Headlines

ਕੇਜਰੀਵਾਲ ਤੇ ਕਵਿਤਾ ਦੀ ਨਿਆਂਇਕ ਹਿਰਾਸਤ ਵਿਚ 7 ਮਈ ਤੱਕ ਵਾਧਾ

ਨਵੀਂ ਦਿੱਲੀ, 23 ਅਪਰੈਲ ( ਦਿਓਲ)-

ਦਿੱਲੀ ਕੋਰਟ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਆਗੂ ਕੇ.ਕਵਿਤਾ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਹੈ। ਸੀਬੀਆਈ ਤੇ ਈਡੀ ਮਾਮਲਿਆਂ ਬਾਰੇ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕੇਜਰੀਵਾਲ ਤੇ ਕਵਿਤਾ ਨਾਲ ਸਹਿ ਮੁਲਜ਼ਮ ਚੰਨਪ੍ਰੀਤ ਸਿੰਘ ਦੀ ਹਿਰਾਸਤ ਵਿਚ ਵੀ ਵਾਧਾ ਕੀਤਾ ਹੈ। ਸਿੰਘ ਨੇ 2022 ਗੋਆ ਅਸੈਂਬਲੀ ਚੋਣਾਂ ਦੌਰਾਨ ਕਥਿਤ ਆਮ ਆਦਮੀ ਪਾਰਟੀ ਦੇ ਫੰਡਾਂ ਦਾ ਪ੍ਰਬੰਧ ਕੀਤਾ ਸੀ। ਇਨ੍ਹਾਂ ਤਿੰਨਾਂ ਨੂੰ ਰਿਮਾਂਡ ਦੀ ਮਿਆਦ ਪੂਰੀ ਹੋਣ ਮਗਰੋਂ ਵਰਚੁਅਲੀ ਕੋਰਟ ਵਿਚ ਪੇਸ਼ ਕੀਤਾ ਗਿਆ ਸੀ।