Headlines

ਗੁ. ਸਿੰਘ ਸਭਾ ਸਬਾਊਦੀਆ ਵੱਲੋਂ ਸਜਾਇਆ 24ਵਾਂ ਵਿਸ਼ਾਲ ਨਗਰ ਕੀਰਤਨ

ਸ਼ਹੀਦਾਂ ਦੇ ਸਿਰਤਾਜ 5ਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀਓ ਦੇ ਸ਼ਹੀਦੀ ਦਿਨ ਨੂੰ ਸਮਰਪਿਤ –
 ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਪਿਛਲੇ 3 ਦਹਾਕਿਆਂ ਦੇ ਕਰੀਬ ਇਟਲੀ ਦੀਆਂ ਸਿੱਖ ਸੰਗਤਾਂ ਨੂੰ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੀ ਬਾਣੀ ਤੇ ਉਪਦੇਸ਼ ਨਾਲ ਜੋੜਦਾ ਆ ਰਿਹਾ ਲਾਸੀਓ ਸੂਬੇ ਦਾ ਪ੍ਰਸਿੱਧ ਗੁਰਦੁਆਰਾ ਸਾਹਿਬ ਸਿੰਘ ਸਭਾ ਸਬਾਊਦੀਆ(ਲਾਤੀਨਾ)ਵੱਲੋਂ ਸਾਂਤੀ ਦੇ ਪੁੰਜ ਸ਼ਹੀਦੇ ਦੇ ਸਿਰਤਾਜ 5ਵੇਂ ਪਾਤਸ਼ਾਹ ਜੀਓ ਦੇ 418ਵੇਂ ਸ਼ਹੀਦੀ ਦਿਨ ਨੂੰ ਸਮਰਪਿਤ 24ਵਾਂ ਵਿਸ਼ਾਲ ਨਗਰ ਕੀਰਤਨ ਸ਼ਹਿਰ ਸਬਾਊਦੀਆ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸਜਾਇਆ ਗਿਆ ਜਿਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ,ਢਾਡੀ,ਕੀਰਤਨੀਏ ਤੇ ਕਥਾ ਵਾਚਕ ਭਾਈ ਸਰਬਜੀਤ ਸਿੰਘ ਮਣਕਪੁਰੀ ਤੇ ਸਾਥੀਆਂ ਵਲੋ ਆਪਣੀ ਦਮਦਾਰ ਆਵਾਜ਼ ਵਿੱਚ ਸਿੱਖ ਸੰਗਤਾਂ ਨੂੰ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀਓ ਦੀ ਸ਼ਹੀਦੀ ਦਾ ਸਾਕਾ ਸਰਵਣ ਕਰਵਾਇਆ।ਇਸ ਮੌਕੇ ਰਵਿੰਦਰਜੀਤ ਸਿੰਘ ਬੱਸੀ ਤੇ ਸੁਰਿੰਦਰ ਸਿੰਘ ਪੰਡੋਰੀ ਸੀਨੀਅਰ ਆਗੂ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਟਲੀ ਤੇ ਰਤਨ ਸਿੰਘ ਸੀਨੀਅਰ ਆਗੂ ਗੁਰਦੁਆਰਾ ਸਿੰਘ ਸਭਾ ਸਬਾਊਦੀਆ ਨੇ ਕਿਹਾ ਕਿ ਉਹਨਾਂ ਦਾ 24ਵਾਂ ਨਗਰ ਕੀਰਤਨ ਲਾਸੀਓ ਸੂਬੇ ਦਾ ਵਿਸੇ਼ਸ ਨਗਰ ਕੀਰਤਨ ਹੈ ਜਿਸ ਵਿੱਚ ਸਿੱਖ ਸੰਗਤਾਂ ਕਾਫ਼ਲਿਆ ਦੇ ਰੂਪ ਵਿੱਚ ਹਾਜ਼ਰੀ ਭਰਦੀਆਂ ਹਨ।ਆਓ ਸਭ ਸੰਗਤਾਂ ਗੁਰੂ ਸਾਹਿਬ ਦੇ ਪਾਏ ਪੂਰਨਿਆਂ ਤੇ ਚਲੱਣ ਪ੍ਰਣ ਕਰੀਏ। ਇਸ ਮੌਕੇ ਸੰਗਤਾਂ ਲਈ ਪੰਗਤ ਤੇ ਸਟਾਲਾਂ ਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ