Headlines

ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਸਰੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 3, 4 ਤੇ 5 ਮਈ ਨੂੰ

ਸਰੀ- ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ  ਅਤੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਸ਼ਹੀਦੀ ਅਸਥਾਨ ਜਥੇਦਾਰ ਹਰਦੀਪ ਸਿੰਘ ਨਿੱਝਰ ,ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਵਿਚ ਵਿਖੇ 3, 4 ਤੇ 5 ਮਈ ਦਿਨ ਸ਼ੁਕਰਵਾਰ, ਸ਼ਨੀਵਾਰ ਅਤੇ ਐਤਵਾਰ ਨੂੰ ਕਰਵਾਏ ਜਾ ਰਹੇ ਹਨ। ਸ੍ਰੀ ਆਖੰਡ ਪਾਠ   3 ਮਈ ਦਿਨ ਸ਼ੁਕਰਵਾਰ ਨੂੰ ਆਰੰਭ ਹੋਣਗੇ। ਬਾਹਰ ਟੈਂਟਾਂ ਵਿੱਚ ਲੰਗਰਾਂ ਦੇ ਸਟਾਲ ਤਿੰਨੋਂ ਦਿਨ ਲਗਣਗੇ ਅਤੇ ਸ਼ਹੀਦ ਭਾਈ ਹਰਦੀਪ ਸਿੰਘ ਗੁਰਮਤਿ ਸਕੂਲ ਦੇ ਬੱਚਿਆਂ ਵੱਲੋਂ ਵਿਸ਼ੇਸ਼ ਗਤਕੇ ਦੇ ਅਖਾੜੇ ਲੱਗਣਗੇ, ਐਤਵਾਰ 12 ਵਜੇ ਗੁਰਦੁਆਰਾ ਸਾਹਿਬ ਤੋਂ ਸ਼ਹੀਦੀ ਅਸਥਾਨ ਤੱਕ ਸ਼ਬਦ ਚੌਕੀ ਕੱਢੀ ਜਾਵੇਗੀ।
ਇਸ ਸਮਾਗਮ ਵਿੱਚ ਜਾਗੋ ਵਾਲਾ ਕਵੀਸ਼ਰੀ ਜਥਾ UK ਤੋਂ ਵਿਸ਼ੇਸ਼ ਤੌਰ ਤੇ ਪਹੁੰਚ ਰਿਹਾ ਹੈ ।ਸਮੂਹ ਸਿੱਖ ਸੰਗਤਾਂ ਨੂੰ ਪਰਿਵਾਰਾਂ ਸਮੇਤ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ।