੰਤ ਸਿੰਘ ਜਲਾਲ, ਕਮਲਜੀਤ ਸਿੰਘ ਭਾਟੀਆ, ਸੁਖਵਿੰਦਰ ਸਿੰਘ ਚੋਹਲਾ ਸੰਪਾਦਕ ਦੇਸ਼ ਪ੍ਰਦੇਸ ਟਾਈਮਜ਼ ਕੈਨੇਡਾ, ਸ ਗੁਰਚਰਨ ਸਿੰਘ ਖੱਖ ਕੈਨੇਡਾ,  ਡਾ ਰਾਜੀਵ ਅਰੋੜਾ ਪ੍ਰਿੰਸੀਪਲ ਪਿਮਸ ਜਲੰਧਰ, ਅਮਰਜੀਤ ਕਥੂਰੀਆ, ਜਗਜੀਤ ਸਿੰਘ ਡਮੁੰਡਾ, ਚਰਨਜੀਵ ਸਿੰਘ ਲਾਲੀ, ਇਕਬਾਲ ਸਿੰਘ ਢੀਂਡਸਾ, ਸੁਰਿੰਦਰ ਸਿੰਘ ਭਾਪਾ ਤੇ ਹੋਰ ਕਈ ਹਾਜ਼ਰ ਸਨ। ਮੰਚ ਸੰਚਾਲਕ ਦੀ ਜਿੰਮੇਵਾਰੀ ਭਾਈ ਅਮਰਜੀਤ ਸਿੰਘ ਚਾਵਲਾ ਨੇ ਨਿਭਾਈ। ਇਸੇ ਦੌਰਾਨ ਸਾਬਕਾ ਮੰਤਰੀ ਸ ਬਿਕਰਮ ਸਿੰਘ ਮਜੀਠੀਆ, ਬਸਪਾ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਗੜੀ ਤੇ ਅਜੀਤ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।