ਟੋਰਾਂਟੋ (ਬਲਜਿੰਦਰ ਸੇਖਾ)- ਕੈਨੇਡਾ ਦੇ ਸ਼ਹਿਰ ਇਗਨੇਸ (ਓਨਟਾਰੀਓ) ਤੋਂ ਲਗਭਗ 50 ਕੁ ਕਿਲੋਮੀਟਰ ਦੂਰ ਹਾਈਵੇ 17 ਤੇ ਬੀਤੇ ਦਿਨ ਹੋਏ ਆਹਮੋ ਸਾਹਮਣੇ ਟਰੱਕ ਹਾਦਸੇ ਵਿੱਚ ਦੋ ਪੰਜਾਬੀ ਨੌਜਵਾਨਾਂ ਨਵਪ੍ਰੀਤ ਸਿੰਘ ਅਤੇ ਅਰਸ਼ਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ । ਜਿਸ ਨਾਲ ਪੰਜਾਬੀ ਭਾਈਚਾਰੇ ਵਿੱਚ ਭਾਰੀ ਸੋਗ ਪਾਇਆ ਜਾ ਰਿਹਾ ਹੈ । ਵਰਨਣਯੋਗ ਹੈ ਕਿ ਇਸ ਸਮੇਂ ਕੈਨੇਡਾ ਵਿੱਚ ਸਰਦੀ ਦਾ ਪ੍ਰਪੋਕ ਚੱਲ ਰਿਹਾ ਹੈ । ਬੀਤੇ ਦਿਨ ਤਾਪਮਾਨ ਜ਼ੀਰੋ ਤੋਂ ਹੇਠਾਂ -35 ਡਿਗਰੀ ਤੱਕ ਪਹੁੰਚ ਗਿਆ ਸੀ । ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ ।