Headlines

ਸੁਪਰੀਮ ਕੋਰਟ ਵਲੋਂ ਭਾਈ ਰਾਜੋਆਣਾ ਦੀ ਪਟੀਸ਼ਨ ਤੇ ਸੁਣਵਾਈ ਚਾਰ ਹਫਤਿਆਂ ਲਈ ਮੁਲਤਵੀ

ਨਵੀਂ ਦਿੱਲੀ ( ਦਿਓਲ)-ਸੁਪਰੀਮ ਕੋਰਟ ਨੇ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ 1995 ਵਿੱਚ ਕੀਤੀ ਹੱਤਿਆ ਦੇ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਵਿੱਚ ਤਬਦੀਲੀ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਚਾਰ ਹਫ਼ਤਿਆਂ ਲਈ ਮੁਲਤਵੀ ਕਰ ਦਿੱਤਾ ਹੈ।

ਜਸਟਿਸ ਬੀਆਰ ਗਵੱਈ, ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਕੇਂਦਰ ਸਰਕਾਰ ਦੇ ਕਹਿਣ ਤੋਂ ਬਾਅਦ ਸੁਣਵਾਈ ਮੁਲਤਵੀ ਕਰ ਦਿੱਤੀ। ਇਸ ਤੋਂ ਪਹਿਲਾਂ ਕੇਂਦਰ ਨੇ ਅਦਾਲਤ ਨੂੰ ਦੱਸਿਆ ਕਿ ਇਹ ਮਾਮਲਾ ਸੰਵੇਦਨਸ਼ੀਲ ਹੈ ਅਤੇ ਹੋਰ ਏਜੰਸੀਆਂ ਤੋਂ ਜਾਣਕਾਰੀ ਹਾਸਲ ਕਰਨ ਦੀ ਲੋੜ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਉਹ ਕੇਂਦਰ ਸਰਕਾਰ ਅਤੇ ਪੰਜਾਬ ਰਾਜ ਦਾ ਪੱਖ ਸੁਣਨ ਤੋਂ ਬਾਅਦ ਹੀ ਰਾਜੋਆਣਾ ਦੀ ਰਿਹਾਈ ਦੀ ਪਟੀਸ਼ਨ ’ਤੇ ਵਿਚਾਰ ਕਰਨਗੇ। ਬੱਬਰ ਖਾਲਸਾ ਜਥੇਬੰਦੀ ਦੇ ਸਹਿਯੋਗੀ ਰਾਜੋਆਣਾ ਨੇ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਆਪਣੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਕੀਤੀ ਹੈ।

ਰਾਜੋਆਣਾ ਵਲੋਂ ਕੇਸ ਲੜ ਰਹੇ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੂੰ ਉਸ ਦੀ ਅਸਥਾਈ ਰਿਹਾਈ ਦੀ ਅਪੀਲ ਕਰਦਿਆਂ ਕਿਹਾ ਸੀ ਕਿ ਉਹ ਲਗਪਗ 29 ਸਾਲਾਂ ਤੋਂ ਜੇਲ੍ਹ ਵਿੱਚ ਨਜ਼ਰਬੰਦ ਹੈ। ਪਟੀਸ਼ਨ ਵਿਚ ਇਸ ਆਧਾਰ ’ਤੇ ਰਿਹਾਈ ਦੀ ਮੰਗ ਕੀਤੀ ਗਈ ਸੀ ਕਿ ਉਸ ਨੇ ਹਾਲੇ ਤੱਕ ਕੁੱਲ 28 ਸਾਲ ਅਤੇ ਅੱਠ ਮਹੀਨੇ ਦੀ ਸਜ਼ਾ ਕੱਟੀ ਲਈ ਹੈ।

Leave a Reply

Your email address will not be published. Required fields are marked *