ਚੰਡੀਗੜ- ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਤੇ ਜ਼ਿਮਨੀ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਪਾਰਟੀ ਦੀ ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿੱਚ ਲਿਆ। ਇਸ ਗੱਲ ਦੀ ਪੁਸ਼ਟੀ ਡਾ. ਦਲਜੀਤ ਸਿੰਘ ਚੀਮਾ ਨੇ ਕੀਤੀ ਹੈ। ਇਥੇ ਜਾਰੀ ਇਕ ਬਿਆਨ ਵਿਚ ਅਕਾਲੀ ਦਲ ਨੇ ਕਿਹਾ ਹੈ ਕਿ ਕਿਉਂਕਿ ਸਿੰਘ ਸਾਹਿਬਾਨ ਵਲੋਂ ਕਿਉਂਕਿ ਪਾਰਟੀ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀ ਕਰਾਰ ਦਿੱਤਾ ਗਿਆ ਹੈ। ਜਿਸ ਕਾਰਣ ਉਹ ਪਾਰਟੀ ਲਈ ਚੋਣ ਪ੍ਰਚਾਰ ਨਹੀ ਕਰ ਸਕਦੇ। ਉਹਨਾਂ ਦੀ ਚੋਣ ਪ੍ਰਚਾਰ ਦੌਰਾਨ ਗੈਰ ਹਾਜ਼ਰੀ ਕਾਰਣ ਪਾਰਟੀ ਨੇ ਜਿਮਨੀ ਚੋਣਾਂ ਨਾਲ ਲੜਨ ਦਾ ਫੈਸਲਾ ਕੀਤਾ ਹੈ। ਉਹਨਾਂ ਸਪੱਸ਼ਟ ਕੀਤਾ ਕਿ ਜਰਨੈਲ ਬਿਨਾਂ ਪਾਰਟੀ ਚੋਣ ਮੈਦਾਨ ਵਿਚ ਕਿਵੇਂ ਜਾ ਸਕਦੀ ਹੈ। ਪਰ ਨਾਲ ਹੀ ਉਹਨਾਂ ਕਿਹਾ ਕਿ ਉਹ ਸਿੰਘ ਸਾਹਿਬਾਨ ਦੇ ਫੈਸਲੇ ਨੂੰ ਸਿਰ ਮੱਥੇ ਮੰਨਦੇ ਹਨ ।