Headlines

ਪ੍ਰਧਾਨ ਮੰਤਰੀ ਮੋਦੀ ਨੇ ਅਨੰਤ ਤੇ ਰਾਧਿਕਾ ਨੂੰ ਦਿੱਤਾ ਆਸ਼ੀਰਵਾਦ

ਮੁੰਬਈ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨਵੇਂ ਵਿਆਹੇ ਜੋੜੇ ਅਨੰਤ ਅੰਬਾਨੀ ਤੇ ਰਾਧਿਕਾ ਮਰਚੈਂਟ ਨੂੰ ਉਨ੍ਹਾਂ ਦੇ ਵਿਆਹ ਮਗਰੋਂ ਆਸ਼ੀਰਵਾਦ ਦਿੱਤਾ। ਪ੍ਰਧਾਨ ਮੰਤਰੀ ਮੋਦੀ ਅੰਬਾਨੀ ਪਰਿਵਾਰ ਦੀ ਮਾਲਕੀ ਵਾਲੇ ਜੀਓ ਵਰਲਡ ਕਨਵੈਨਸ਼ਨ ਸੈਂਟਰ ’ਚ ਵਿਆਹ ਦੀ ਰਿਸੈਪਸ਼ਨ ਮੌਕੇ ਪੁੱਜੇ ਜਿਸ ਨੂੰ ‘ਸ਼ੁਭ ਆਸ਼ੀਰਵਾਦ’ ਨਾਂ ਦਿੱਤਾ ਗਿਆ ਹੈ। ਇਸ ਮੌਕੇ ਅਨੰਤ ਅੰਬਾਨੀ ਤੇ ਰਾਧਿਕਾ ਮਰਚੈਂਟ ਨੇ ਪ੍ਰਧਾਨ ਮੰਤਰੀ ਦੇ ਪੈਰੀਂ ਹੱਥ ਲਗਾ ਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਮੁਕੇਸ਼ ਅੰਬਾਨੀ ਤੇ ਉਨ੍ਹਾਂ ਦੀ ਪਤਨੀ ਨੀਤਾ ਅੰਬਾਨੀ ਨੇ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪ੍ਰੋਗਰਾਮ ਵਾਲੀ ਥਾਂ ’ਤੇ ਲੈ ਕੇ ਗਏ।