Headlines

ਸਾਬਕਾ ਕਾਂਗਰਸੀ ਮੰਤਰੀ ਆਸ਼ੂ ਨੂੰ 14 ਦਿਨ ਲਈ ਜੇਲ ਭੇਜਿਆ

ਜਲੰਧਰ-ਖੁਰਾਕ ਸਪਲਾਈ ਵਿਭਾਗ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ 14 ਦਿਨ ਦੀ ਅਦਾਲਤੀ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਹੈ। ਈਡੀ ਅਧਿਕਾਰੀ ਜੇਪੀ ਸਿੰਘ ਨੇ ਦੱਸਿਆ ਕਿ ਅਦਾਲਤ ਤੋਂ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਗਈ ਸੀ ਜਿਸ ਨੂੰ ਮਨਜ਼ੂਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੋ ਵੀ ਸਾਹਮਣੇ ਆਇਆ ਹੈ, ਉਸ ਨੂੰ ਪ੍ਰੈੱਸ ਕਾਨਫਰੰਸ ਰਾਹੀਂ ਸਾਂਝਾ ਕੀਤਾ ਜਾਵੇਗਾ। ਜੇਪੀ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ 60 ਦਿਨਾਂ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਜਾਵੇਗੀ। ਸੀਨੀਅਰ ਵਕੀਲ ਮਨਦੀਪ ਸਚਦੇਵਾ ਨੇ ਦੱਸਿਆ ਕਿ ਭਾਰਤ ਭੂਸ਼ਣ ਆਸ਼ੂ ਨੂੰ 14 ਦਿਨਾਂ ਲਈ ਕਪੂਰਥਲਾ ਜੇਲ੍ਹ ਭੇਜ ਦਿੱਤਾ ਗਿਆ ਹੈ ਤੇ 23 ਅਗਸਤ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸੂਤਰਾਂ ਅਨੁਸਾਰ ਈਡੀ ਨੇ ਆਸ਼ੂ ਦੇ ਕਰੀਬੀ ਪੰਜ ਜਣਿਆਂ ਨੂੰ ਸੰਮਨ ਜਾਰੀ ਕੀਤੇ ਹਨ।