ਇਸਲਾਮਾਬਾਦ, 26 ਨਵੰਬਰ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਜੇਲ੍ਹ ਵਿਚੋਂ ਰਿਹਾਈ ਦੀ ਮੰਗ ਲਈ ਅੱਜ ਉਨ੍ਹਾਂ ਦੇ ਸਮਰਥਕਾਂ ਵੱਲੋਂ ਮੁਜ਼ਾਹਰੇ ਕੀਤੇ ਗਏ। ਇਸ ਮੌਕੇ ਹਿੰਸਾ ਵਿਚ ਹੁਣ ਤਕ ਸੱਤ ਜਣਿਆਂ ਦੀ ਮੌਤ ਹੋ ਗਈ ਹੈ ਜਿਨ੍ਹਾਂ ਵਿਚ ਚਾਰ ਪ੍ਰਦਰਸ਼ਨਕਾਰੀ ਤੇ ਤਿੰਨ ਪੁਲੀਸ ਮੁਲਾਜ਼ਮ ਸ਼ਾਮਲ ਹਨ। ਇਸ ਦੌਰਾਨ 100 ਤੋਂ ਸੁਰੱਖਿਆ ਜਵਾਨ ਜ਼ਖਮੀ ਹੋ ਗਏ। ਮੀਡੀਆ ਰਿਪੋਰਟਾਂ ਅਨੁਸਾਰ ਪ੍ਰਦਰਸ਼ਨਕਾਰੀਆਂ ਨੇ ਸੁਰੱਖਿਆ ਬਲਾਂ ’ਤੇ ਗੱਡੀਆਂ ਚੜ੍ਹਾ ਦਿੱਤੀਆਂ ਜਿਸ ਕਾਰਨ ਤਿੰਨ ਪੁਲੀਸ ਮੁਲਾਜ਼ਮ ਮਾਰੇ ਗਏ।ਪਾਕਿਸਤਾਨ ਵਿਚ ਹਾਲਾਤ ਨੂੰ ਕਾਬੂ ਹੇਠ ਕਰਨ ਲਈ ਧਾਰਾ 245 ਏ ਲਾਗੂ ਕਰ ਦਿੱਤੀ ਗਈ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ ਦਿੱਤੇ ਗਏ ਹਨ। ਇਸ ਮੌਕੇ ਸੁਰੱਖਿਆ ਬਲਾਂ ਦੀ ਹੱਤਿਆ ਦੇ ਦੋਸ਼ ਹੇਠ ਇਮਰਾਨ ਖ਼ਾਨ ਤੇ ਉਨ੍ਹਾਂ ਦੇ ਪਾਰਟੀ ਦੇ ਕਾਰਕੁਨਾਂ ਖ਼ਿਲਾਫ਼ ਅਤਿਵਾਦ ਵਿਰੋਧੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ