Headlines

ਸੀਨੀਅਰ ਆਗੂ ਅਜਮੇਰ ਸਿੰਘ ਢਿੱਲੋਂ ਪੰਜਾਬ ਰਵਾਨਾ

ਵੈਨਕੂਵਰ ( ਦੇ ਪ੍ਰ ਬਿ)- ਮਿਲਕਫੈਡ ਦੇ ਸਾਬਕਾ ਚੇਅਰਮੈਨ, ਸਹਿਕਾਰ ਭਾਰਤੀ ਪੰਜਾਬ ਦੇ ਪ੍ਰਧਾਨ ਤੇ ਭਾਜਪਾ ਦੇ ਸੀਨੀਅਰ ਆਗੂ ਸ ਅਜਮੇਰ ਸਿੰਘ ਢਿੱਲੋਂ ਭਾਗਪੁਰ ਆਪਣੇ ਕੈਨੇਡਾ ਦੌਰੇ ਉਪਰੰਤ ਅੱਜ ਪੰਜਾਬ ਲਈ ਰਵਾਨਾ ਹੋ ਗਏ ਹਨ। ਵੈਨਕੂਵਰ ਏਅਰਪੋਰਟ ਤੇ ਇੰਡੀਆ ਨੂੰ ਰਵਾਨਾ ਹੋਣ ਤੋਂ ਪਹਿਲਾਂ ਉਹਨਾਂ ਦੇਸ ਪ੍ਰਦੇਸ ਟਾਈਮਜ਼ ਨੂੰ ਦੱਸਿਆ ਕਿ ਉਹ ਪੰਜਾਬ ਦੇ ਹਲਕਾ ਸਾਹਨੇਵਾਲ ਦੇ ਲੋਕਾਂ ਵਿਚ ਵਿਚਰਨਗੇ ਤੇ ਪੰਜਾਬ ਤੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਭਾਜਪਾ ਹਾਈਕਮਾਨ ਕੋਲ ਰੱਖਣਗੇ। ਉਹਨਾਂ ਕਿਹਾ ਕਿ ਪੰਜਾਬ ਨੂੰ ਅੱਜ ਇਕ ਮਜ਼ਬੂਤ ਤੇ ਦੂਰ ਅੰਦੇਸ਼ ਲੀਡਰਸ਼ਿਪ ਦੀ ਜ਼ਰੂਰਤ ਹੈ। ਪੰਜਾਬ ਦੀ ਕਿਸਾਨੀ, ਮਜ਼ਦੂਰ ਵਰਗ ਅਤੇ ਮੁਲਾਜਮ ਵਰਗ ਹਰ ਕੋਈ ਭਗਵੰਤ ਮਾਨ ਸਰਕਾਰ ਤੋਂ ਪ੍ਰੇਸ਼ਾਨ ਹੈ। ਲੋਕਾਂ ਨੇ ਬੜੇ ਚਾਵਾਂ ਨਾਲ ਆਮ ਆਦਮੀ ਪਾਰਟੀ ਨੂੰ ਜਿਤਾਇਆ ਸੀ ਪਰ ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਲਈ ਨਹੀ ਸਗੋਂ ਆਪ ਸੁਪਰੀਮੋ ਕੇਜਰੀਵਾਲ ਤੇ ਦਿੱਲੀ ਦੇ ਇਸ਼ਾਰੇ ਤੇ ਕੰਮ ਕਰ ਰਹੀ ਹੈ ਜਿਸ ਕਾਰਣ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਪਹਿਲਾਂ ਨਾਲੋਂ ਵੀ ਵਿਕਰਾਲ ਹੋ ਗਈਆਂ ਹਨ। ਉਹਨਾਂ ਹੋਰ ਕਿਹਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਦੇ ਸਬੰਧ ਵਿਚ ਭਾਜਪਾ ਹਾਈਕਮਾਨ ਨਾਲ ਗੱਲਬਾਤ ਕਰਨਗੇ ਕਿਉਂਕਿ ਕਿਸਾਨੀ ਨੂੰ ਮਜ਼ਬੂਤ ਕਰਕੇ ਹੀ ਕੋਈ  ਪਾਰਟੀ ਜਾਂ ਸਰਕਾਰ ਮਜ਼ਬੂਤੀ ਨਾਲ ਲੋਕ ਭਲਾਈ ਦੇ ਕੰਮ ਕਰ ਸਕਦੀ ਹੈ।

Leave a Reply

Your email address will not be published. Required fields are marked *