ਵਾਸ਼ਿੰਗਟਨ-ਅਮਰੀਕੀ ਸੁਪਰੀਮ ਕੋਰਟ ਨੇ ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਕਿਉਂਕਿ ਇਸ ਨੇ ਉਸ ਦੀ ਦੋਸ਼ੀ ਠਹਿਰਾਏ ਜਾਣ ਵਿਰੁੱਧ ਦਾਇਰ ਸਮੀਖਿਆ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਭਾਰਤ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਨਾਗਰਿਕ ਰਾਣਾ ਦੀ ਹਵਾਲਗੀ ਦੀ ਮੰਗ ਕਰ ਰਿਹਾ ਸੀ, ਕਿਉਂਕਿ ਉਹ 2008 ਦੇ ਮੁੰਬਈ ਅਤਿਵਾਦੀ ਹਮਲਿਆਂ ਦੇ ਕੇਸ ਵਿੱਚ ਲੋੜੀਂਦਾ ਸੀ।
ਇਹ ਰਾਣਾ ਦਾ ਭਾਰਤ ਹਵਾਲੇ ਨਾ ਕੀਤੇ ਜਾਣ ਦਾ ਆਖਰੀ ਕਾਨੂੰਨੀ ਮੌਕਾ ਸੀ। ਇਸ ਤੋਂ ਪਹਿਲਾਂ ਉਹ ਸਾਂ ਫਰਾਂਸਿਸਕੋ ਵਿੱਚ ਉੱਤਰੀ ਸਰਕਟ ਲਈ ਯੂਐਸ ਕੋਰਟ ਆਫ਼ ਅਪੀਲਸ ਸਮੇਤ ਕਈ ਸੰਘੀ ਅਦਾਲਤਾਂ ਵਿੱਚ ਕਾਨੂੰਨੀ ਲੜਾਈ ਹਾਰ ਗਿਆ ਸੀ। ਰਾਣਾ ਨੇ ਯੂਐਸ ਸੁਪਰੀਮ ਕੋਰਟ ਵਿੱਚ “ਸਰਟੀਓਰੀ ਦੀ ਰਿੱਟ ਲਈ ਪਟੀਸ਼ਨ” ਦਾਇਰ ਕੀਤੀ।
ਡੋਨਲਡ ਟਰੰਪ ਦੇ ਅਮਰੀਕੀ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਤੋਂ ਇਕ ਦਿਨ ਬਾਅਦ 21 ਜਨਵਰੀ ਨੂੰ ਸੁਪਰੀਮ ਕੋਰਟ ਨੇ ਇਸ ਤੋਂ ਇਨਕਾਰ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਰਾਣਾ ਇਸ ਸਮੇਂ ਲਾਸ ਏਂਜਲਸ ਦੇ ਮੈਟਰੋਪੋਲੀਟਨ ਡਿਟੈਂਸ਼ਨ ਸੈਂਟਰ ਵਿੱਚ ਨਜ਼ਰਬੰਦ ਹੈ।