Headlines

ਵੈਨਕੂਵਰ ਸਾਊਥ ਤੋਂ ਲਿਬਰਲ ਐਮ ਪੀ ਤੇ ਕੈਬਨਿਟ ਮੰਤਰੀ ਹਰਜੀਤ ਸਿੰਘ ਸੱਜਣ ਵਲੋਂ ਸਾਲਾਨਾ ਬਾਰਬੀਕਿਊ ਪਾਰਟੀ

ਵੈਨਕੂਵਰ ( ਦੇ ਪ੍ਰ ਬਿ)- ਬੀਤੇ ਦਿਨੀਂ ਵੈਨਕੂਵਰ ਸਾਊਥ ਤੋਂ ਲਿਬਰਲ ਐਮ ਪੀ ਅਤੇ ਕੈਬਨਿਟ ਮੰਤਰੀ ਹਰਜੀਤ ਸਿੰਘ ਸੱਜਣ ਵਲੋਂ ਆਪਣੇ ਹਲਕੇ ਦੇ ਵੋਟਰਾਂ ਤੇ ਸਪੋਰਟਰਾਂ ਲਈ ਗੋਰਡਨ ਪਾਰਕ ਵੈਨਕੂਵਰ ਵਿਖੇ ਸਾਲਾਨਾ ਬਾਰਬੀਕਿਊ ਪਾਰਟੀ ਦੀ ਆਯੋਜਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪੁੱਜੇ ਲੋਕਾਂ ਵਾਸਤੇ ਫੂਡ, ਡਰਿੰਕਸ ਅਤੇ ਬੱਚਿਆਂ ਦੀਆਂ ਖੇਡਾਂ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਹਰਜੀਤ ਸਿੰਘ ਸੱਜਣ ਨੇ ਪ੍ਰਧਾਨ ਮੰਤਰੀ ਟਰੂਡੋ ਦੀ ਅਗਵਾਈ ਹੇਠ ਲਿਬਰਲ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਅਤੇ ਵੈਨਕੂਵਰ ਸਾਊਥ ਹਲਕੇ ਦੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਵਿਸ਼ਵ ਪੱਧਰ ਤੇ ਚੱਲ ਰਹੀ ਆਰਥਿਕ ਮੰਦੀ ਦਾ ਕੈਨੇਡਾ ਉਪਰ ਵੀ ਅਸਰ ਹੋਇਆ ਹੈ ਪਰ ਇਸਦੇ ਬਾਵਜੂਦ ਲਿਬਰਲ ਸਰਕਾਰ ਆਰਥਿਕਤਾ ਨੂੰ ਮਜ਼ਬੂਤ ਕਰਨ, ਬੇਰੁਜਗਾਰੀ ਅਤੇ ਮਹਿੰਗਾਈ ਉਪਰ ਕਾਬੂ ਪਾਉਣ ਦੇ ਯਤਨ ਕਰ ਰਹੀ ਹੈ। ਉਹਨਾਂ ਵੱਡੀ ਗਿਣਤੀ ਵਿਚ ਪੁੱਜੇ ਲੋਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ।

Leave a Reply

Your email address will not be published. Required fields are marked *