ਆਮ, ਕਾਂਗਰਸ ਤੇ ਭਾਜਪਾ ਨੇ ਉਮੀਦਵਾਰ ਐਲਾਨੇ- ਕਾਂਗਰਸ ਵਲੋਂ ਅੰਮ੍ਰਿਤ ਵੜਿੰਗ, ਜਤਿੰਦਰ ਕੌਰ, ਰਣਜੀਤ ਕੁਮਾਰ ਤੇ ਕੁਲਦੀਪ ਢਿੱਲੋਂ ਉਮੀਦਵਾਰ-
ਚੰਡੀਗੜ੍ਹ (ਭੰਗੂ)-ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ 13 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ ।ਪੰਜਾਬ ਕਾਂਗਰਸ ਨੇ ਜ਼ਿਮਨੀ ਚੋਣਾਂ ਲਈ ਹਲਕਾ ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ ਪਤਨੀ ਰਾਜਾ ਵੜਿੰਗ ਨੂੰ , ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ ਪਤਨੀ ਸੁਖਜਿੰਦਰ ਸਿੰਘ ਰੰਧਾਵਾ, ਰਾਖਵਾਂ ਹਲਕਾ ਚੱਬੇਵਾਲ ਤੋਂ ਰਣਜੀਤ ਕੁਮਾਰ ਅਤੇ ਬਰਨਾਲਾ ਤੋਂ ਕੁਲਦੀਪ ਸਿੰਘ ਢਿਲੋਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ‘ਆਪ’ ਵੱਲੋਂ ਪਹਿਲਾਂ ਹੀ ਚਾਰ ਸੀਟਾਂ ਤੋਂ ਉਮੀਦਵਾਰ ਐਲਾਨੇ ਜਾ ਚੁੱਕੇ ਹਨ ਜਦਕਿ ਭਾਜਪਾ ਨੇ ਵੀ ਤਿੰਨ ਸੀਟਾਂ ਤੋਂ ਉਮੀਦਵਾਰ ਐਲਾਨ ਦਿੱਤੇ ਹਨ।
ਭਾਜਪਾ ਨੇ ਮਨਪ੍ਰੀਤ ਬਾਦਲ, ਕੇਵਲ ਢਿੱਲੋਂ ਤੇ ਰਵੀਕਰਨ ਕਾਹਲੋਂ ਉਮੀਦਵਾਰ ਐਲਾਨੇ-
ਚੰਡੀਗੜ੍ਹ- ਭਾਜਪਾ ਨੇ ਤਿੰਨ ਸੀਟਾਂ ’ਤੇ ਉਮੀਦਵਾਰ ਐਲਾਨ ਦਿੱਤੇ ਹਨ। ਚੌਥੀ ਸੀਟ ਲਈ ਉਮੀਦਵਾਰ ਦਾ ਐਲਾਨ ਅਜੇ ਬਾਕੀ ਹੈ। ਪਾਰਟੀ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਵੱਲੋਂ ਕੀਤੇ ਐਲਾਨ ਮੁਤਾਬਕ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ, ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਅਤੇ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਵਿਧਾਨ ਸਭਾ ਹਲਕਾ ਚੱਬੇਵਾਲ ਲਈ ਜਲਦੀ ਹੀ ਉਮੀਦਵਾਰ ਦਾ ਐਲਾਨ ਕੀਤਾ ਜਾਵੇਗਾ।
ਆਪ ਵਲੋਂ ਡਿੰਪੀ, ਹਰਿੰਦਰ ਧਾਲੀਵਾਲ, ਇਸ਼ਾਂਕ ਚੱਬੇਵਾਲ ਤੇ ਗੁਰਦੀਪ ਰੰਧਾਵਾ ਉਮੀਦਵਾਰ-
ਚੰਡੀਗੜ੍ਹ-ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਵੱਲੋਂ ਜਾਰੀ ਸੂਚੀ ਮੁਤਾਬਕ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ, ਚੱਬੇਵਾਲ (ਐੱਸਸੀ) ਤੋਂ ਇਸ਼ਾਂਕ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।
ਕਾਂਗਰਸ ਦੇ ਉਮੀਦਵਾਰ-
ਭਾਜਪਾ ਦੇ ਉਮੀਦਵਾਰ-
ਆਮ ਆਦਮੀ ਪਾਰਟੀ ਦੇ ਉਮੀਦਵਾਰ-