ਵੈਨਕੂਵਰ ( ਜੋਗਿੰਦਰ ਸਿੰਘ ਸੁੰਨੜ)-ਬੀਤੇ ਦਿਨੀ ਰੁੜਕਾਂ ਕਲਾਂ ਦੀਆਂ ਸੰਗਤਾਂ ਵਲੋਂ ਹਰ ਸਾਲ ਦੀ ਤਰਾਂ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵਿਖੇ ਬਾਬਾ ਚਿੰਤਾ ਤੇ ਭਾਈ ਸਾਧੂ ਦੀ ਯਾਦ ਵਿਚ ਸ੍ਰੀ ਆਖੰਡ ਪਾਠ ਸਾਹਿਬ ਦੇ ਪ੍ਰਕਾਸ਼ 24 ਜਨਵਰੀ ਨੂੰ ਕਰਵਾਏ ਗਏ ਜਿਹਨਾਂ ਦੇ ਭੋਗ 26 ਜਨਵਰੀ ਨੂੰ ਪਾਏ ਗਏ। ਤਿੰਨੇ ਦਿਨ ਨਗਰ ਨਿਵਾਸੀਆਂ ਨੇ ਅਖੰਡ ਪਾਠ ਸਰਵਣ ਕੀਤੇ। ਲੰਗਰ ਵਿਚ ਸ਼ਰਧਾ ਤੇ ਸਤਿਕਾਰ ਨਾਲ ਸੇਵਾ ਨਿਭਾਈ। ਰੁੜਕਾ ਕਲਾਂ ਵਾਸੀ ਪਿਛਲੇ ਕਈ ਸਾਲਾਂ ਤੋਂ ਬਾਬਾ ਚਿੰਤਾ ਜੀ ਤੇ ਭਾਈ ਸਾਧੂ ਜੀ ਦੀ ਯਾਦ ਨੂੰ ਸਮਰਪਿਤ ਅਖੰਡ ਪਾਠ ਕਰਵਾਉਂਦੇ ਹਨ। ਇਸ ਮੌਕੇ ਪ੍ਰਿੰਸੀਪਲ ਗੁਰਬਚਨ ਸਿੰਘ ਪੰਨਵਾਂ ਨੇ ਸੰਗਤਾਂ ਨੂੰ ਕਥਾ ਨਾਲ ਨਿਹਾਲ ਕੀਤਾ। ਰਾਗੀ ਜਥੇ ਨੇ ਰਸਭਿੰਨਾ ਕੀਰਤਨ ਕਰਦਿਆਂ ਸੰਗਤਾਂ ਨੂੰ ਗੁਰੂ ਨਾਲ ਜੋੜਿਆ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਰੁੜਕਾਂ ਕਲਾਂ ਦੀ ਕਮੇਟੀ ਵਲੋਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ।