Headlines

ਭਗਵੰਤ ਮਾਨ ਸਰਕਾਰ ਦੇ ਚਾਰ ਮੰਤਰੀਆਂ ਦੀ ਛਾਂਟੀ

ਚੰਡੀਗੜ੍ਹ ( ਭੰਗੂ)-

ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜ ਕੈਬਨਿਟ ਵਜ਼ੀਰਾਂ ਦੀ ਛਾਂਟੀ ਕਰਨ ਦਾ ਫੈਸਲਾ ਕੀਤਾ ਹੈ ਜਦੋਂ ਕਿ ਕੈਬਨਿਟ ਵਿਚ ਪੰਜ ਤੋਂ ਛੇ ਨਵੇਂ ਮੰਤਰੀ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਦੇ ਨਵੇਂ ਵਜ਼ੀਰਾਂ ਨੂੰ ਸੋਮਵਾਰ ਨੂੰ ਰਾਜ ਭਵਨ ਵਿਚ ਸਹੁੰ ਚੁਕਾਈ ਜਾਵੇਗੀ।

ਅਹਿਮ ਸੂਤਰਾਂ ਅਨੁਸਾਰ ਚੇਤਨ ਸਿੰਘ ਜੌੜਾਮਾਜਰਾ, ਬ੍ਰਹ ਸ਼ੰਕਰ ਜਿੰਪਾ, ਬਲਕਾਰ ਸਿੰਘ ਅਤੇ ਅਨਮੋਲ ਗਗਨ ਮਾਨ ਤੋਂ ਇਲਾਵਾ ਸਰਹੱਦੀ ਖਿੱਤੇ ਦੇ ਇੱਕ ਹੋਰ ਵਜ਼ੀਰ ਦੀ ਕੈਬਨਿਟ ’ਚੋਂ ਛਾਂਟੀ ਹੋ ਸਕਦੀ ਹੈ। ਦੂਜੇ ਪਾਸੇ ਬਰਿੰਦਰ ਕੁਮਾਰ ਗੋਇਲ, ਡਾ. ਰਵੀਜੋਤ, ਤਰਨਪ੍ਰੀਤ ਸਿੰਘ ਸੌਂਦ, ਮਹਿੰਦਰ ਭਗਤ ਅਤੇ ਹਰਦੀਪ ਸਿੰਘ ਮੁੰਡੀਆਂ ਤੋਂ ਇਲਾਵਾ ਇੱਕ ਹੋਰ ਨੌਜਵਾਨ ਚਿਹਰੇ ਨੂੰ ਕੈਬਨਿਟ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *