Headlines

ਕੈਬਨਿਟ ਮੰਤਰੀ ਖੁੱਡੀਆਂ ਦਾ ਤਿੰਨ ਯੂਨੀਵਰਸਿਟੀਆਂ ਦੇ ਸਾਬਕਾ ਵਿਦਿਆਰਥੀਆਂ ਵਲੋ ਸਨਮਾਨ

ਸਰੀ ( ਮਾਂਗਟ)–  ਕੈਨੇਡਾ ਫੇਰੀ ‘ਤੇ ਆਏ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਵਿਦਿਆਰਥੀਆਂ  ਵੱਲੋ ਸਨਮਾਨ ਕੀਤਾ ਗਿਆ।

ਇਕ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਤਿੰਨਾਂ ਯੂਨੀਵਰਸਿਟੀਆਂ ਤੋਂ ਪੜ੍ਹੇ ਵਿਦਿਆਰਥੀਆਂ ਵੱਲੋਂ ਖੇਤੀਬਾੜੀ ਮੰਤਰੀ ਨੂੰ ਸਾਂਝੇ ਤੌਰ ‘ਤੇ ਇੱਕ ਯਾਦਗਾਰੀ ਚਿੰਨ੍ਹ ਅਤੇ ਲੋਈ ਭੇਟ ਕੀਤੇ ਗਏ। ਖੇਤੀਬਾੜੀ ਮੰਤਰੀ ਦੇ ਨਾਲ ੳਨ੍ਹਾਂ ਦੇ ਭਰਾ ਅਤੇ ਉੱਘੇ ਬਿਜ਼ਨਸਮੈਨ ਹਰਮੀਤ ਸਿੰਘ ਖੁੱਡੀਆਂ ਅਤੇ ਮੰਤਰੀ ਦੇ ਬੇਟੇ ਅਮੀਤ ਸਿੰਘ ਟਿੰਮਾਂ ਖੁੱਡੀਆਂ ਨੇ ਵੀ ਹਾਜ਼ਰ ਸਨ। ਮੰਤਰੀ ਖੁੱਡੀਆਂ ਨੇ ਵਿਦਿਆਰਥੀਆਂ ਨਾਲ ਆਪਣੀਆਂ ਯਾਦਾਂ ਸਾਂਝਿਆਂ ਕਰਦਿਆਂ ਪੁਰਾਣੇ ਵੇਲਿਆਂ ਨੂੰ ਚੇਤੇ ਕੀਤਾ।ੳਨ੍ਹਾਂ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਵੱਲੋਂ ਕੈਨੇਡਾ ਵਿੱਚ ਮਾਰੀਆਂ ਮੱਲਾਂ ਦੀ ਸ਼ਲਾਘਾ ਕੀਤੀ ।

 

Leave a Reply

Your email address will not be published. Required fields are marked *