Headlines

ਪੰਜਾਬੀ ਫਿਲਮੀ ਕਲਾਕਾਰ ਨਿਰਮਲ ਰਿਸ਼ੀ ਪਦਮਸ੍ਰੀ ਪੁਰਸਕਾਰ ਨਾਲ ਸਨਮਾਨਿਤ

ਨਵੀਂ ਦਿੱਲੀ-ਪੰਜਾਬੀ ਫਿਲਮਾਂ ਦੀ ਉਘੀ ਕਲਾਕਾਰ ਨਿਰਮਲ ਰਿਸ਼ੀ ਨੂੰ ਰਾਸ਼ਟਰਪਤੀ ਵਲੋਂ ਪਦਮਸ੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਬਕਾ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ, ਸੁਲਭ ਇੰਟਰਨੈਸ਼ਨਲ ਦੇ ਸੰਸਥਾਪਕ ਬਿੰਦੇਸ਼ਵਰ ਪਾਠਕ ਅਤੇ ਕਈ ਹੋਰ ਉੱਘੀਆਂ ਸ਼ਖ਼ਸੀਅਤਾਂ ਨੂੰ ਰਾਸ਼ਟਰਪਤੀ ਵੱਲੋਂ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਇਕ ਸਮਾਰੋਹ ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿਚ ਹੋਇਆ।

ਉਘੇ ਫਿਲਮ ਅਭਿਨੇਤਾ ਮਿਥੁਨ ਚੱਕਰਵਰਤੀ, ਗਾਇਕ ਊਸ਼ਾ ਉਥੁਪ, ਉੱਤਰ ਪ੍ਰਦੇਸ਼ ਦੇ ਸਾਬਕਾ ਰਾਜਪਾਲ ਰਾਮ ਨਾਇਕ ਅਤੇ ਸਨਅਤਕਾਰ ਸੀਤਾਰਾਮ ਜਿੰਦਲ ਨੂੰ ਪਦਮ ਭੂਸ਼ਣ, ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਨੂੰ ਪਦਮਸ੍ਰੀ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।