ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ (ਬਜਟ ਸੈਸ਼ਨ) 21 ਤੋਂ 28 ਮਾਰਚ ਤੱਕ ਸੱਦਣ ਨੂੰ ਸਹਿਮਤੀ ਦੇ ਦਿੱਤੀ।
ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਥੇ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ, ਜੋ ਭਾਰਤੀ ਸੰਵਿਧਾਨ ਦੀ ਧਾਰਾ 174(1) ਤਹਿਤ ਸੂਬਾਈ ਅਸੈਂਬਲੀ ਦਾ ਸੈਸ਼ਨ ਸੱਦਣ ਲਈ ਅਧਿਕਾਰਤ ਹਨ, ਨੂੰ ਸੈਸ਼ਨ ਸੱਦਣ ਦੀ ਸਿਫ਼ਾਰਸ਼ ਕਰਨ ਦੀ ਸਹਿਮਤੀ ਦੇ ਦਿੱਤੀ। ਸੈਸ਼ਨ ਦੌਰਾਨ 25 ਮਾਰਚ ਨੂੰ ਰਾਜਪਾਲ ਦਾ ਸੰਬੋਧਨ ਹੋਵੇਗਾ, ਜਿਸ ਮਗਰੋਂ ਸੰਬੋਧਨ ਉਤੇ ਬਹਿਸ ਹੋਵੇਗੀ। ਵਿੱਤ ਮੰਤਰੀ 26 ਮਾਰਚ ਨੂੰ ਸਾਲ 2025-26 ਦਾ ਆਮ ਬਜਟ ਪੇਸ਼ ਕਰਨਗੇ, ਜਿਸ ਮਗਰੋਂ ਬਜਟ ਉਤੇ ਬਹਿਸ ਹੋਵੇਗੀ।
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 21 ਮਾਰਚ ਤੋਂ ਬਜਟ ਸੈਸ਼ਨ ਸੱਦਣ ਦੀ ਪ੍ਰਵਾਨਗੀ
