Headlines

ਕੈਲਗਰੀ ਸਟੈਂਪੀਡ ਮੌਕੇ ਬੱਚਿਆਂ ਦੇ ਦਸਤਾਰ ਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ

ਕੈਲਗਰੀ ( ਦਲਵੀਰ ਜੱਲੋਵਾਲੀਆ)- ਕੈਲਗਰੀ ਸਟੈਂਪੀਡ ਮੌਕੇ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਵਲੋਂ ਵਿਸ਼ੇਸ਼ ਵੈਜੀਟੇਰੀਅਨ ਸਟੈਂਪੀਡ ਬਰੇਕਫਾਸਟ ਦਾ ਪ੍ਰਬੰਧ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਲੌਟ ਵਿਚ ਕੀਤਾ ਗਿਆ। ਇਸ ਮੌਕੇ ਬੱਚਿਆਂ ਦੇ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਗਏ ਜਿਸ ਵਿਚ 5 ਸਾਲ ਤੋਂ 16 ਸਾਲ ਦੀ ਉਮਰ ਦੇ ਬੱਚਿਆਂ ਨੇ ਭਾਗ ਲਿਆ। ਜੇਤੂ ਬੱਚਿਆਂ ਨੂੰ ਨਗਦ ਇਨਾਮ ਅਤੇ ਪ੍ਰਸੰਸਾ ਪੱਤਰ ਦੇਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭਾਈ ਬਲਜਿੰਦਰ ਸਿੰਘ ਗਿੱਲ, ਭਾਈ ਗੁਰਜੀਤ ਸਿੰਘ ਸਿੱਧੂ ਅਤੇ ਭਾਈ ਰਵਿੰਦਰ ਸਿੰਘ ਤੰਬੜ ਨੇ ਵਲੰਟੀਅਰਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।