Punjabਹਰਿਮੰਦਰ ਸਾਹਿਬ ਸਮੂਹ ’ਚ ਯੋਗ ਕਰਨ ਵਾਲੀ ਲੜਕੀ ਖ਼ਿਲਾਫ਼ ਕੇਸ ਦਰਜ S.S. Chohla10 months ago01 mins ਸੋਸ਼ਲ ਮੀਡੀਆ ’ਤੇ ਗਲਤੀ ਲਈ ਮੰਗੀ ਹੈ ਮੁਆਫ਼ੀ ਅੰਮ੍ਰਿਤਸਰ, 23 ਜੂਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਯੋਗ ਕਰਨ ਵਾਲੀ ਅਰਚਨਾ ਮਕਵਾਨਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਏ ਜਾਣ ਤੋਂ ਇੱਕ ਦਿਨ ਬਾਅਦ ਕੋਤਵਾਲੀ ਪੁਲੀਸ ਨੇ ਉਸ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਐਫਆਈਆਰ ਦਰਜ ਕਰ ਲਈ ਹੈ। ਇਸ ਦੀ ਪੁਸ਼ਟੀ ਸਹਾਇਕ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਨੇ ਕੀਤੀ ਹੈ। ਅਰਚਨਾ ਮਕਵਾਨਾ ਦੇ ਇੰਸਟਾਗਰਾਮ ਖਾਤੇ ਤੋਂ ਲਈ ਫੋਟੋ ਉਨ੍ਹਾਂ ਦੱਸਿਆ ਕਿ ਪੁਲੀਸ ਨੇ ਦਰਬਾਰ ਸਾਹਿਬ ਸਮੂਹ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਹੈ। ਅਰਚਨਾ ਨੇ ਪਾਵਨ ਅਸਥਾਨ ’ਤੇ ਮੱਥਾ ਟੇਕਿਆ ਨਹੀਂ। ਦਰਅਸਲ, ਇਹ ਸਭ ਪ੍ਰਚਾਰ ਲਈ ਕੀਤਾ ਗਿਆ ਜਾਪਦਾ ਹੈ। ਇਸ ਲਈ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ ਸੋਸ਼ਲ ਮੀਡੀਆ ਪੋਸਟ ਦਾ ਗੰਭੀਰ ਨੋਟਿਸ ਲਿਆ ਸੀ। ਉਨ੍ਹਾਂ ਹਰਿਮੰਦਰ ਸਾਹਿਬ ਸਮੂਹ ਵਿੱਚ ਯੋਗ ਕਰਨ ਦੀਆਂ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਪੁਲੀਸ ਕਮਿਸ਼ਨਰ ਨੂੰ ਐਫਆਈਆਰ ਦਰਜ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਸੀ। Post navigation Previous: ਕੇਂਦਰ ਨੇ ਜੀਐਸਟੀ ਦਰ 18% ਤੋਂ ਘਟਾ ਕੇ 12% ਕੀਤੀNext: ਜਲੰਧਰ ਜ਼ਿਮਨੀ ਚੋਣ ਦੀ ਅਗਵਾਈ ਭਗਵੰਤ ਮਾਨ ਕਰਨਗੇ
ਗੋਲੀਬਾਰੀ ਤੋਂ ਬਾਅਦ ਪੁਲਿਸ ਵਲੋਂ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਬਦਮਾਸ਼ ਕਾਬੂ S.S. Chohla9 hours ago 0