Headlines

ਪ੍ਰਸਿੱਧ ਸਾਹਿਤਕਾਰ ਸਵ ਗੁਰਦੇਵ ਸਿੰਘ ਮਾਨ ਦੀ ਯਾਦ ਵਿਚ ਸਮਾਗਮ 16 ਜੂਨ ਨੂੰ

ਸਰੀ ( ਦੇ ਪ੍ਰ ਬਿ)–ਕੈਨੇਡੀਅਨ ਪੰਜਾਬੀ ਕਲਚਰਲ ਐਸੋਸੀਏਸ਼ਨ ਆਫ਼ ਬੀ.ਸੀ ਕੈਨੇਡਾ ਵੱਲੋਂ ਹਰ ਸਾਲ ਦੀ ਤਰਾਂ ਪੰਜਾਬੀ ਸਾਹਿਤ ਦੇ ਬਾਬਾ ਬੋਹੜ ਪ੍ਰਸਿਧ ਗੀਤਕਾਰ ਸਵ: ਗੁਰਦੇਵ ਸਿੰਘ ਮਾਨ ਦੀ ਯਾਦ ਵਿਚ ਸਮਾਗਮ 16 ਜੂਨ ਦਿਨ ਐਤਵਾਰ ਨੂੰ ਬਾਦ ਦੁਪਹਿਰ 1 ਵਜੇ ਸ਼ਾਹੀ ਕੇਟਰਿੰਗ ਦੇ ਹਾਲ ਵਿਚ 12815-85 ਐਵਨਿਊ ਸਰੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸਵਰਗੀ ਸ. ਗੁਰਦੇਵ ਸਿੰਘ ਮਾਨ ਮੈਮੋਰੀਅਲ ਐਵਾਰਡ 2024 ਨਾਮਵਰ ਗੀਤਕਾਰ ਜਸਵੀਰ ਗੁਣਾਚੌਰੀਆ ਨੂੰ ਪ੍ਰਦਾਨ ਕੀਤਾ ਜਾਵੇਗਾ।

ਸਮਾਗਮ ਦੌਰਾਨ  ਵੱਖ -ਵੱਖ ਬੁਲਾਰਿਆਂ ਵਲੋਂ ਸਵਰਗੀ ਮਾਨ ਦੀਆਂ ਅਣਮੋਲ ਰਚਨਾਵਾਂ ਤੇ ਚਰਚਾ ਕਰਨ ਤੋਂ ਇਲਾਵਾ ਲੋਕ ਵਿਰਾਸਤ ਅਕੈਡਮੀ ਦੇ ਚੇਅਰਮੈਨ ਤੇ ਉੱਘੇ ਸ਼ਾਇਰ ਗੁਰਭਜਨ ਗਿੱਲ ਦੀ ਪੁਸਤਕ ‘ਅੱਖਰ ਅੱਖਰ’ ਲੋਕ ਅਰਪਣ ਕੀਤੀ ਜਾਵੇਗੀ। ਗੀਤ- ਸੰਗੀਤ ਦੇ ਨਾਲ ਕਵੀ ਦਰਬਾਰ ਵੀ ਕਰਵਾਇਆ ਜਾਵੇਗਾ। ਚਾਹ ਪਾਣੀ ਦਾ ਵਿਸ਼ੇਸ਼ ਪ੍ਰਬੰਧ ਹੋਵੇਗਾ। ਸਮਾਗਮ ਵਿਚ ਸ਼ਾਮਿਲ ਹੋਣ ਲਈ ਕੋਈ ਦਾਖਲਾ ਫ਼ੀਸ ਨਹੀਂ ਹੈ। ਪ੍ਰਬੰਧਕਾਂ ਵਲੋਂ ਸਾਹਿਤਕਾਰਾਂ ਤੇ ਸਾਹਿਤ ਪ੍ਰੇਮੀਆਂ ਨੂੰ ਸਮਾਗਮ ਵਿਚ ਹੁੰਮਹੁਮਾ ਕੇ ਪੁੱਜਣ ਦਾ ਸੱਦਾ ਦਿੱਤਾ ਗਿਆ ਹੈ।
ਵਧੇਰੇ ਜਾਣਕਾਰੀ ਲਈ ਐਸੋਸੀਏਸ਼ਨ ਦੇ ਪ੍ਰਧਾਨ ਸੁਰਜੀਤ ਸਿੰਘ ਮਾਧੋਪੁਰੀ ਨਾਲ ਫੋਨ ਨੰਬਰ 604-377-4171 ਜਾਂ ਸਕੱਤਰ ਪ੍ਰਿਤਪਾਲ ਸਿੰਘ ਗਿੱਲ ਨਾਲ ਫੋਨ ਨੰਬਰ 604-726-8410 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।