Headlines

ਆਸਟ੍ਰੇਲੀਆ ਦੇ ਸ਼ਹਿਰ ਪਰਥ ਦੇ ਗੁਰੂ ਘਰ ’ਚ ਵਾਪਰੀ ਬੇਅਦਬੀ ਦੀ ਘਟਨਾ-ਪੁਲਿਸ ਵਲੋਂ ਇਕ ਗ੍ਰਿਫਤਾਰ

-ਸਿੱਖ ਭਾਈਚਾਰੇ ਵਿਚ ਰੋਸ ਦੀ ਲਹਿਰ

ਪਰਥ, ਆਸਟਰੇਲੀਆ ( ਦੇ ਪ੍ਰ ਬਿ)- ਆਸਟ੍ਰੇਲੀਆ ਦੇ ਗੁਰੂ ਘਰ ਵਿਚ  ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਲੈ ਕੇ ਆਸਟ੍ਰੇਲੀਆ ਦੇ ਸਮੂਹ ਸਿੱਖ ਭਾਈਚਾਰੇ ਵਿਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਸ਼ਰਾਰਤੀ ਅਨਸਰ ਨੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੇ ਜਾਣ ਦੀ ਵੀਡੀਓ ਟਿਕਟੌਕ ’ਤੇ ਅਪਲੋਡ ਕਰ ਦਿੱਤੀ, ਜਿਸ ਤੋਂ ਬਾਅਦ ਸਿੱਖਾਂ ਦਾ ਗੁੱਸਾ ਹੋਰ ਜ਼ਿਆਦਾ ਵਧ ਗਿਆ। ਖਬਰ ਹੈ ਕਿ  ਆਸਟ੍ਰੇਲੀਆ ਦੇ ਸ਼ਹਿਰ ਪਰਥ ਦੇ ਗੁਰਦੁਆਰਾ ਸਾਹਿਬ ਸਿੱਖ ਟੈਂਪਲ ਵਿਖੇ ਇਕ ਸ਼ਰਾਰਤੀ ਅਨਸਰ ਨੇ ਪਵਿੱਤਰ ਗੁਟਕਾ ਸਾਹਿਬ ਦੀ ਬੇਅਦਬੀ ਕਰਦਿਆਂ  ਉਸ ਦੀ ਵੀਡੀਓ ਬਣਾ ਕੇ ਟਿਕ ਟੌਕ ’ਤੇ ਅਪਲੋਡ ਕਰ ਦਿੱਤੀ। ਇਹ ਵੀਡੀਓ ਕਿਸੇ ਅਣਪਛਾਤੇ ਅਕਾਊਂਟ ਤੋਂ ਅਪਲੋਡ ਕੀਤੀ ਗਈ ਸੀ, ਜਿਸ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ।

ਇਸ ਘਟਨਾ ਮਗਰੋਂ ਆਸਟ੍ਰੇਲੀਆ ਦੇ ਸਮੂਹ ਸਿੱਖਾਂ ਵਿਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਇਸ ਘਟਨਾ ਮਗਰੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਕਹਿਣਾ ਏ ਕਿ ਸ਼ਰਾਰਤੀ ਅਨਸਰ ਵੱਲੋਂ ਬੇਅਦਬੀ ਕਰਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਸਮੂਹ ਸੰਗਤ ਨੂੰ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ।

ਬੇਅਦਬੀ ਦੇ ਦੋਸ਼ ਹੇਠ ਇਕ ਗ੍ਰਿਫ਼ਤਾਰ-

ਆਸਟਰੇਲੀਆ ਦੇ ਗੁਰਦੁਆਰਾ ਸਾਹਿਬ ਅੱਗੇ ਹੋਈ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਘਟਨਾ ਦੀ ਜਾਂਚ ਕਰ ਰਹੀ ਸੂਬਾ ਪੁਲਿਸ ਦੀ ਉੱਚ ਪੱਧਰੀ ਟੀਮ ਨੇ ਬਿਆਨ ਵਿਚ  ਕਿਹਾ ਹੈ ਕਿ ਬੇਅਦਬੀ ਦੀ ਘਟਨਾ ਦੇ ਮਾਮਲੇ ਵਿਚ 20 ਸਾਲਾ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਚੱਲ ਰਹੀ ਹੈ।  ਪੁਲਿਸ ਨੇ ਮੁਲਜ਼ਮ ਦੀ ਪਛਾਣ ਜਨਤਕ ਨਹੀ ਕੀਤੀ।

Leave a Reply

Your email address will not be published. Required fields are marked *