ਐਡਮਿੰਟਨ (ਗੁਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਦੇ ਗੁਰਦੁਆਰਾ ਦਰਬਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਖੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਨਿਰੰਜਨ ਸਿੰਘ ਜਵੱਦੀ ਮਿਤੀ 7 ਅਕਤੂਬਰ ਤੋਂ 13 ਅਕਤੂਬਰ ਤੱਕ ਸ਼ਾਮ 7 ਤੋਂ 8 ਵਜੇ ਤੱਕ ਕਥਾਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆ ਭਾਈ ਰਣਜੀਤ ਸਿੰਘ ਨੇ ਦੱਸਿਆ ਕਿ ਭਾਈ ਨਿਰੰਜਨ ਸਿੰਘ ਨਾਲ ਭਾਈ ਗੁਰਬਚਨ ਸਿੰਘ ਤੇ ਭਾਈ ਮਨਜੀਤ ਸਿੰਘ ਗੋਲਡੀ ਵੀ ਕੀਰਤਨ ਦੌਰਾਨ ਉਨ੍ਹਾਂ ਦਾ ਸਾਥ ਦੇਣਗੇ। ਸ਼ਾਮ ਦੇ ਦੀਵਾਨਾਂ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਪੰਥ ਪ੍ਰਸਿੱਧ ਕੀਰਤਨੀਏ ਭਾਈ ਨਿਰੰਜਨ ਸਿੰਘ ਜਵੱਦੀ ਦਾ ਜਥਾ 7 ਤੋਂ 13 ਅਕਤੂਬਰ ਤੱਕ ਐਡਮਿੰਟਨ ਚ
