Headlines

ਨਵੀਆਂ ਕਲਮਾਂ -ਨਵੀਂ ਉਡਾਨ ਪ੍ਰੋਜੈਕਟ ਨਾਲ ਜੁੜੇ ਬੱਚਿਆਂ ਦਾ ਬਾਲ-ਕਵੀ ਦਰਬਾਰ ਕਰਵਾਇਆ

ਪਟਿਆਲਾ-ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਸ਼ੁਰੂ ਕੀਤੇ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਪ੍ਰੋਜੈਕਟ ਵਿੱਚ ਜੁੜੇ ਬੱਚੇ ਨਿੱਤ ਦਿਨ ਰਚਨਾਵਾਂ ਲਿਖ ਰਹੇ ਹਨ ਅਤੇ ਵੱਖ ਵੱਖ ਜ਼ਿਲਿਆਂ ਵਿੱਚ ਟੀਮ ਮੈਂਬਰਾਂ ਦੀ ਮਿਹਨਤ ਸਦਕਾ ਲਗਾਤਾਰ ਕਿਤਾਬਾਂ ਛਪ ਰਹੀਆਂ ਹਨ। ਇਸ ਪ੍ਰੋਜੈਕਟ ਨਾਲ ਜੁੜੇ ਬੱਚਿਆਂ ਦਾ  ਚੜ੍ਹਦੀਕਲਾ ਟਾਈਮ ਟੀਵੀ ਦੇ ਸਟੂਡੀਓ ਵਿੱਚ ਦਸ਼ਮੇਸ਼ ਪਿਤਾ ਦੇ ਪਰਿਵਾਰ ਦੀ ਸ਼ਹੀਦੀ ਨੂੰ ਸਮਰਪਿਤ ਬਾਲ ਕਵੀ ਦਰਬਾਰ ਕਰਵਾਇਆ ਗਿਆ। ਜਿਸ ਵਿੱਚ ਇਸ ਪ੍ਰੋਜੈਕਟ ਨਾਲ ਜੁੜੇ 17 ਬੱਚਿਆਂ ਸੁਰਿੰਦਰ ਸਿੰਘ, ਚਰਨਪ੍ਰੀਤ ਕੌਰ, ਏਕਮਵੀਰ ਸਿੰਘ, ਅੰਮ੍ਰਿਤਪਾਲ ਸਿੰਘ, ਮਨਪ੍ਰੀਤ ਸਿੰਘ, ਅਵਨੀਤ ਕੌਰ, ਅੰਮ੍ਰਿਤ ਕੌਰ, ਅੰਮ੍ਰਿਤਪਾਲ ਸਿੰਘ, ਮਨਵੀਰ ਸਿੰਘ ਤੇਜੇ, ਜਸਮੀਤ ਕੌਰ, ਨਵਨੀਤ ਕੌਰ, ਜਸ਼ਨਪ੍ਰੀਤ ਕੌਰ, ਅਮਨਿੰਦਰ ਕੌਰ, ਸਿਮਰਨਜੀਤ ਕੌਰ, ਜਸਲੀਨ ਕੌਰ ਨੇ ਪ੍ਰੋਜੈਕਟ ਇੰਚਾਰਜ ਉਂਕਾਰ ਸਿੰਘ ਤੇਜੇ ਦੀ ਅਗਵਾਈ ਵਿੱਚ ਭਾਗ ਲਿਆ। ਇਹਨਾਂ ਬੱਚਿਆਂ ਦੀਆਂ ਰਚਨਾਵਾਂ ਦੀ ਰਿਕਾਰਡਿੰਗ ਕੀਤੀ ਗਈ ਜੋ ਕਿ ਆਉਣ ਵਾਲੇ ਦਿਨਾਂ ਵਿੱਚ ਚੜ੍ਹਦੀਕਲਾ ਟਾਈਮ ਟੀਵੀ ਤੇ ਪ੍ਰਸਾਰਿਤ ਕੀਤੀ ਜਾਵੇਗੀ। ਇਸ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਰਦਾਰ ਹਰਪ੍ਰੀਤ ਸਿੰਘ ਦਰਦੀ, ਮੈਡਮ ਇੰਦਰਪ੍ਰੀਤ ਕੌਰ ਜੀ ਅਤੇ ਸਮੂਹ ਸਟਾਫ ਵੱਲੋਂ ਸਨਮਾਨਿਤ  ਕੀਤਾ ਗਿਆ।

Leave a Reply

Your email address will not be published. Required fields are marked *