Headlines

ਜੌਰਜੀਆ ਹਾਦਸੇ ‘ਚ ਮਰਨ ਵਾਲਿਆਂ ‘ਚੋਂ 4 ਦੇ ਮ੍ਰਿਤਕ ਸਰੀਰ ਭਾਰਤ ਪੁੱਜੇ 

ਸਰਬੱਤ ਦਾ ਭਲਾ ਟਰੱਸਟ ਨੇ ਆਪਣੀਆਂ ਐਂਬੂਲੈਂਸਾਂ ਰਾਹੀਂ ਮ੍ਰਿਤਕ ਸਰੀਰ ਘਰਾਂ ਤੱਕ ਭੇਜੇ
ਰਾਕੇਸ਼ ਨਈਅਰ ਚੋਹਲਾ
ਅੰਮ੍ਰਿਤਸਰ,23 ਦਸੰਬਰ-ਪਿਛਲੇ ਦਿਨੀਂ ਜਾਰਜੀਆ ‘ਚ ਹੋਏ ਇੱਕ ਦਰਦਨਾਕ ਹਾਦਸੇ ‘ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ ‘ਚੋਂ 4 ਦੇ ਮ੍ਰਿਤਕ ਸਰੀਰ ਅੱਜ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ।ਜਿਨ੍ਹਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ.ਸਿੰਘ ਉਬਰਾਏ ਵੱਲੋਂ ਭੇਜੀਆਂ ਗਈਆਂ ਐਂਬੂਲੈਂਸਾਂ ਰਾਹੀਂ ਉਨ੍ਹਾਂ ਦੇ ਘਰਾਂ ਨੂੰ ਭੇਜਿਆ ਗਿਆ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਉੱਘੇ ਸਮਾਜ ਸੇਵੀ ਡਾ.ਐਸ.ਪੀ.ਸਿੰਘ ਉਬਰਾਏ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਦੇ ਯਤਨਾਂ ਸਦਕਾ ਜਾਰਜੀਆ ਹਾਦਸੇ ‘ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ ‘ਚੋਂ 4 ਨੌਜਵਾਨ ਜਿਨ੍ਹਾਂ ‘ਚ ਨਨਾਣ/ਭਰਜਾਈ ਅਮਰਿੰਦਰ ਕੌਰ ਤੇ ਮਨਿੰਦਰ ਕੌਰ ਤੋਂ ਇਲਾਵਾ ਗਗਨਦੀਪ ਸਿੰਘ ਤੇ ਵਰਿੰਦਰ ਸਿੰਘ ਸ਼ਾਮਲ ਸਨ ਦੇ ਮ੍ਰਿਤਕ ਸਰੀਰ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ ਹਨ।ਉਨ੍ਹਾਂ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਵੱਲੋਂ ਭੇਜੇ ਗਏ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਜ਼ਿਲ੍ਹਾ ਪ੍ਰਧਾਨ ਸਿਸ਼ਪਾਲ ਸਿੰਘ ਲਾਡੀ,ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ,ਖ਼ਜ਼ਾਨਚੀ ਨਵਜੀਤ ਸਿੰਘ ਘਈ ਅਤੇ ਪ੍ਰਧਾਨ ਗੋਕਲ ਚੰਦ ਮੋਗਾ ਵੱਲੋਂ ਜਿੱਥੇ ਹਵਾਈ ਅੱਡੇ ‘ਤੇ ਜਾ ਕੇ ਜਿੱਥੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਉੱਥੇ ਹੀ ਟਰੱਸਟ ਵੱਲੋਂ ਭੇਜੀਆਂ ਗਈਆਂ ਐਂਬੂਲੈਂਸਾਂ ਰਾਹੀਂ ਸਾਰੇ ਮ੍ਰਿਤਕ ਸਰੀਰ ਉਨ੍ਹਾਂ ਦੇ ਘਰਾਂ ਤੱਕ ਭੇਜੇ ਗਏ ਹਨ। ਡਾ.ਐਸ.ਪੀ.ਸਿੰਘ ਉਬਰਾਏ ਨੇ ਮੁੜ ਦੱਸਿਆ ਕਿ ਉਨ੍ਹਾਂ ਆਪਣੀਆਂ ਜ਼ਿਲ੍ਹਾ ਟੀਮਾਂ ਰਾਹੀਂ ਸਬੰਧਿਤ ਪੀੜ੍ਹਤ ਪਰਿਵਾਰਾਂ ਨਾਲ ਲਗਾਤਾਰ ਰਾਬਤਾ ਰੱਖਿਆ ਹੋਇਆ ਹੈ ਅਤੇ ਜਲਦ ਹੀ ਪੀੜ੍ਹਤ ਪਰਿਵਾਰਾਂ ਦੀ ਆਰਥਿਕ ਸਥਿਤੀ ਮੁਤਾਬਕ ਉਨ੍ਹਾਂ ਲਈ ਢੁੱਕਵੀਂ ਮਹੀਨੇਵਾਰ ਪੈਨਸ਼ਨ ਤੋਂ ਇਲਾਵਾ ਉਨ੍ਹਾਂ ਦੇ ਖਸਤਾ ਹਾਲ ਘਰਾਂ ਨੂੰ ਮੌਕੇ ਅਨੁਸਾਰ ਨਵੇਂ ਬਣਾਉਣ ਜਾਂ ਮੁਰੰਮਤ ਕਰਨ ਆਦਿ ਲਈ ਮਦਦ ਕੀਤੀ ਜਾਵੇਗੀ।

Leave a Reply

Your email address will not be published. Required fields are marked *