Headlines

ਕੇਂਦਰ ਨੇ ਜੀਐਸਟੀ ਦਰ 18% ਤੋਂ ਘਟਾ ਕੇ 12% ਕੀਤੀ

ਜੀਐਸਟੀ ਦੀ ਦਰ ਇਕਸਾਰ ਕੀਤੀ; ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਦੇ ਸੇਬ ਉਤਪਾਦਕਾਂ ਨੂੰ ਮਿਲੇਗੀ ਮਦਦ

ਨਵੀਂ ਦਿੱਲੀ, 22 ਜੂਨ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੱਸਿਆ ਕਿ ਜੀਐਸਟੀ ਕੌਂਸਲ ਦੀ ਅੱਜ ਹੋਈ ਮੀਟਿੰਗ ਵਿਚ ਦੁੱਧ ਦੇ ਡੱਬਿਆਂ ’ਤੇ 12 ਫੀਸਦੀ ਦੀ ਇਕਸਾਰ ਜੀਐਸਟੀ ਦਰ ਦੀ ਸਿਫ਼ਾਰਸ਼ ਕੀਤੀ ਗਈ ਹੈ ਭਾਵੇਂ ਉਹ ਸਟੀਲ, ਲੋਹੇ ਜਾਂ ਐਲੂਮੀਨੀਅਮ ਦੇ ਬਣੇ ਹੋਏ ਹੋਣ। ਇੱਥੇ 53ਵੀਂ ਜੀਐਸਟੀ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸਾਰੇ ਡੱਬਿਆਂ ’ਤੇ ਜੀਐਸਟੀ ਦੀ ਦਰ 18 ਫੀਸਦੀ ਤੋਂ ਘਟਾ ਕੇ 12 ਫੀਸਦੀ ਕਰ ਦਿੱਤੀ ਗਈ ਹੈ। ਇਸ ਨਾਲ ਹਿਮਾਚਲ ਪ੍ਰਦੇਸ਼ ਤੇ ਜੰਮੂ ਕਸ਼ਮੀਰ ਦੇ ਸੇਬ ਉਤਪਾਦਕਾਂ ਨੂੰ ਮਦਦ ਮਿਲੇਗੀ।