ਪਟਿਆਲਾ, 10 ਮਾਰਚ
ਦਸੰਬਰ 2021 ਨੂੰ ਥਾਣਾ ਪੰਜਾਬ ਸਟੇਟ ਕਰਾਈਮ ਵਿਖੇ ਦਰਜ ਨਸ਼ਾ ਤਸਕਰੀ ਦੇ ਮਾਮਲੇ ’ਚ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ 17 ਮਾਰਚ ਨੂੰ ਪੁੱਛ-ਪੜਤਾਲ ਲਈ ਤਲਬ ਕੀਤਾ ਹੈ। ਸਿਟ ਵੱਲੋਂ ਸੀਆਰਪੀਸੀ ਦੀ ਧਾਰਾ 160 ਤਹਿਤ ਅੱਜ ਜਾਰੀ ਕੀਤੇ ਗਏ ਸੰਮਨਾਂ/ਨੋਟਿਸ ’ਚ ਸੁਪਰੀਮ ਕੋਰਟ ’ਚ ਦਾਇਰ ਸਪੈਸ਼ਲ ਲੀਵ ਪਟੀਸ਼ਨ ਦਾ ਹਵਾਲਾ ਵੀ ਦਿੱਤਾ ਗਿਆ ਹੈ। ਮਜੀਠੀਆ ਨੂੰ ਪੁਲੀਸ ਲਾਈਨ ਪਟਿਆਲਾ ਸਥਿਤ ਸਿਟ ਦੇ ਮੁੱਖ ਦਫ਼ਤਰ ’ਚ 17 ਮਾਰਚ ਨੂੰ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਸਿਟ ’ਚ ਸਾਬਕਾ ਐੱਸਐੱਸਪੀ ਵਰੁਣ ਰੂਜ਼ਮ, ਐੱਸਪੀ ਯੋਗੇਸ਼ ਸ਼ਰਮਾ ਸਣੇ ਹੋਰ ਅਧਿਕਾਰੀ ਸ਼ਾਮਲ ਹਨ।